08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਜੀ.ਐਨ. ਕਾਨਵੈਂਟ ਸਕੂਲ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 06-11-2025
ਨੱਥੂਵਾਲਾ ਗਰਬੀ, 5 ਨਵੰਬਰ (ਨਵਦੀਪ ਸਿੰਘ)-ਇਲਾਕੇ ਦੀ ਨਾਮਵਰ ਸੰਸਥਾ ਜੀ.ਐਨ. ਕਾਨਵੈਂਟ ਸਕੂਲ ਭਲੂਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਇੰਟਰ ਹਾਊਸ ਕੁਇਜ਼ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿਚ ਸਕੂਲ ਦੇ ਚਾਰ ਅਲੱਗ-ਅਲੱਗ ਹਾਊਸ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਨ੍ਹਾਂ ਮੁਕਾਬਲਿਆਂ ਦੌਰਾਨ ਬੱਚਿਆਂ ਕੋਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸੰਬੰਧਿਤ ਸਵਾਲ ਪੁੱਛੇ ਗਏ ਜਿਨ੍ਹਾਂ ਵਿਚ ਬੱਚਿਆਂ ਨੇ ਬਹੁਤ ਹੀ ਵਧੀਆ ਉੱਤਰ ਦਿੱਤਾ | ਇਸ ਤੋਂ ਹੋਰ ਵੀ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਬਹੁਤ ਸਾਰਾ ਕੁਝ ਜਾਨਣ ਨੂੰ ਮਿਲਿਆ | ਇਸ ਸਮੇਂ ਸਕੂਲ ਦੇ ਪਿ੍ੰਸੀਪਲ ਰਮਨਦੀਪ ਕੌਰ ਵਲੋਂ ਬੱਚਿਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਦੱਸਿਆ ਅਤੇ ਉਨ੍ਹਾਂ ਦੀ ਵਿਚਾਰਧਾਰਾ ਅਨੁਸਾਰ ਚੱਲਣ ਲਈ ਵੀ ਪ੍ਰੇਰਿਤ ਕੀਤਾ ਅਤੇ ਬੱਚਿਆਂ ਵਲੋਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸੰਬੰਧਿਤ ਕਵਿਤਾ ਅਤੇ ਭਾਸ਼ਣ ਪੇਸ਼ ਕੀਤੇ ਗਏ | ਸਕੂਲ ਵਲੋਂ ਕਰਵਾਏ ਗਏ ਕੁਇਜ਼ ਮੁਕਾਬਲਿਆਂ ਵਿਚ ਸਕੂਲ ਦੇ ਸ਼ਹੀਦ ਰਾਜਗੁਰੂ ਹਾਊਸ ਨੇ ਪਹਿਲਾ ਸਥਾਨ ਹਾਸਲ ਕੀਤਾ | ਕੁਇਜ਼ ਮੁਕਾਬਲਿਆਂ ਵਿਚ ਜੇਤੂ ਵਿਦਿਆਰਥੀਆਂ ਨੂੰ ਸਕੂਲ ਵਲੋਂ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਹਰਿਗੋਬਿੰਦਸਰ ਸਾਹਿਬ ਠੱਠੀ ਭਾਈ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਪੰਜਵੀਂ ਵਾਰ ਪ੍ਰਧਾਨ ਬਣ ਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਚਿਆ ਇਤਿਹਾਸ-ਨਸੀਬ ਸਿੰਘ ਸੰਧੂਆਂ ਵਾਲਾ
Ad Position 24