18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਸੀ.ਟੀ. ਯੂਨੀਵਰਸਿਟੀ ਲੁਧਿਆਣਾ ਵਿਖੇ ਸ੍ਰੀ ਹੇਮਕੁੰਟ ਸਾਹਿਬ ਸਕੂਲ ਫ਼ਤਹਿਗੜ੍ਹ ਪੰਜਤੂਰ ਦੇ ਵਿਦਿਆਰਥੀਆਂ ਨੇ ਕੀਤਾ ਦੌਰਾ <br/>

Ad Position 21
No active advertisement
ਅਜੀਤ ਡੈਸਕ 23-10-2025
ਫ਼ਤਹਿਗੜ੍ਹ ਪੰਜਤੂਰ, 22 ਅਕਤੂਬਰ (ਜਸਵਿੰਦਰ ਸਿੰਘ ਪੋਪਲੀ)-ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਹਿਗੜ੍ਹ ਪੰਜਤੂਰ (ਮੋਗਾ) ਵਲੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੇ ਉੱਜਲ ਭਵਿੱਖ ਲਈ ਸੀ.ਟੀ. ਯੂਨੀਵਰਸਿਟੀ ਲੁਧਿਆਣਾ ਦਾ ਦੌਰਾ ਕਰਵਾਇਆ ਗਿਆ | ਇਸ ਸਮੇਂ ਵਿਦਿਆਰਥੀਆਂ ਨੇ ਸੀ.ਟੀ. ਯੂਨੀਵਰਸਿਟੀ ਦੁਆਰਾ ਕਰਵਾਏ ਧਨਕ ਕਮ ਦੀਵਾਲੀ ਮੇਲੇ ਵਿਚ ਸ਼ਮੂਲੀਅਤ ਕੀਤੀ | ਸੀ.ਟੀ. ਯੂਨੀਵਰਸਿਟੀ ਵਲੋਂ ਵਿਦਿਆਰਥੀਆਂ ਨੂੰ ਵੱਖ-ਵੱਖ ਕੋਰਸਾਂ ਦੇ ਬਾਰੇ ਦੱਸਿਆ ਗਿਆ | ਵਿਦਿਆਰਥੀਆਂ ਨੇ ਯੂਨੀਵਰਸਿਟੀ ਕੈਂਪਸ ਦੇ ਵੱਖ-ਵੱਖ ਵਿਭਾਗਾਂ 'ਚ ਜਾ ਕੇ ਉਨ੍ਹਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ | ਇਸ ਸਮੇਂ ਸੀ.ਟੀ. ਯੂਨੀਵਰਸਿਟੀ ਵਲੋਂ ਖਾਣ-ਪੀਣ ਦੀਆਂ ਵੱਖ-ਵੱਖ ਤਰ੍ਹਾਂ ਦੀਆਂ ਸਟਾਲਾਂ ਦਾ ਵੀ ਪ੍ਰਬੰਧ ਕੀਤਾ ਗਿਆ, ਜਿਨ੍ਹਾਂ ਦਾ ਸ੍ਰੀ ਹੇਮਕੁੰਟ ਸਾਹਿਬ ਸਕੂਲ ਦੇ ਵਿਦਿਆਰਥੀਆਂ ਨੇ ਖ਼ੂਬ ਅਨੰਦ ਮਾਣਿਆ | ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ.ਡੀ. ਰਣਜੀਤ ਕੌਰ ਸੰਧੂ ਅਤੇ ਪਿ੍ੰਸੀਪਲ ਅਮਰਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕਈ ਵਾਰ ਵਿਦਿਆਰਥੀ ਬਾਰ੍ਹਵੀਂ ਕਰਨ ਤੋਂ ਬਾਅਦ ਆਪਣੇ ਕਰੀਅਰ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਸਮੱਸਿਆਵਾਂ 'ਚ ਉਲਝ ਜਾਂਦੇ ਹਨ ਕਿ ਕਿਹੜਾ ਕੋਰਸ ਚੁਣਿਆ ਜਾਵੇ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਕਰੀਅਰ ਗਾਈਡੈਂਸ ਵਾਲੀਆਂ ਚੰਗੀਆਂ ਕਿਤਾਬਾਂ ਪੜ੍ਹਨੀਆਂ ਚਾਹੀਦੀਆਂ ਹਨ | ਇਨ੍ਹਾਂ ਕਿਤਾਬਾਂ ਨਾਲ ਬੱਚਿਆਂ ਦੀ ਜਾਣਕਾਰੀ ਵਿਚ ਵਾਧਾ ਹੁੰਦਾ ਹੈ, ਜਿਸ ਨਾਲ ਬੱਚੇ ਅੱਗੇ ਜਾ ਕੇ ਆਪਣਾ ਵਧੀਆ ਭਵਿੱਖ ਬਣਾ ਸਕਦੇ ਹਨ | ਅੰਤ ਉਨ੍ਹਾਂ ਨੇ ਸੀ.ਟੀ. ਯੂਨੀਵਰਸਿਟੀ ਦੇ ਵਾਈਸ ਚਾਂਸਲਰ ਚਰਨਜੀਤ ਸਿੰਘ ਚੰਨੀ ਦਾ ਅਜਿਹੇ ਪ੍ਰੋਗਰਾਮ ਕਰਨ ਲਈ ਧੰਨਵਾਦ ਕੀਤਾ | ਇਸ ਸਮੇਂ ਪਲਵਿੰਦਰ ਕੌਰ, ਗੀਤਾ ਸ਼ਰਮਾ, ਪਿ੍ੰਸ ਸ਼ਰਮਾ ਅਤੇ ਬੱਚੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਾਣੂੰਕੇ ਵਿਖੇ ਬਰਿੰਦਰ ਕੁਮਾਰ ਮਧੇਕੇ ਨੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ <br/> ਅਗਲੀ ਖ਼ਬਰ ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ <br/>
Ad Position 24