18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

'ਜਿਸ ਦਾ ਖੇਤ ਉਸ ਦੀ ਰੇਤ' ਮੁਹਿੰਮ ਦੀ ਉਲੰਘਣਾ ਤਹਿਤ ਨਾਜਾਇਜ਼ ਮਾਈਨਿੰਗ ਕਰਨ ਵਾਲੇ ਵਿਅਕਤੀ ਵਿਰੁੱਧ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 07-11-2025

ਪੋਕਲੇਨ ਮਸ਼ੀਨ ਵੀ ਕੀਤੀ ਜ਼ਬਤ
ਮੋਗਾ, 6 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਦੇ ਆਦੇਸ਼ਾਂ ਤਹਿਤ 'ਜਿਸ ਦਾ ਖੇਤ ਉਸ ਦੀ ਰੇਤ' ਮੁਹਿੰਮ ਦਾ ਲਾਭ ਯੋਗ ਵਿਅਕਤੀ ਚੁੱਕ ਸਕਣ ਤੇ ਇਸ ਮੁਹਿੰਮ ਤਹਿਤ ਨਾਜਾਇਜ਼ ਮਾਈਨਿੰਗ ਨਾ ਹੋ ਸਕੇ, ਇਸ ਉੱਪਰ ਨਜ਼ਰ ਰੱਖੀ ਜਾ ਰਹੀ ਹੈ | ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ ਮਾਈਨਿੰਗ ਵਿਭਾਗ ਮੋਗਾ ਵਲੋਂ ਜ਼ਿਲ੍ਹਾ ਮਾਈਨਿੰਗ ਅਫ਼ਸਰ ਗੁਰਜਿੰਦਰ ਸਿੰਘ, ਸਹਾਇਕ ਜ਼ਿਲ੍ਹਾ ਮਾਈਨਿੰਗ ਅਫ਼ਸਰ ਲਵਪ੍ਰੀਤ ਸਿੰਘ ਵਲੋਂ ਮੋਗਾ ਅਧੀਨ ਆਉਂਦੇ ਸਤਲੁਜ ਦਰਿਆ ਦੀ ਅਚਨਚੇਤ ਚੈਕਿੰਗ ਕੀਤੀ ਗਈ | ਚੈਕਿੰਗ ਦੌਰਾਨ ਇਸ ਮੁਹਿੰਮ ਤਹਿਤ ਜਾਰੀ ਹਦਾਇਤਾਂ ਦੀਆਂ ਉਲੰਘਣਾ ਕਰਦੇ ਹੋਏ ਮੰਝਲੀ ਪਿੰਡ ਵਿਖੇ ਵਿਅਕਤੀ ਨੂੰ ਪਾਇਆ ਗਿਆ, ਜਿਸ ਕਰਕੇ ਇਸ ਉੱਪਰ ਮਾਈਨਿੰਗ ਸਬੰਧੀ ਮਾਈਨਜ ਐਂਡ ਮਿਨਰਲਜ ਐਕਟ 1957 ਦੀ ਧਾਰਾ 21 ਅਤੇ ਬੀ.ਐਨ.ਸੀ. ਦੀ ਧਾਰਾ 303 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਵਿਅਕਤੀ ਵਲੋਂ ਵਰਤੋਂ 'ਚ ਲਿਆਂਦੀ ਜਾ ਰਹੀ ਪੋਕਲੇਨ ਮਸ਼ੀਨ ਨੂੰ ਵੀ ਕਬਜ਼ੇ ਵਿਚ ਲੈ ਲਿਆ ਗਿਆ ਹੈ | ਇਸ ਮੁਹਿੰਮ ਤਹਿਤ ਇਸ ਤੋਂ ਪਹਿਲਾਂ 3 ਮਾਮਲੇ ਦਰਜ ਕੀਤੇ ਜਾ ਚੁੱਕੇ ਹਨ | ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਜਿਸ ਦਾ ਖੇਤ ਉਸ ਦੀ ਰੇਤ ਮੁਹਿੰਮ ਅਧੀਨ ਹੜ੍ਹਾਂ ਦੌਰਾਨ ਦਰਿਆਵਾਂ ਨਾਲ ਲੱਗਦੇ ਪਿੰਡਾਂ ਵਿਚ ਵਾਹੀਯੋਗ ਜ਼ਮੀਨਾਂ ਵਿਚ ਆਈ ਰੇਤ, ਦਰਿਆਈ ਪਦਾਰਥ ਨੂੰ ਲਿਫ਼ਟ/ਡੀ ਸਿਲਟ ਕਰਵਾਉਣ ਦੀ ਛੋਟ ਦਿੱਤੀ ਗਈ ਹੈ | ਸਰਕਾਰੀ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮੋਗਾ 'ਚ ਦਰਿਆ ਸਤਲੁਜ ਨਾਲ ਲੱਗਦੇ ਹੜ੍ਹ ਪ੍ਰਭਾਵਿਤ 29 ਪਿੰਡਾਂ ਵਿਚ ਵਾਹੀਯੋਗ ਜ਼ਮੀਨਾਂ ਵਿਚ ਆਈ ਰੇਤ, ਦਰਿਆਈ ਪਦਾਰਥ ਲਿਫ਼ਟ/ਡੀ ਸਿਲਟ ਕਰਨ ਲਈ ਇਨ੍ਹਾਂ ਪਿੰਡਾਂ ਨੂੰ ਨੋਟੀਫਾਈ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਸੀ.ਆਈ.ਏ. ਸਟਾਫ਼ ਮੋਗਾ ਪੁਲਿਸ ਵਲੋਂ ਹੈਰੋਇਨ ਸਮੇਤ 2 ਕਾਬੂ ਅਗਲੀ ਖ਼ਬਰ ਸੜਕ ਹਾਦਸੇ 'ਚ ਔਰਤ ਦੀ ਮੌਤ- ਇਕ ਗੰਭੀਰ ਜ਼ਖ਼ਮੀ
Ad Position 24