08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਕੈਪਟਨ ਹਰਚਰਨ ਸਿੰਘ ਰੋਡੇ ਦਾ ਅੰਗੀਠਾ ਸੰਭਾਲਿਆ

Ad Position 21
No active advertisement
ਅਜੀਤ ਡੈਸਕ 06-11-2025
ਸਮਾਲਸਰ, 5 ਨਵੰਬਰ (ਗੁਰਜੰਟ ਕਲਸੀ ਲੰਡੇ)-20ਵੀਂ ਸਦੀ ਦੇ ਮਹਾਨ ਸਿੱਖ ਜਰਨੈਲ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੇ ਵੱਡੇ ਭਰਾਤਾ ਕੈਪਟਨ ਹਰਚਰਨ ਸਿੰਘ ਰੋਡੇ ਦਾ ਉਨ੍ਹਾਂ ਦੇ ਸਪੁੱਤਰਾਂ ਅਤੇ ਰਿਸ਼ਤੇਦਾਰਾਂ ਨੇ ਅੰਗੀਠਾ ਸੰਭਾਲਿਆ | ਅੰਗੀਠਾ ਸੰਭਾਲਣ ਮਗਰੋਂ ਸਹਿਜ ਪਾਠ ਪ੍ਰਕਾਸ਼ ਕੀਤਾ ਗਿਆ | ਕੈਪਟਨ ਹਰਚਰਨ ਸਿੰਘ ਰੋਡੇ ਸਿੱਖ ਸਿਆਸਤ ਅਤੇ ਸਿੱਖ ਸੰਘਰਸ਼ ਵਿੱਚ ਪੂਰੀ ਤਰ੍ਹਾਂ ਸਰਗਰਮ ਰਹੇ ਹਨ | ਉਹ ਬੜੇ ਉੱਦਮੀ, ਨਿੱਤਨੇਮੀ, ਚੜ੍ਹਦੀ ਕਲਾ ਵਿਚ ਰਹਿਣ ਵਾਲੇ ਆਗੂ ਸਨ | ਅੱਜ ਅੰਗੀਠਾ ਸੰਭਾਲਣ ਮੌਕੇ ਨਿਹੰਗ ਸਿੰਘ ਜਥੇਬੰਦੀਆਂ, ਉਨ੍ਹਾਂ ਦੇ ਸਪੁੱਤਰ ਹਰਪਾਲ ਸਿੰਘ, ਤਰਲੋਚਨ ਸਿੰਘ, ਅਕਾਲ ਤਖਤ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਵੀਰ ਸਿੰਘ ਰੋਡੇ, ਐਸ.ਜੀ.ਪੀ.ਸੀ. ਮੈਂਬਰ ਜਗਤਾਰ ਸਿੰਘ ਅਤੇ ਹੋਰ ਰਿਸ਼ਤੇਦਾਰ ਹਾਜ਼ਰ ਸਨ | ਉਨ੍ਹਾਂ ਨਮਿਤ ਰੱਖੇ ਗਏ ਪਾਠ ਦਾ ਭੋਗ ਦੱਸ ਦਸੰਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਰੋਡੇ ਵਿਖੇ ਪਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਪੰਜਵੀਂ ਵਾਰ ਪ੍ਰਧਾਨ ਬਣ ਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਚਿਆ ਇਤਿਹਾਸ-ਨਸੀਬ ਸਿੰਘ ਸੰਧੂਆਂ ਵਾਲਾ ਅਗਲੀ ਖ਼ਬਰ ਸਾਹਿਤ ਸਭਾ (ਰਜਿ:) ਬਾਘਾ ਪੁਰਾਣਾ ਦਾ ਸਾਲਾਨਾ ਸਮਾਗਮ 9 ਨੂੰ
Ad Position 24