08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਬਲੂਮਿੰਗ ਬਡਜ਼ ਏ.ਬੀ.ਸੀ. ਮੋਨਟੈਸਰੀ ਸਕੂਲ ਮੋਗਾ ਵਿਖੇ ਮਨਾਇਆ ਪ੍ਰਕਾਸ਼ ਪੁਰਬ

Ad Position 21
No active advertisement
ਅਜੀਤ ਡੈਸਕ 06-11-2025
ਮੋਗਾ, 5 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਦਾ ਹੀ ਹਿੱਸਾ ਬਲੂਮਿੰਗ ਬਡਜ਼ ਏ.ਬੀ.ਸੀ. ਮੋਨਟੈਸਰੀ ਸਕੂਲ ਮੋਗਾ ਵਿਖੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਸਕੂਲ ਵਿਚ ਪ੍ਰਾਰਥਨਾ ਸਭਾ ਮੌਕੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸ਼ਬਦਾਂ ਦਾ ਬਹੁਤ ਸੋਹਣਾ ਉਚਾਰਨ ਕੀਤਾ ਗਿਆ | ਵਿਦਿਆਰਥੀਆਂ ਵਲੋਂ ਮਾਹੌਲ ਨੂੰ ਇਕ ਬੜਾ ਹੀ ਅਲੌਕਿਕ ਭਗਤੀਮਈ ਰੂਪ ਦੇ ਦਿੱਤਾ ਗਿਆ | ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪਿ੍ੰਸੀਪਲ ਪਰਮਜੀਤ ਕੌਰ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਿੱਖ ਧਰਮ ਦੇ ਪਹਿਲੇ ਗੁਰੂ ਸਨ ਅਤੇ ਗੁਰੂ ਜੀ ਨੇ ਆਪਣਾ ਸਾਰਾ ਜੀਵਨ ਮਾਨਵਤਾ ਦੀ ਭਲਾਈ ਅਤੇ ਸਮਾਜ ਵਿਚ ਫੈਲੀਆਂ ਕੁਰੀਤੀਆਂ ਨੂੰ ਦੂਰ ਕਰਨ ਦੇ ਲੇਖੇ ਲਾ ਦਿੱਤਾ | ਗੁਰੂ ਨਾਨਕ ਜੀ ਨੇ ਮਨੁੱਖਤਾ ਨੂੰ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦਾ ਉਪਦੇਸ਼ ਦਿੱਤਾ | ਉਨ੍ਹਾਂ ਇਹ ਵੀ ਕਿਹਾ ਕਿ ਸਭ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਜ਼ਰੂਰ ਧਾਰਨ ਕਰਨਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਕਰੀਅਰ ਜ਼ੋਨ ਦੇ ਵਿਦਿਆਰਥੀ ਨੇ ਹਾਸਿਲ ਕੀਤੇ ਆਈਲਟਸ ਵਿਚੋਂ 6 ਬੈਂਡ ਅਗਲੀ ਖ਼ਬਰ ਗੁਰਦੁਆਰਾ ਹਰਿਗੋਬਿੰਦਸਰ ਸਾਹਿਬ ਠੱਠੀ ਭਾਈ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24