10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਐਸ.ਡੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਗਟ ਦਿਵਸ 'ਤੇ ਸਮਾਗਮ ਕਰਾਇਆ

Ad Position 21
No active advertisement
ਐਸ.ਡੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਗੁਰਪੁਰਬ ਮੌਕੇ ਕੀਰਤਨ ਕਰਦੇ ਵਿਦਿਆਰਥੀ ਅਤੇ ਹਾਜ਼ਰ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ | ਤਸਵੀਰ : ਅਸ਼ੋਕ ਬਾਂਸਲ <br/> 06-11-2025
ਮੋਗਾ, 5 ਨਵੰਬਰ (ਅਸ਼ੋਕ ਬਾਂਸਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਸਕੂਲ ਵਲੋਂ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਵਲੋਂ ਗੁਰਬਾਣੀ ਕੀਰਤਨ ਨਾਲ ਕੀਤੀ ਗਈ | ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਪ੍ਰਭਾਵਸ਼ਾਲੀ ਸਪੀਚ ਪੇਸ਼ ਕੀਤੀ | ਇਸ ਮੌਕੇ ਤੇ ਸੱਤਵੀਂ ਜਮਾਤ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਜੀ ਦੀਆਂ ਜੀਵਨ ਧਾਰਾਵਾਂ 'ਤੇ ਉਪਦੇਸ਼ਾਂ ਬਾਰੇ ਜਾਣਕਾਰੀ ਦਿੱਤੀ | ਸਮਾਗਮ ਦੌਰਾਨ ਸਕੂਲ ਦੇ ਮੈਨੇਜਰ ਵਿਜੈ ਸਿੰਗਲਾ, ਐਡਮਿਨਿਸਟ੍ਰੇਟਰ ਆਰ.ਕੇ. ਸਹਿਗਲ, ਐਕਟਿੰਗ ਪਿ੍ੰਸੀਪਲ ਅਦਿਤੀ ਨਾਰੰਗ ਨੇ ਵੀ ਕੀਰਤਨ ਦਾ ਆਨੰਦ ਮਾਣਿਆ ਤੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕੀਤੀ | ਇਸ ਮੌਕੇ ਪ੍ਰਾਇਮਰੀ ਇੰਚਾਰਜ ਸ਼੍ਰੀਮਤੀ ਸੁਨੀਤਾ ਬਾਂਸਲ, ਨੀਰਜ ਗੁਪਤਾ, ਅਤੁਲ ਕੁਮਾਰ ਵਾਜਪਾਈ, ਮਿਸ ਛਿੰਦਰਪਾਲ ਕੌਰ, ਸ਼੍ਰੀਮਤੀ ਦੀਪਕਾ ਸ਼ਰਮਾ, ਬੇਬੀ, ਨੇਹਾ, ਸਾਕਸ਼ੀ, ਸ਼੍ਰੀਮਤੀ ਚਾਹਤ ਸ਼ਰਮਾ, ਅਤੇ ਸ਼੍ਰੀਮਤੀ ਪਰਮਜੀਤ ਕੌਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਸੰਪ੍ਰਦਾਇ ਲੋਪੋਂ ਨੇ ਸਜਾਇਆ ਵਿਸ਼ਾਲ ਨਗਰ ਕੀਰਤਨ ਅਗਲੀ ਖ਼ਬਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਪੰਜਵੀਂ ਵਾਰ ਪ੍ਰਧਾਨ ਬਣਨ ਤੇ ਸੁਖਬੀਰ ਬਾਦਲ ਨੂੰ ਵਧਾਈ
Ad Position 24