18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਮੀਰੀ ਪੀਰੀ ਸਕੂਲ ਕੁੱਸਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 07-11-2025
ਨਿਹਾਲ ਸਿੰਘ ਵਾਲਾ, 6 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮੀਰੀ ਪੀਰੀ ਸੀਨੀਅਰ ਸੈਕੰਡਰੀ ਸਕੂਲ ਕੁੱਸਾ ਵਿਖੇ ਸਕੂਲ ਸਟਾਫ਼ ਤੇ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ, ਉਪਰੰਤ ਸ਼ਬਦ ਕੀਰਤਨ ਕੀਤਾ ਗਿਆ | ਸੰਸਥਾ ਦੇ ਚੇਅਰਮੈਨ ਜਗਜੀਤ ਸਿੰਘ ਯੂ.ਐਸ.ਏ. ਤੇ ਚੇਅਰਪਰਸਨ ਸੁਖਦੀਪ ਕੌਰ ਯੂ.ਐਸ.ਏ. ਵਲੋਂ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਕਸ਼ਮੀਰ ਸਿੰਘ ਤੇ ਪਿ੍ੰਸੀਪਲ ਸ੍ਰੀਮਤੀ ਪਰਮਜੀਤ ਕੌਰ ਮੱਲ੍ਹਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸੱਚ ਦੇ ਮਾਰਗ 'ਤੇ ਚੱਲਣ ਲਈ ਤੇ ਸਮੁੱਚੀ ਮਨੁੱਖਤਾ ਦੇ ਭਲੇ ਹਿਤ ਹਨ ਜੋ ਕਿ ਅਰਥ ਪੂਰਨ ਤੇ ਧਰਮੀ ਜੀਵਨ ਜਿਉਣ ਲਈ ਵੀ ਪ੍ਰੇਰਿਤ ਕਰਦੀਆਂ ਹਨ | ਇਸ ਮੌਕੇ ਵਾਈਸ ਪਿ੍ੰਸੀਪਲ ਹਰਦੀਪ ਸਿੰਘ ਚਕਰ, ਕੋਆਰਡੀਨੇਟਰ ਮੈਡਮ ਰਮਨਦੀਪ ਕੌਰ, ਪਵਨਜੀਤ ਕੌਰ, ਏਕਜੀਤ ਕੌਰ, ਧਾਰਮਿਕ ਅਧਿਆਪਕ ਨਿਰਮਲ ਸਿੰਘ ਖ਼ਾਲਸਾ, ਹਰਦੀਪ ਸਿੰਘ, ਚਰਨਜੀਤ ਕੌਰ, ਜਸਵਿੰਦਰਪਾਲ ਕੌਰ ਅਤੇ ਸਮੂਹ ਸਟਾਫ਼ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੁਆਮੀ ਸੰਤ ਮਿੱਤ ਸਿੰਘ ਤੇ ਸੁਆਮੀ ਸੰਤ ਜੋਰਾ ਸਿੰਘ ਦੀ ਬਰਸੀ ਸਮਾਗਮ ਸੰਬੰਧੀ ਪਹਿਲੀ ਲੜੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰ... ਅਗਲੀ ਖ਼ਬਰ ਮੋਗਾ ਡੀ. ਸੀ. ਦਫ਼ਤਰ ਵਿਖੇ ਖਾਲਿਸਤਾਨੀ ਝੰਡਾ ਲਹਿਰਾਉਣ ਦੇ ਮਾਮਲੇ 'ਚ ਹਾਈ ਕੋਰਟ ਨੇ ਜਗਵਿੰਦਰ ਸਿੰਘ ਉਰਫ਼ ਜੱਗਾ ਨੂੰ...
Ad Position 24