13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਰੋਟਰੀ ਕਲੱਬ ਮੋਗਾ ਸਿਟੀ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 03-11-2025
ਮੋਗਾ, 2 ਨਵੰਬਰ (ਜਸਪਾਲ ਸਿੰਘ ਬੱਬੀ)-ਰੋਟਰੀ ਕਲੱਬ ਮੋਗਾ ਸਿਟੀ ਦੀ ਮੀਟਿੰਗ ਚੇਅਰਮੈਨ ਰੋਟੇਰੀਅਨ ਵਿਜੇ ਮਦਾਨ ਅਤੇ ਪ੍ਰਧਾਨ ਪ੍ਰਵੇਸ਼ ਗੋਇਲ ਦੀ ਅਗਵਾਈ ਹੇਠ ਮੋਗਾ ਵਿਖੇ ਹੋਈ | ਜਿਸ ਵਿਚ ਉਨ੍ਹਾਂ ਰੋਟਰੀ ਮਿਸ਼ਨ ਤੇ ਪਹਿਰਾ ਦਿੰਦਿਆਂ ਕਲੱਬ ਦੀਆਂ ਗਤੀਵਿਧੀਆਂ ਤੋਂ ਜਾਣੂੰ ਕਰਵਾਇਆ | ਉਨ੍ਹਾਂ ਦੱਸਿਆ ਕਿ ਕਲੱਬ ਵਲੋਂ ਮੈਂਬਰਾਂ ਦੇ ਸਹਿਯੋਗ ਨਾਲ ਮਿਤੀ 30 ਨਵੰਬਰ 2025 ਨੂੰ ਕੈਂਸਰ ਜਾਂਚ ਕੈਂਪ ਲਗਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਮਨੁੱਖਤਾ ਦੀ ਸੇਵਾ ਲਈ ਸਮਰਪਿਤ ਕਲੱਬ ਪਿਛਲੇ 25 ਸਾਲਾਂ ਤੋਂ ਸਮਾਜਿਕ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਸਦਾ ਯਤਨਸ਼ੀਲ ਰਹਿੰਦੀ ਹੈ | ਕਲੱਬ ਨੇ ਲੋਕਾਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਸ਼ਹਿਰ ਭਰ ਵਿਚ ਜਨਤਕ ਥਾਵਾਂ 'ਤੇ ਵਾਟਰ ਕੂਲਰ ਲਗਾਏ ਹਨ ਅਤੇ ਸਕੂਲੀ ਬੱਚਿਆਂ ਨੂੰ ਸਿੱਖਿਅਤ ਕਰਨ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਹੈ | ਇਸ ਮੌਕੇ ਚੇਅਰਮੈਨ ਵਿਜੇ ਮਦਾਨ, ਪ੍ਰਧਾਨ ਪ੍ਰਵੇਸ਼ ਗੋਇਲ, ਵਿਨੀਤ ਗੁਪਤਾ, ਪ੍ਰਦੀਪ ਜਿੰਦਲ, ਵਿਨੋਦ ਗਰਗ, ਗੌਰਵ ਮਿੱਤਲ, ਵਿਜਯੰਤ ਗੁਪਤਾ, ਅਸ਼ੋਕ ਬਾਵਾ, ਸੰਜੇ ਗਰਗ, ਰਾਜੀਵ ਸਿੰਗਲਾ, ਮੋਹਿਤ ਕੁਮਾਰ ਸਮੇਤ ਕਲੱਬ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੈਪਟਨ ਹਰਚਰਨ ਸਿੰਘ ਰੋਡੇ ਮਹਾਨ ਗੁਰਸਿੱਖ, ਚੜ੍ਹਦੀ ਕਲਾ ਵਾਲੀ ਸ਼ਖ਼ਸੀਅਤ ਸਨ-ਡਾ. ਬਰਾੜ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਕਮੇਟੀ ਤੇ ਧਰਮਕੋਟ ਬਲਾਕ ਦੀ ਸਾਂਝੀ ਮੀਟਿੰਗ ਹੋਈ
Ad Position 24