18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਹਰਮਨਪ੍ਰੀਤ ਨੇ ਵਧਾਇਆ ਪੂਰੇ ਵਿਸ਼ਵ 'ਚ ਭਾਰਤ ਦਾ ਮਾਣ-ਪਰਮਪਾਲ ਸਿੰਘ ਤਖ਼ਤੂਪੁਰਾ

Ad Position 21
No active advertisement
ਅਜੀਤ ਡੈਸਕ 07-11-2025
• ਕਿਹਾ, ਲੰਬੇ ਸਮੇਂ ਤੋਂ ਬਾਅਦ ਵਿਸ਼ਵ ਕੱਪ 'ਤੇ ਕੀਤਾ ਕਬਜ਼ਾ
ਮੋਗਾ, 6 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਮੋਗਾ ਜ਼ਿਲ੍ਹੇ ਦੀ ਜੰਮਪਲ ਭਾਰਤੀ ਮਹਿਲਾ ਕਿ੍ਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਦੀ ਸੁਚੱਜੀ ਯੋਗ ਅਗਵਾਈ ਕੀਤੀ ਤੇ ਭਾਰਤੀ ਟੀਮ ਨੇ ਇਕ ਰੋਜ਼ਾ ਮੈਚ ਵਿਚ ਵਿਸ਼ਵ ਕੱਪ ਜਿੱਤ ਕੇ ਪੂਰੇ ਵਿਸ਼ਵ ਵਿਚ ਭਾਰਤ ਦਾ ਮਾਣ ਵਧਾਇਆ ਹੈ ਤੇ ਇਸ ਦਾ ਸਿਹਰਾ ਹਰਮਨਪ੍ਰੀਤ ਕੌਰ ਨੂੰ ਜਾਂਦਾ ਹੈ ਕਿਉਂਕਿ ਬੜੇ ਹੀ ਲੰਬੇ ਅਰਸੇ ਤੋਂ ਬਾਅਦ ਭਾਰਤ ਵਿਸ਼ਵ ਕੱਪ ਜਿੱਤਿਆ ਹੈ | ਇਹ ਪ੍ਰਗਟਾਵਾ ਪੰਜਾਬ ਦੇ ਕਾਂਗਰਸ ਕਮੇਟੀ ਦੇ ਮੈਂਬਰ ਤੇ ਸਾਬਕਾ ਚੇਅਰਮੈਨ ਪਰਮਪਾਲ ਸਿੰਘ ਤਖ਼ਤੂਪੁਰਾ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਆਸਟ੍ਰੇਲੀਆ ਨਾਲ ਖੇਡਦੇ ਹਰਮਨਪ੍ਰੀਤ ਕੌਰ ਦੇ 89 ਰਨਾਂ ਦੀ ਬਦੌਲਤ ਮੈਚ ਜਿੱਤ ਕੇ ਫਾਈਨਲ ਵਿਚ ਪ੍ਰਵੇਸ਼ ਕੀਤਾ ਸੀ ਤੇ ਦੱਖਣੀ ਅਫ਼ਰੀਕਾ ਨੂੰ ਹਰਾ ਕੇ ਵਿਸ਼ਵ ਕੱਪ 'ਤੇ ਕਾਬਜ਼ ਹੋਏ | ਪਰਮਪਾਲ ਸਿੰਘ ਤਖ਼ਤੂਪੁਰਾ ਨੇ ਕਿਹਾ ਕਿ ਮੋਗਾ ਦੀ ਇਸ ਧੀ 'ਤੇ ਸਦਾ ਮਾਣ ਰਹੇਗਾ ਤੇ ਆਉਣ ਵਾਲੇ ਸਮੇਂ ਵਿਚ ਹਰਮਨਪ੍ਰੀਤ ਕੌਰ ਭਾਰਤੀ ਟੀਮ ਦੀ ਕਪਤਾਨੀ ਕਰਦਿਆਂ ਦੇਸ਼ ਲਈ ਹੋਰ ਵੀ ਵੱਡੀਆਂ ਪ੍ਰਾਪਤੀਆਂ ਕਰੇਗੀ | ਉਨ੍ਹਾਂ ਹਰਮਨਪ੍ਰੀਤ ਕੌਰ ਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਇਸ ਵੱਡੀ ਜਿੱਤ ਲਈ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਮੋਗਾ ਪੁਲਿਸ ਵਲੋਂ 8940 ਗੋਲੀਆਂ ਸਮੇਤ 2 ਕਾਬੂ ਅਗਲੀ ਖ਼ਬਰ ਸੀ.ਆਈ.ਏ. ਸਟਾਫ਼ ਮੋਗਾ ਪੁਲਿਸ ਵਲੋਂ ਹੈਰੋਇਨ ਸਮੇਤ 2 ਕਾਬੂ
Ad Position 24