18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਮਾਣੂੰਕੇ ਵਿਖੇ ਬਰਿੰਦਰ ਕੁਮਾਰ ਮਧੇਕੇ ਨੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ <br/>

Ad Position 21
No active advertisement
ਅਜੀਤ ਡੈਸਕ 23-10-2025
ਬਾਘਾ ਪੁਰਾਣਾ, 22 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਮਾਣੂੰਕੇ ਦੀ ਦਾਣਾ ਮੰਡੀ 'ਚ ਮਾਰਕੀਟ ਕਮੇਟੀ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ | ਇਸ ਮੌਕੇ ਸੁਸਾਇਟੀ ਪ੍ਰਧਾਨ ਅਮਰਜੀਤ ਸਿੰਘ ਖ਼ਾਲਸਾ ਨੇ ਦੱਸਿਆ ਕਿ ਮਾਰਕੀਟ ਕਮੇਟੀ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ ਵਲੋਂ ਸਰਕਾਰੀ ਅਧਿਕਾਰੀਆਂ ਨਾਲ ਪਿੰਡ ਮਾਣੂੰਕੇ ਦੀ ਦਾਣਾ ਮੰਡੀ ਦਾ ਦੌਰਾ ਕਰਦਿਆਂ ਸੁੱਕੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾ ਕੇ ਮੰਡੀ 'ਚ ਆ ਰਹੇ ਲਗਾਤਾਰ ਝੋਨੇ ਨੂੰ ਖ਼ਰੀਦਣ ਦਾ ਕੰਮ ਸ਼ੁਰੂ ਕਰਵਾਇਆ ਜਿਸ ਦੇ ਚੱਲਦਿਆਂ ਵੱਖ-ਵੱਖ ਏਜੰਸੀਆਂ ਵਲੋਂ ਸੁੱਕੇ ਝੋਨੇ ਦੀ ਖ਼ਰੀਦ ਸ਼ੁਰੂ ਕੀਤੀ ਗਈ | ਇਸ ਮੌਕੇ ਮਧੇਕੇ ਨੇ ਕਿਹਾ ਜੇਕਰ ਕਿਸਾਨ ਮੰਡੀਆਂ 'ਚ ਸੁੱਕਾ ਝੋਨਾ ਲੈ ਕੇ ਆਉਣਗੇ ਤਾਂ ਕਿਸਾਨਾਂ ਨੂੰ ਮੰਡੀਆਂ 'ਚ ਇਕ ਦਿਨ ਵੀ ਬੈਠਣ ਨਹੀਂ ਦਿੱਤਾ ਜਾਵੇਗਾ ਅਤੇ ਝੋਨੇ ਦੀ ਖ਼ਰੀਦ ਨਾਲ ਦੀ ਨਾਲ ਕੀਤੀ ਜਾਵੇਗੀ | ਇਸ ਮੌਕੇ ਅੰਮਿ੍ਤਪਾਲ ਸਿੰਘ ਦੀਨਾ ਜ਼ਿਲ੍ਹਾ ਮੀਡੀਆ ਸੈਕਟਰੀ, ਜ਼ਿਲ੍ਹਾ ਟਰੱਕ ਯੂਨੀਅਨ ਪ੍ਰਧਾਨ ਮਨਦੀਪ ਸਿੰਘ ਮਾਣੂੰਕੇ, ਸਰਪੰਚ ਨਿਰਮਲ ਸਿੰਘ ਮਾਣੂੰਕੇ, ਕਿਸਾਨ ਆਗੂ ਰਵਿੰਦਰ ਸਿੰਘ ਭੋਲਾ ਮਾਣੂੰਕੇ ਤੋਂ ਇਲਾਵਾ ਹਰਭਗਵਾਨ ਸਿੰਘ, ਅਮਰਜੀਤ ਸਿੰਘ, ਅਜਮੇਰ ਸਿੰਘ, ਸੋਹਣਾ ਸਿੰਘ, ਗੁਰਤੇਜ ਸਿੰਘ, ਜੋਰਾ ਸਿੰਘ, ਸੱਜਣ ਸਿੰਘ, ਰਣਜੀਤ ਸਿੰਘ ਆਦਿ ਪੰਚਾਇਤ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਖੁਮਾਣੀਸਰ ਸਾਹਿਬ ਚੰਦ ਪੁਰਾਣਾ 'ਚ ਦੀਵਾਲੀ ਤੇ ਬੰਦੀ ਛੋੜ ਦਾ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਸੀ.ਟੀ. ਯੂਨੀਵਰਸਿਟੀ ਲੁਧਿਆਣਾ ਵਿਖੇ ਸ੍ਰੀ ਹੇਮਕੁੰਟ ਸਾਹਿਬ ਸਕੂਲ ਫ਼ਤਹਿਗੜ੍ਹ ਪੰਜਤੂਰ ਦੇ ਵਿਦਿਆਰਥੀਆਂ ਨੇ ਕੀਤਾ ਦੌਰਾ...
Ad Position 24