18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਮੋਗਾ ਪੁਲਿਸ ਵਲੋਂ 8940 ਗੋਲੀਆਂ ਸਮੇਤ 2 ਕਾਬੂ

Ad Position 21
No active advertisement
ਅਜੀਤ ਡੈਸਕ 07-11-2025
ਮੋਗਾ, 6 ਨਵੰਬਰ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਗਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਸਿਟੀ ਸਾਊਥ ਮੋਗਾ ਪੁਲਿਸ ਨੇ 8940 ਗੋਲੀਆਂ ਸਮੇਤ 2 ਵਿਅਕਤੀ ਕਾਬੂ ਕੀਤੇ ਹਨ | ਇਸ ਸਬੰਧੀ ਡੀ.ਐਸ.ਪੀ. ਸਿਟੀ ਗੁਰਪ੍ਰੀਤ ਸਿੰਘ ਸਰਾਂ ਨੇ ਦੱਸਿਆ ਕਿ ਮਿਤੀ 22 ਅਕਤੂਬਰ ਨੂੰ ਸਿਵਲ ਹਸਪਤਾਲ ਦੇ ਡਰੱਗ ਸਟੋਰ ਇੰਚਾਰਜ ਸੁਖਜੀਤ ਸਿੰਘ ਨੇ ਐਸ.ਐਮ.ਓ. ਮੋਗਾ ਰਾਹੀਂ ਸ਼ਿਕਾਇਤ ਦਰਜ ਕਰਵਾਈ ਸੀ, ਉਨ੍ਹਾਂ ਦੇ ਡਰੱਗ ਸਟੋਰ 'ਚੋਂ ਨਸ਼ਾ ਛੁਡਾਊ 11000 ਗੋਲੀਆਂ ਚੋਰੀ ਹੋ ਗਈਆਂ ਤਾਂ ਥਾਣਾ ਸਿਟੀ ਸਾਊਥ ਨੇ ਅਣਪਛਾਤਿਆਂ 'ਤੇ ਮੁਕੱਦਮਾ ਦਰਜ ਕੀਤਾ ਸੀ ਤੇ ਇਸ ਮੁਕੱਦਮੇ ਨੂੰ ਸੁਲਝਾਉਣ ਲਈ ਉਨ੍ਹਾਂ ਵਲੋਂ ਥਾਣਾ ਸਿਟੀ ਸਾਊਥ ਦੇ ਇੰਸਪੈਕਟਰ ਭਲਵਿੰਦਰ ਸਿੰਘ ਤੇ ਪੀ.ਸੀ.ਆਰ. ਮੋਗਾ ਦੇ ਇੰਚਾਰਜ ਇੰਸਪੈਕਟਰ ਖੇਮ ਚੰਦ ਪਰਾਸ਼ਰ ਦੀਆਂ ਟੀਮਾਂ ਬਣਾਈਆਂ ਗਈਆਂ ਸਨ ਤੇ ਜਦ ਇੰਸਪੈਕਟਰ ਭਲਵਿੰਦਰ ਸਿੰਘ ਮੋਗਾ ਦੇ ਸ਼ਹੀਦੀ ਪਾਰਕ ਕੋਲ ਗਸ਼ਤ ਲਗਾ ਰਹੇ ਸਨ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਰਾਜ ਕੁਮਾਰ ਉਰਫ਼ ਬੱਬੂ ਕਬਾੜੀਆ ਵਾਸੀ ਟੈਂਕੀ ਵਾਲੀ ਗਲੀ ਪੱਤੀ ਉਸੰਗ ਮੋਗਾ ਤੇ ਬੂਟਾ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਕਾਉਂਕੇ ਕਲਾਂ ਹਾਲ ਆਬਾਦ ਸਿਵਲ ਹਸਪਤਾਲ ਮੋਗਾ ਕੁਆਰਟਰ ਜੋ ਕਿ ਨਸ਼ੀਲੀਆਂ ਗੋਲੀਆਂ ਵੇਚਣ ਦੇ ਆਦੀ ਹਨ ਤੇ ਉਹ ਸਿਵਲ ਹਸਪਤਾਲ ਦੇ ਪੁਰਾਣੇ ਕੁਆਰਟਰਾਂ ਕੋਲ ਗੋਲੀਆਂ ਵੇਚਣ ਲਈ ਖੜ੍ਹੇ ਹਨ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਉਕਤ ਦੋਵਾਂ ਨੂੰ 8940 ਗੋਲੀਆਂ ਸਮੇਤ ਕਾਬੂ ਕਰ ਲਿਆ | ਡੀ.ਐਸ.ਪੀ. ਸਿਟੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਉਨ੍ਹਾਂ ਮੰਨਿਆਂ ਕਿ ਉਨ੍ਹਾਂ ਇਹ ਗੋਲੀਆਂ ਸਿਵਲ ਹਸਪਤਾਲ ਮੋਗਾ 'ਚੋਂ ਚੋਰੀ ਕੀਤੀਆਂ ਸਨ | ਉਨ੍ਹਾਂ ਦੱਸਿਆ ਕਿ ਜੋ ਦੋਸ਼ੀ ਬੂਟਾ ਸਿੰਘ ਹੈ, ਉਸ ਦੀ ਪਤਨੀ ਸਿਵਲ ਹਸਪਤਾਲ 'ਚ ਸਫ਼ਾਈ ਦਾ ਕੰਮ ਕਰਦੀ ਹੈ, ਇਸ ਲਈ ਉਹ ਕੁਆਰਟਰ ਵਿਚ ਰਹਿੰਦਾ ਹੈ ਤੇ ਰਾਜ ਕੁਮਾਰ ਉਰਫ਼ ਬੱਬੂ ਕਬਾੜੀਆ ਸਿਵਲ ਹਸਪਤਾਲ 'ਚੋਂ ਕਬਾੜ ਯਾਨੀ ਗੱਤਾ ਵਗ਼ੈਰਾ ਲੈ ਕੇ ਜਾਂਦਾ ਸੀ ਤੇ ਇਨ੍ਹਾਂ ਦੋਵਾਂ ਨੇ ਰਲ ਕੇ ਇਹ ਗੋਲੀਆਂ ਚੋਰੀ ਕੀਤੀਆਂ ਸਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਕਿ ਉਨ੍ਹਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ | ਇਸ ਮੌਕੇ ਉਨ੍ਹਾਂ ਨਾਲ ਇੰਸਪੈਕਟਰ ਭਲਵਿੰਦਰ ਸਿੰਘ ਤੇ ਇੰਸਪੈਕਟਰ ਖੇਮ ਚੰਦ ਪਰਾਸ਼ਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੋਗਾ ਡੀ. ਸੀ. ਦਫ਼ਤਰ ਵਿਖੇ ਖਾਲਿਸਤਾਨੀ ਝੰਡਾ ਲਹਿਰਾਉਣ ਦੇ ਮਾਮਲੇ 'ਚ ਹਾਈ ਕੋਰਟ ਨੇ ਜਗਵਿੰਦਰ ਸਿੰਘ ਉਰਫ਼ ਜੱਗਾ ਨੂੰ... ਅਗਲੀ ਖ਼ਬਰ ਹਰਮਨਪ੍ਰੀਤ ਨੇ ਵਧਾਇਆ ਪੂਰੇ ਵਿਸ਼ਵ 'ਚ ਭਾਰਤ ਦਾ ਮਾਣ-ਪਰਮਪਾਲ ਸਿੰਘ ਤਖ਼ਤੂਪੁਰਾ
Ad Position 24