18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਬਿਨਾਂ ਲਾਇਸੈਂਸ ਤੋਂ ਹੀ ਬਾਘਾ ਪੁਰਾਣਾ ਸ਼ਹਿਰ ਅੰਦਰ ਭਰੇ ਬਾਜ਼ਾਰ 'ਚ ਸ਼ਰੇਆਮ ਲੱਗੀਆਂ ਪਟਾਕਿਆਂ ਦੀਆਂ ਦਰਜਨਾਂ ਦੁਕਾਨਾਂ

Ad Position 21
No active advertisement
ਅਜੀਤ ਡੈਸਕ 23-10-2025
ਬਾਘਾ ਪੁਰਾਣਾ, 22 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ, ਟਿੰਕੂ ਕਾਠਪਾਲ)-ਬਾਘਾ ਪੁਰਾਣਾ ਸ਼ਹਿਰ ਅੰਦਰ ਦੀਵਾਲੀ ਅਤੇ ਬੰਦੀ ਛੋੜ ਦੇ ਦਿਹਾੜੇ ਮੌਕੇ ਪ੍ਰਸ਼ਾਸਨ ਦੇ ਨਿਯਮਾਂ ਨੂੰ ਅਣਗੌਲਿਆ ਕਰਦਿਆਂ ਵੱਖ-ਵੱਖ ਪਟਾਕੇ ਵਿਕੇ੍ਰਤਾਵਾਂ ਵਲੋਂ ਬਿਨਾਂ ਲਾਇਸੈਂਸ ਦੇ ਹੀ ਬਾਜ਼ਾਰ 'ਚ ਸ਼ਰੇਆਮ ਦੁਕਾਨਾਂ ਲਗਾਈਆਂ ਗਈਆਂ ਪਰ ਸਥਾਨਕ ਸ਼ਹਿਰ ਦੇ ਪ੍ਰਬੰਧਕਾਂ ਨੇ ਬਿਨਾਂ ਲਾਇਸੈਂਸ ਤੋਂ ਪਟਾਕਿਆਂ ਦੀਆਂ ਸਟਾਲਾਂ ਲਗਾਉਣ ਵਾਲਿਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ | ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਸਾਲ ਦੀਵਾਲੀ ਦੇ ਤਿਉਹਾਰ ਮੌਕੇ ਲੋਕਾਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਜ਼ਿਲ੍ਹੇ ਅੰਦਰ ਵੱਖ-ਵੱਖ ਬਲਾਕਾਂ 'ਚ ਪਟਾਕੇ ਵੇਚਣ ਦੀ ਮਨਜ਼ੂਰੀ ਦੇਣ ਤਹਿਤ ਵਿਸ਼ੇਸ਼ ਤੌਰ 'ਤੇ ਲਾਇਸੈਂਸ ਜਾਰੀ ਕੀਤੇ ਜਾਂਦੇ ਹਨ ਜੋ ਕਿ ਡਰਾਅ ਤਹਿਤ ਕੱਢੇ ਜਾਂਦੇ ਹਨ ਅਤੇ ਲਾਇਸੈਂਸ ਹੋਲਡਰਾਂ ਵਲੋਂ ਆਮ ਜਨਤਾ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਭੀੜ-ਭੜੱਕੇ ਵਾਲੀਆਂ ਥਾਵਾਂ ਤੋਂ ਦੂਰ ਪਟਾਕਿਆਂ ਦੀਆਂ ਦੁਕਾਨਾਂ ਲਗਾਈਆਂ ਜਾਂਦੀਆਂ ਹਨ | ਜਦੋਂ ਕਿ ਇਸ ਵਾਰ ਬਾਘਾ ਪੁਰਾਣਾ ਸ਼ਹਿਰ ਅੰਦਰ ਤਿੰਨ ਚਾਰ ਦੁਕਾਨਦਾਰਾਂ ਨੂੰ ਹੀ ਪਟਾਕੇ ਲਗਾਉਣ ਦਾ ਡਰਾਅ ਨਿਕਲਿਆ ਸੀ ਪਰ ਪ੍ਰਸ਼ਾਸਨ ਦੀ ਮਿਲੀਭੁਗਤ ਕਰ ਕੇ ਅਤੇ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਦੀ ਅਣਗਹਿਲੀ ਕਰ ਕੇ ਬਿਨਾਂ ਕਿਸੇ ਸੁਰੱਖਿਅਤ ਪ੍ਰਬੰਧਾਂ ਦੇ ਹੀ ਦਰਜਨਾਂ ਦੁਕਾਨਦਾਰਾਂ ਨੂੰ ਖੁੱਲ੍ਹੇ ਅਸਮਾਨ ਹੇਠ ਪਟਾਕਿਆਂ ਦੀਆਂ ਦੁਕਾਨਾਂ ਲਗਵਾ ਕੇ ਸ਼ਹਿਰ ਵਾਸੀਆਂ ਨੂੰ ਦੀਵਾਲੀ ਦੇ ਤਿਉਹਾਰ ਮੌਕੇ ਬਰੂਦ ਦੇ ਢੇਰ ਉੱਤੇ ਬਿਠਾ ਦਿੱਤਾ ਗਿਆ | ਇਸ ਮੌਕੇ ਆਪ ਮੁਹਾਰੇ ਲਾਈਆਂ ਪਟਾਕਿਆਂ ਦੀਆਂ ਦੁਕਾਨਾਂ ਦੇ ਮਾਲਕਾਂ ਕੋਲ ਅਣਸੁਖਾਵੀਂ ਘਟਨਾ ਵਾਪਰ ਜਾਣ 'ਤੇ ਕੋਈ ਅੱਗ ਬੁਝਾਊ ਯੰਤਰ ਵੀ ਉਪਲਬਧ ਨਹੀਂ ਸੀ ਅਤੇ ਨਾ ਹੀ ਅਜਿਹੇ ਮੌਕੇ ਤੰਗ ਤੇ ਭੀੜ ਭਰੀਆਂ ਥਾਵਾਂ 'ਤੇ ਫਾਇਰ ਬਿ੍ਗੇਡ ਦੀਆਂ ਗੱਡੀਆਂ ਦੀ ਆਵਾਜਾਈ ਦਾ ਕੋਈ ਪ੍ਰਬੰਧ ਸੀ | ਲੋਕਾਂ ਦੀ ਜ਼ਿਲ੍ਹਾ ਪੁਲਿਸ ਮੁਖੀ ਅਤੇ ਡੀ.ਸੀ. ਮੋਗਾ ਨੂੰ ਅਪੀਲ ਹੈ ਕਿ ਇਸ ਤਰ੍ਹਾਂ ਦੀ ਵੱਡੀ ਲਾਪਰਵਾਹੀ ਵੱਲ ਧਿਆਨ ਦਿੱਤਾ ਜਾਵੇ ਤਾਂ ਜੋ ਅਣਸੁਖਾਵੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਕਾਬਲ ਸਿੰਘ ਡੱਲਾ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ <br/> ਅਗਲੀ ਖ਼ਬਰ ਰਮਜ਼ਾਨ ਅਲੀ ਪ੍ਰਧਾਨ ਤੇ ਅਨਵਰ ਖਾਨ ਜਨਰਲ ਸਕੱਤਰ ਬਣੇ <br/>
Ad Position 24