18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਗੁਰਦੁਆਰਾ ਖੁਮਾਣੀਸਰ ਸਾਹਿਬ ਚੰਦ ਪੁਰਾਣਾ 'ਚ ਦੀਵਾਲੀ ਤੇ ਬੰਦੀ ਛੋੜ ਦਾ ਦਿਹਾੜਾ ਮਨਾਇਆ <br/>

Ad Position 21
No active advertisement
ਅਜੀਤ ਡੈਸਕ 23-10-2025
ਬਾਘਾ ਪੁਰਾਣਾ, 22 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਖੁਮਾਣੀਸਰ ਸਾਹਿਬ ਜੈ ਸਿੰਘ ਵਾਲਾ ਕੱਚਾ ਰਸਤਾ ਚੰਦ ਪੁਰਾਣਾ (ਹਲਕਾ ਬਾਘਾ ਪੁਰਾਣਾ) ਵਿਖੇ ਦੀਵਾਲੀ ਤੇ ਬੰਦੀ ਛੋੜ ਦਾ ਦਿਹਾੜਾ ਮਨਾਇਆ ਗਿਆ ਤੇ ਅਖੰਡ ਪਾਠਾਂ ਦੇ ਭੋਗ ਪਾਏ | ਇਸ ਮੌਕੇ ਇਸ ਪਵਿੱਤਰ ਅਸਥਾਨ 'ਤੇ ਦੂਰੋਂ-ਨੇੜਿਓਾ ਵੱਡੀ ਗਿਣਤੀ 'ਚ ਪਹੁੰਚੀਆਂ ਸੰਗਤਾਂ ਸਰੋਵਰ 'ਚ ਇਸ਼ਨਾਨ ਕਰਨ ਉਪਰੰਤ ਗੁਰਦੁਆਰਾ ਸਾਹਿਬ 'ਚ ਨਤਮਸਤਕ ਹੋਈਆਂ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਨੇ ਧਾਰਮਿਕ ਦੀਵਾਨਾਂ ਦੌਰਾਨ ਸੰਗਤਾਂ ਨਾਲ ਪਵਿੱਤਰ ਤਿਉਹਾਰਾਂ ਦੀ ਸਾਡੇ ਜੀਵਨ 'ਚ ਮਹੱਤਤਾ ਬਾਰੇ ਜਾਣਕਾਰੀ ਦਿੰਦੇ ਹੋਏ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਇਸ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ 'ਚ ਇਲਾਕੇ ਭਰ ਤੋਂ ਪਹੁੰਚੀਆਂ ਸੰਗਤਾਂ ਨੂੰ ਬਾਬਾ ਬਲਵਿੰਦਰ ਸਿੰਘ ਨੇ ਜੀ ਆਇਆਂ ਕਿਹਾ ਅਤੇ ਦੀਵਾਲੀ ਤੇ ਬੰਦੀ ਛੋੜ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ |

Ad Position 22
No active advertisement
ਪਿਛਲੀ ਖ਼ਬਰ ਸੁਖਾਨੰਦ ਤੇ ਵਿੱਕੀ ਸਿੱਧੂ ਵਲੋਂ ਖੋਖਰ ਪਰਿਵਾਰ ਨਾਲ ਦੁੱਖ ਪ੍ਰਗਟ <br/> ਅਗਲੀ ਖ਼ਬਰ ਮਾਣੂੰਕੇ ਵਿਖੇ ਬਰਿੰਦਰ ਕੁਮਾਰ ਮਧੇਕੇ ਨੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ <br/>
Ad Position 24