10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਨਿਸ਼ਾਨ ਅਕੈਡਮੀ ਦੀ ਵਾਲੀਬਾਲ ਟੀਮ ਦਾ ਸੂਬੇ ਭਰ 'ਚੋਂ ਤੀਜਾ ਸਥਾਨ

Ad Position 21
No active advertisement
ਅਜੀਤ ਡੈਸਕ 06-11-2025
ਮਲੋਟ, 5 ਨਵੰਬਰ (ਪਾਟਿਲ)-ਨਿਸ਼ਾਨ ਅਕੈਡਮੀ ਨੇ ਵਾਲੀਬਾਲ ਦੇ ਮੁਕਾਬਲਿਆਂ ਵਿਚ ਕਈ ਜ਼ਿਲਿ੍ਹਆਂ ਦੀਆਂ ਟੀਮਾਂ ਨੂੰ ਪਛਾੜਦੇ ਹੋਏ ਪੂਰੇ ਪੰਜਾਬ ਭਰ ਵਿਚੋਂ ਤੀਜਾ ਸਥਾਨ ਹਾਸਿਲ ਕੀਤਾ ਹੈ | ਸੂਬਾ ਪੱਧਰੀ 69ਵੀਂ ਪੰਜਾਬ ਰਾਜ ਖੇਡਾਂ ਬਰਨਾਲਾ ਵਿਖੇ ਹੋਈਆਂ, ਜਿਸ ਵਿਚ 24 ਜ਼ਿਲਿ੍ਹਆਂ ਦੀਆਂ ਟੀਮਾਂ ਨੇ ਭਾਗ ਲਿਆ | ਇਸ ਮੌਕੇ ਨਿਸ਼ਾਨ ਅਕੈਡਮੀ ਦੀ ਅੰਡਰ-14 ਦੀਆਂ ਲੜਕੀਆਂ ਦੀ ਵਾਲੀਬਾਲ ਟੀਮ ਇਨ੍ਹਾਂ ਨੇ ਮੁਕਾਬਲਿਆਂ ਵਿਚ ਭਾਗ ਲੈਂਦਿਆਂ ਜ਼ੋਨਲ ਪੱਧਰ 'ਤੇ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਕੁਆਰਟਰ ਫ਼ਾਈਨਲ ਵਿਚ ਵੀ ਆਪਣੀ ਖੇਡ ਦਾ ਜ਼ੋਰ ਦਿਖਾਉਂਦਿਆਂ ਸੈਮੀਫਾਈਨਲ ਮੈਚਾਂ ਤੱਕ ਆਪਣੀ ਅਹਿਮ ਭੂਮਿਕਾ ਨਿਭਾਈ | ਇਸ ਤੋਂ ਬਾਅਦ ਜਿੱਤੀਆਂ ਹੋਈਆਂ ਚਾਰ ਟੀਮਾਂ ਦੇ ਮੁਕਾਬਲੇ ਵਿਚੋਂ ਤੀਜਾ ਸਥਾਨ ਨਿਸ਼ਾਨ ਅਕੈਡਮੀ ਦੀ ਝੋਲੀ ਪਿਆ | ਅਕੈਡਮੀ ਦੇ ਚੇਅਰਮੈਨ ਕਸ਼ਮੀਰ ਸਿੰਘ, ਡਾਇਰੈਕਟਰ ਇਕਓਾਕਾਰ ਸਿੰਘ, ਪਿ੍ੰਸੀਪਲ ਹਰਪ੍ਰੀਤ ਕੌਰ ਅਤੇ ਵਾਈਸ ਪਿ੍ੰਸੀਪਲ ਵੀਰਪਾਲ ਕੌਰ ਵਲੋਂ ਟੀਮ ਦੀਆਂ ਸਾਰੀ ਖਿਡਾਰਨਾਂ ਅਤੇ ਵਾਲੀਬਾਲ ਕੋਚ ਜਸਵਿੰਦਰ ਸਿੰਘ ਨੂੰ ਇਸ ਜਿੱਤ 'ਤੇ ਵਧਾਈ ਦਿੱਤੀ ਅਤੇ ਰਾਸ਼ਟਰੀ ਪੱਧਰ 'ਤੇ ਆਉਣ ਵਾਲੀਆਂ ਖੇਡਾਂ ਵਿਚ ਵੀ ਇਸੇ ਤਰ੍ਹਾਂ ਮੱਲ੍ਹਾਂ ਮਾਰਦੇ ਰਹਿਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ ਮੁੱਖ ਮੰਤਰੀ ਦੇ ਨਾਂਅ ਦਿੱਤਾ ਗਿਆ ਮੰਗ ਪੱਤਰ ਅਗਲੀ ਖ਼ਬਰ ਸਬ ਜੂਨੀਅਰ ਵਾਲੀਬਾਲ ਚੈਂਪੀਅਨਸ਼ਿਪ ਹੁਸ਼ਿਆਰਪੁਰ ਲਈ ਖਿਡਾਰੀਆਂ ਦੀ ਚੋਣ ਕੀਤੀ
Ad Position 24