18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਸੜਕ ਹਾਦਸੇ 'ਚ ਔਰਤ ਦੀ ਮੌਤ- ਇਕ ਗੰਭੀਰ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 07-11-2025

• ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੇ ਸੜਕ 'ਤੇ ਲਾਇਆ ਧਰਨਾ • ਇਨਸਾਫ ਦੀ ਕੀਤੀ ਮੰਗ
ਬਾਘਾ ਪੁਰਾਣਾ, 6 ਨਵੰਬਰ (ਗੁਰਮੀਤ ਸਿੰਘ ਮਾਣੂੰਕੇ, ਟਿੰਕੂ ਕਾਠਪਾਲ)-ਬੀਤੇ ਦਿਨੀਂ ਬਾਘਾ ਪੁਰਾਣਾ ਤੋਂ ਨਿਹਾਲ ਸਿੰਘ ਵਾਲਾ ਰੋਡ 'ਤੇ ਪਿੰਡ ਨੱਥੋਕੇ ਦੇ ਨਜ਼ਦੀਕ ਇਕ ਤੇਜ਼ ਰਫ਼ਤਾਰ ਸਕਾਰਪੀਓ ਗੱਡੀ ਦੀ ਟੱਕਰ ਕਾਰਨ ਇਕ ਔਰਤ ਦੀ ਮੌਤ ਹੋਣ ਅਤੇ ਇਕ ਵਿਅਕਤੀ ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਦੇ ਚੱਲਦਿਆਂ ਮਿ੍ਤਕ ਪਰਿਵਾਰ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਵਲੋਂ ਗੱਡੀ ਚਾਲਕ ਵਿਅਕਤੀ ਨੂੰ ਗਿ੍ਫ਼ਤਾਰ ਨਾ ਕਰਨ ਤੇ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੂੰ ਬਣਦਾ ਮੁਆਵਜ਼ਾ ਨਾ ਦੇਣ ਕਰਕੇ ਰੋਸ ਵਜੋਂ ਸੜਕ 'ਤੇ ਮਿ੍ਤਕ ਦੀ ਲਾਸ਼ ਰੱਖ ਕੇ ਧਰਨਾ ਲਾ ਦਿੱਤਾ | ਇਸ ਮੌਕੇ ਮਿ੍ਤਕ ਔਰਤ ਦੇ ਲੜਕੇ ਤੇ ਲੜਕੀ ਨੇ ਦੱਸਿਆ ਕਿ ਉਨ੍ਹਾਂ ਦੀ ਮਾਂ ਦਲਜੀਤ ਕੌਰ (ਉਮਰ ਲਗਭਗ 30 ਸਾਲ) ਪਤਨੀ ਲਖਵੀਰ ਸਿੰਘ ਵਾਸੀ ਉਗੋਕੇ ਰੋਜ਼ਾਨਾ ਦੀ ਤਰ੍ਹਾਂ ਨਿਹਾਲ ਸਿੰਘ ਵਾਲਾ ਵਿਖੇ ਸਥਿਤ ਮਿਲਕ ਟੂਡੇ ਡੇਅਰੀ 'ਚ ਸਵੇਰ ਸਮੇਂ ਦੇ ਕੰਮ ਕਰਨ ਜਾਂਦੀ ਸੀ ਪਰ ਘਟਨਾ ਵਾਲੇ ਦਿਨ ਜਦੋਂ ਮਿ੍ਤਕ ਔਰਤ ਦਲਜੀਤ ਕੌਰ ਸਵੇਰ ਸਮੇਂ ਬੱਸ ਸਟੈਂਡ 'ਤੇ ਆਪਣੇ ਗੁਆਂਢੀ ਵਿਅਕਤੀ ਕੁਲਵੀਰ ਸਿੰਘ ਪੁੱਤਰ ਜਗਰੂਪ ਸਿੰਘ ਜੋ ਕਿ ਦਲਜੀਤ ਕੌਰ ਨੂੰ ਬੱਸ ਸਟੈਂਡ 'ਤੇ ਛੱਡਣ ਲਈ ਮੋਟਰਸਾਈਕਲ 'ਤੇ ਆਇਆ ਸੀ ਤਾਂ ਬਾਘਾ ਪੁਰਾਣਾ ਸਾਈਡ ਤੋਂ ਇਕ ਚਿੱਟੇ ਰੰਗ ਦੀ ਤੇਜ਼ ਰਫ਼ਤਾਰ ਸਕਾਰਪੀਓ ਗੱਡੀ ਨੇ ਸੜਕ ਦੇ ਨਜ਼ਦੀਕ ਬੈਠਣ ਵਾਲੀਆਂ ਥੜ੍ਹੀਆਂ 'ਤੇ ਬੈਠੇ ਦੋਵੇਂ (ਦਲਜੀਤ ਕੌਰ ਤੇ ਕੁਲਵੀਰ ਸਿੰਘ) ਨੂੰ ਆਪਣੀ ਲਪੇਟ 'ਚ ਲੈ ਲਿਆ | ਇਸ ਭਿਆਨਕ ਹਾਦਸੇ 'ਚ ਦਲਜੀਤ ਕੌਰ ਦੀ ਮੌਕੇ 'ਤੇ ਮੌਤ ਹੋ ਗਈ ਤੇ ਕੁਲਵੀਰ ਸਿੰਘ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਜਿਸ ਨੂੰ ਮੋਗਾ ਦੇ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ | ਘਟਨਾ ਉਪਰੰਤ ਮਿ੍ਤਕ ਦੇ ਪਰਿਵਾਰ ਮੈਂਬਰਾਂ ਨੇ ਦੱਸਿਆ ਕਿ ਪੁਲਿਸ ਵਲੋਂ ਗੱਡੀ ਚਾਲਕ ਵਿਰੁੱਧ ਕੋਈ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਲਾਸ਼ ਨੂੰ ਸੜਕ 'ਤੇ ਰੱਖ ਕੇ ਧਰਨਾ ਲਾ ਦਿੱਤਾ ਗਿਆ ਤੇ ਮੰਗ ਕੀਤੀ ਕਿ ਗੱਡੀ ਚਾਲਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਜਾਵੇ ਤੇ ਮਿ੍ਤਕ ਦੇ ਪਰਿਵਾਰ ਮੈਂਬਰਾਂ ਨੂੰ ਬਣਦਾ ਮੁਆਵਜ਼ੇ ਦਿਵਾਇਆ ਜਾਵੇ | ਇਸ ਘਟਨਾ ਸਬੰਧੀ ਐਚ.ਐਚ.ਓ. ਬਾਘਾ ਪੁਰਾਣਾ ਕਿਹਾ ਕਿ ਮਿ੍ਤਕ ਔਰਤ ਦਾ ਪਤੀ ਜੋ ਕਿ ਇਕ ਟਰੱਕ ਡਰਾਈਵਰ ਦਾ ਕੰਮ ਕਰਦਾ ਹੈ ਤੇ ਇਸ ਸਮੇਂ ਸਟੇਟ ਤੋਂ ਬਾਹਰ ਹੈ, ਉਸ ਦੇ ਆਉਣ 'ਤੇ ਉਸ ਦੁਆਰਾ ਦਿੱਤੇ ਬਿਆਨਾਂ ਦੇ ਅਧਾਰ 'ਤੇ ਹੀ ਗੱਡੀ ਚਾਲਕ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ 'ਜਿਸ ਦਾ ਖੇਤ ਉਸ ਦੀ ਰੇਤ' ਮੁਹਿੰਮ ਦੀ ਉਲੰਘਣਾ ਤਹਿਤ ਨਾਜਾਇਜ਼ ਮਾਈਨਿੰਗ ਕਰਨ ਵਾਲੇ ਵਿਅਕਤੀ ਵਿਰੁੱਧ ਮਾਮਲਾ ਦਰਜ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਕੀਰਤਨ ਦਰਬਾਰ ਕਮੇਟੀ ਮੋਗਾ ਵਲੋਂ ਗੁਰਮਤਿ ਕੀਰਤਨ ਸਮਾਗਮ ਦੀਆਂ ਤਿਆਰੀਆਂ ਮੁਕੰਮਲ-ਆਗੂ
Ad Position 24