10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਪੰਜਾਬ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ

Ad Position 21
No active advertisement
ਅਜੀਤ ਡੈਸਕ 06-11-2025
ਬਾਘਾ ਪੁਰਾਣਾ, 5 ਨਵੰਬਰ (ਟਿੰਕੂ ਕਾਠਪਾਲ)-ਬਾਘਾ ਪੁਰਾਣਾ ਦੀ ਵਿੱਦਿਆ ਦੇ ਖੇਤਰ ਵਿਚ ਮੋਹਰੀ ਸੰਸਥਾ ਪੰਜਾਬ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਜੋ ਸੰਸਥਾ ਦੇ ਬਾਨੀ ਪਿ੍ੰਸੀਪਲ ਗੁਰਦੇਵ ਸਿੰਘ, ਪਿ੍ੰਸੀਪਲ ਅਤੇ ਡਾਇਰੈਕਟਰ ਸੰਦੀਪ ਮਹਿਤਾ ਦੀ ਯੋਗ ਅਤੇ ਸੁਚੱਜੀ ਅਗਵਾਈ ਵਿਚ ਵਿਦਿਆਰਥੀਆਂ ਦੇ ਉਜਲ ਭਵਿੱਖ ਲਈ ਹਮੇਸ਼ਾ ਯਤਨਸ਼ੀਲ ਰਹਿੰਦੀ ਹੈ, ਵਿਖੇ ਸਿੱਖ ਧਰਮ ਦੇ ਮੋਢੀ ਅਤੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦਾ ਦਿਹਾੜਾ ਬਹੁਤ ਹੀ ਖ਼ੁਸ਼ੀ ਅਤੇ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਇਕ ਪ੍ਰੋਗਰਾਮ ਦਾ ਕਰਵਾਇਆ ਗਿਆ, ਜਿਸ ਦਾ ਆਗਾਜ਼ ਧਾਰਮਿਕ ਸ਼ਬਦ ਗਾਇਨ ਨਾਲ ਕੀਤਾ | ਇਸ ਮੌਕੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਚਾਨਣਾ ਪਾਉਣ ਲਈ ਵਿਦਿਆਰਥਣ ਕਮਲਜੀਤ ਕੌਰ ਨੇ ਇਕ ਸਪੀਚ ਦਿੱਤੀ |
ਇਸ ਮੌਕੇ ਸੰਸਥਾ ਦੇ ਪਿ੍ੰਸੀਪਲ ਅਤੇ ਡਾਇਰੈਕਟਰ ਸੰਦੀਪ ਮਹਿਤਾ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਚੱਲ ਕੇ ਆਪਣਾ ਜੀਵਨ ਸਫਲ ਕਰਨ ਦੀ ਪ੍ਰੇਰਨਾ ਦਿੰਦਿਆਂ ਕਿਰਤ ਕਰਨ ਤੇ ਜ਼ੋਰ ਦਿਤਾ | ਲੈਕਚਰਾਰ ਹਰਜਿੰਦਰ ਪਾਲ ਸਿੰਘ ਨੇ ਸਟੇਜ ਸੰਚਾਲਨ ਦੀ ਭੂਮਿਕਾ ਨਿਭਾਉਂਦਿਆਂ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ | ਇਸ ਮੌਕੇ ਪਿ੍ੰਸੀਪਲ ਮੈਡਮ ਪਰਮਿੰਦਰ ਕੌਰ, ਕੋਆਰਡੀਨੇਟਰ ਮੁਕੇਸ਼ ਅਰੋੜਾ, ਕੋਆਰਡੀਨੇਟਰ ਮਿਡਲ ਦੀਪਿਕਾ ਮਨਚੰਦਾ, ਖੁਸ਼ਪ੍ਰੀਤ ਕੌਰ ਅਤੇ ਸਕੂਲ ਦਾ ਸਮੁੱਚਾ ਸਟਾਫ਼ ਹਾਜ਼ਰ ਰਿਹਾ |
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਪੰਜਵੀਂ ਵਾਰ ਪ੍ਰਧਾਨ ਬਣਨ ਤੇ ਸੁਖਬੀਰ ਬਾਦਲ ਨੂੰ ਵਧਾਈ ਅਗਲੀ ਖ਼ਬਰ ਮੋਗਾ 'ਚ ਕੰਨਾਂ ਦਾ ਫ੍ਰੀ ਟੈੱਸਟ ਅਤੇ 55 ਫ਼ੀਸਦੀ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ
Ad Position 24