08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਕਰੀਅਰ ਜ਼ੋਨ ਦੇ ਵਿਦਿਆਰਥੀ ਨੇ ਹਾਸਿਲ ਕੀਤੇ ਆਈਲਟਸ ਵਿਚੋਂ 6 ਬੈਂਡ

Ad Position 21
No active advertisement
ਅਜੀਤ ਡੈਸਕ 06-11-2025
ਮੋਗਾ, 5 ਨਵੰਬਰ (ਸੁਰਿੰਦਰਪਾਲ ਸਿੰਘ)-ਕਰੀਅਰ ਜੋਨ ਮੋਗਾ ਜਿਸ ਦੀ 4.9 ਗੂਗਲ ਰੇਟਿੰਗ ਹੈ, ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਹੈ ਜੋ ਵਿਦਿਆਰਥੀਆਂ ਨੂੰ ਆਈਲਟਸ ਦੀ ਤਿਆਰੀ ਕਰਵਾਉਣ ਵਾਸਤੇ ਜਾਣੀ ਜਾਂਦੀ ਹੈ | ਕਈ ਸਾਲਾਂ ਤੋਂ ਇਹ ਸੰਸਥਾ ਆਨਲਾਈਨ ਅਤੇ ਆਫ਼ਲਾਈਨ ਕਲਾਸਾਂ ਦੇ ਰਹੀ ਹੈ | ਵੱਡੀ ਗਿਣਤੀ ਵਿਚ ਵਿਦਿਆਰਥੀ ਇਸ ਸੰਸਥਾ ਤੋਂ ਵਧੀਆ ਬੈਂਡ ਪ੍ਰਾਪਤ ਕਰ ਕੇ ਆਪਣੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰ ਰਹੇ ਹਨ | ਸੰਸਥਾ ਦੇ ਤਜਰਬੇਕਾਰ ਟਰੇਨਰ ਵਿਦਿਆਰਥੀਆਂ ਨੂੰ ਵਧੀਆ ਬੈਂਡ ਲਿਆਉਣ ਵਿਚ ਪੂਰੀ ਮਿਹਨਤ ਕਰ ਰਹੇ ਹਨ | ਐਮ.ਡੀ. ਪਰਮਿੰਦਰ ਸਿੰਘ ਗਰੋਵਰ ਨੇ ਦੱਸਿਆ ਅੱਜ-ਕੱਲ੍ਹ ਦੇ ਬੱਚਿਆਂ ਵਿਚ ਆਈਲਟਸ ਕਰ ਕੇ ਵਧੀਆ ਬੈਂਡ ਹਾਸਲ ਕਰ ਕੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰਨ ਦਾ ਉਤਸ਼ਾਹ ਬੜੇ ਜ਼ੋਰਾਂ-ਸ਼ੋਰਾਂ ਨਾਲ ਦੇਖਣ ਨੂੰ ਮਿਲ ਰਿਹਾ ਹੈ | ਸੰਸਥਾ ਵਿਦਿਆਰਥੀਆਂ ਨੂੰ ਆਫ਼ਲਾਈਨ ਕਲਾਸਾਂ ਦੇ ਨਾਲ-ਨਾਲ ਆਨਲਾਈਨ ਕਲਾਸਾਂ ਦੀ ਸੁਵਿਧਾ ਵੀ ਦੇ ਰਿਹਾ ਹੈ | ਇਹ ਸੰਸਥਾ ਵਿਦਿਆਰਥੀਆਂ ਦੀ ਉਨ੍ਹਾਂ ਦੇ ਮੁਸ਼ਕਿਲ ਮਡਿਊਲ ਨੂੰ ਨਵੀਆਂ ਟਿਪਸ ਅਤੇ ਟਰੀਕਸ ਨਾਲ ਸੁਧਾਰਨ ਵਿਚ ਮਦਦ ਕਰਦੀ ਹੈ ਤੇ ਨਾਲ ਹੀ ਫ਼ਰੀ ਸੈਸ਼ਨ ਦਿੰਦੀ ਹੈ | ਸੰਸਥਾ ਦੇ ਆਈਲਟਸ ਦੇ ਵਿਦਿਆਰਥੀ ਆਰੀਅਨ ਨੇ ਟਰੇਨਰਾਂ ਦੀ ਮਿਹਨਤ ਓਵਰਆਲ 6 ਬੈਂਡ ਪ੍ਰਾਪਤ ਕਰ ਕੇ ਆਪਣੇ ਮਾਤਾ-ਪਿਤਾ ਦਾ ਮਾਣ ਵਧਾਇਆ ਅਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਵਿਦਿਆਰਥੀ ਦੀ ਇਸ ਸਫਲਤਾ 'ਤੇ ਸੰਸਥਾ ਦੇ ਐਮ.ਡੀ. ਅਤੇ ਸੰਸਥਾ ਦੇ ਟਰੇਨਰਾਂ ਨੇ ਵਿਦਿਆਰਥੀ ਨੂੰ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਬਲੂਮਿੰਗ ਬਡਜ਼ ਏ.ਬੀ.ਸੀ. ਮੋਨਟੈਸਰੀ ਸਕੂਲ ਮੋਗਾ ਵਿਖੇ ਮਨਾਇਆ ਪ੍ਰਕਾਸ਼ ਪੁਰਬ
Ad Position 24