18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸਕੂਲ ਡਰੋਲੀ ਭਾਈ ਵਿਖੇ ਪ੍ਰਕਾਸ਼ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 07-11-2025
ਮੋਗਾ, 6 ਨਵੰਬਰ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ (ਮੋਗਾ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ ਜਿਸ ਦੀ ਸ਼ੁਰੂਆਤ ਸ੍ਰੀ ਜਪੁਜੀ ਸਾਹਿਬ ਦੇ ਪਾਠ ਨਾਲ ਕੀਤੀ ਗਈ | ਇਸ ਤੋਂ ਬਾਅਦ ਸ੍ਰੀ ਸੁਖਮਨੀ ਸਾਹਿਬ, ਸ੍ਰੀ ਅਨੰਦ ਸਾਹਿਬ ਦੇ ਪਾਠ ਕਰਕੇ ਅਰਦਾਸ ਕੀਤੀ ਗਈ | ਵਿਦਿਆਰਥਣਾਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ | ਵਿਦਿਆਰਥਣਾਂ ਦੁਆਰਾ ਕਵਿਤਾ, ਕਵੀਸ਼ਰੀ ਤੇ ਭਾਸ਼ਣ ਪੇਸ਼ ਕੀਤੇ ਗਏ | ਵਿਦਿਆਰਥਣਾਂ ਤੇ ਸਮੂਹ ਸਟਾਫ਼ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ ਸਵਾਗਤ ਕੀਤਾ | ਇਸ ਤੋਂ ਬਾਅਦ ਵਿਦਿਆਰਥਣਾਂ ਨੂੰ ਲੰਗਰ ਸੰਗਤ ਤੇ ਪੰਗਤ ਦੇ ਉਪਦੇਸ਼ ਅਨੁਸਾਰ ਛਕਾਇਆ ਗਿਆ | ਪਿ੍ੰਸੀਪਲ ਰਮਨਦੀਪ ਕੌਰ ਭੁੱਲਰ ਨੇ ਵਿਦਿਆਰਥਣਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਪਾਲਣ ਕਰਨ ਦਾ ਸੰਦੇਸ਼ ਦਿੱਤਾ | ਨਾਨਕ ਨਾਮ ਚੜ੍ਹਦੀ ਕਲਾ ਤੇਰੇ ਭਾਣੇ ਸਰਬੱਤ ਦਾ ਭਲਾ ਦੇ ਵਾਕ ਅਨੁਸਾਰ ਗ਼ਰੀਬ ਤੇ ਦੀਨ ਦੁਖੀਆ ਦੀ ਮਦਦ ਕਰਨ ਲਈ ਪ੍ਰੇਰਿਤ ਕੀਤਾ | ਇਸ ਸਮੇਂ ਸਮੂਹ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਬੀ.ਬੀ.ਐਸ.ਬੀ. ਕਾਨਵੈਂਟ ਸਕੂਲ ਵਿਖੇ ਇਨਾਮ ਵੰਡ ਸਮਾਗਮ ਅਗਲੀ ਖ਼ਬਰ ਸੁਆਮੀ ਸੰਤ ਮਿੱਤ ਸਿੰਘ ਤੇ ਸੁਆਮੀ ਸੰਤ ਜੋਰਾ ਸਿੰਘ ਦੀ ਬਰਸੀ ਸਮਾਗਮ ਸੰਬੰਧੀ ਪਹਿਲੀ ਲੜੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰ...
Ad Position 24