18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 23-10-2025
ਸਮਾਧ ਭਾਈ, 22 ਅਕਤੂਬਰ (ਜਗਰੂਪ ਸਿੰਘ ਸਰੋਆ)-ਗੁਰਦੁਆਰਾ ਬਾਬਾ ਵਿਸ਼ਵਕਰਮਾ ਪਿੰਡ ਸਮਾਧ ਭਾਈ ਵਿਖੇ ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਾਇਆ ਗਿਆ | ਇਸ ਮੌਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਗਿਆਨੀ ਮੇਹਰ ਸਿੰਘ ਦੇ ਕੀਰਤਨੀ ਜਥੇ ਨੇ ਰਸਮਈ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਭੋਲਾ ਸਿੰਘ ਬਰਾੜ, ਸੀਨੀਅਰ ਕਾਂਗਰਸੀ ਆਗੂ ਜਗਸੀਰ ਸਿੰਘ ਕਾਲੇਕੇ, ਸੀਨੀਅਰ ਅਕਾਲੀ ਆਗੂ ਕਰਨਲ ਦਰਸ਼ਨ ਸਿੰਘ ਅਤੇ ਗਿਆਨੀ ਮੇਹਰ ਸਿੰਘ ਨੇ ਸਮੁੱਚੀਆਂ ਸੰਗਤਾਂ ਨੂੰ ਬਾਬਾ ਵਿਸ਼ਵਕਰਮਾ ਜਨਮ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਸਰਪੰਚ ਲਖਵੀਰ ਸਿੰਘ ਬਾਗੜੀ, ਪੰਚ ਕਿ੍ਸ਼ਨਾ ਦੇਵੀ, ਸਾਬਕਾ ਪ੍ਰਧਾਨ ਜੰਗ ਸਿੰਘ, ਗੁਰਦੁਆਰਾ ਪ੍ਰਧਾਨ ਹਰਬੰਸ ਸਿੰਘ, ਤਰਸੇਮ ਸਿੰਘ ਸੇਮਾ, ਡਾ. ਪਵਨਦੀਪ ਸਿੰਘ ਸੰਧੂ, ਨਿਰਮਲ ਸਿੰਘ ਖੋਖਰ, ਪ੍ਰਧਾਨ ਜਗਜੀਤ ਸਿੰਘ, ਜਸਵਿੰਦਰ ਕਿੰਗਰਾ, ਭੁਪਿੰਦਰ ਧਾਲੀਵਾਲ, ਪੰਚ ਰਘੁਵੀਰ ਭਾਊ, ਡਾ. ਸੁਰਜੀਤ ਭਾਈ, ਨੰਬਰਦਾਰ ਅਵਤਾਰ ਸਿੰਘ ਧਾਲੀਵਾਲ, ਬਿੱਕਰ ਭਾਈ, ਥਾਣੇਦਾਰ ਬਲਦੇਵ ਸਿੰਘ, ਥਾਣੇਦਾਰ ਹਰਵਿੰਦਰ ਸਿੰਘ ਭਾਈ, ਟਹਿਲ ਸਿੰਘ ਮਿਸਤਰੀ, ਕਿਰਪਾਲ ਸਿੰਘ ਮਠਾੜੂ, ਸੁਖਮੰਦਰ ਸਿੰਘ ਬਾਜਾ, ਜਗਜੀਤ ਸਿੰਘ ਟਿੰਮਾ, ਪਰਮਜੀਤ ਸਿੰਘ ਕਾਲਾ, ਠੇਕੇਦਾਰ ਮਲਕੀਤ ਸਿੰਘ, ਜੀਤ ਸਿੰਘ ਵਿਰਦੀ, ਮਲਕੀਤ ਸਿੰਘ, ਜਗਤਾਰ ਸਿੰਘ, ਨਿਰਭੈ ਸਿੰਘ, ਮੱਖਣ ਸਿੰਘ, ਗੁਰਨਾਮ ਸਿੰਘ ਮਠਾੜੂ, ਜਗਦੇਵ ਸਿੰਘ ਗੁਰੂ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੀ.ਟੀ. ਯੂਨੀਵਰਸਿਟੀ ਲੁਧਿਆਣਾ ਵਿਖੇ ਸ੍ਰੀ ਹੇਮਕੁੰਟ ਸਾਹਿਬ ਸਕੂਲ ਫ਼ਤਹਿਗੜ੍ਹ ਪੰਜਤੂਰ ਦੇ ਵਿਦਿਆਰਥੀਆਂ ਨੇ ਕੀਤਾ ਦੌਰਾ... ਅਗਲੀ ਖ਼ਬਰ ਕਾਬਲ ਸਿੰਘ ਡੱਲਾ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ <br/>
Ad Position 24