18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਯੂਨੀਕ ਸਕੂਲ ਸਮਾਲਸਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 07-11-2025
ਸਮਾਲਸਰ, 6 ਨਵੰਬਰ (ਗੁਰਜੰਟ ਕਲਸੀ ਲੰਡੇ)-ਯੂਨੀਕ ਸਕੂਲ ਆਫ਼ ਸਟੱਡੀਜ਼ ਸਮਾਲਸਰ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਚੱਲ ਰਹੇ ਚਾਰ ਹਾਊਸਾਂ ਦੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ ਜਿਸ 'ਚ ਨਰਸਰੀ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਮੂਲ ਮੰਤਰ ਅਤੇ ਜਪੁਜੀ ਸਾਹਿਬ ਜੀ ਦੇ ਪਾਠ ਕੀਤੇ | ਇਸ ਤੋਂ ਇਲਾਵਾ ਤੀਜੀ ਤੋਂ ਬਾਰ੍ਹਵੀਂ ਜਮਾਤ ਦੇ ਲੜਕਿਆਂ ਦੇ ਦਸਤਾਰ ਮੁਕਾਬਲੇ ਕਰਵਾਏ ਗਏ ਤੇ ਅਧਿਆਪਕ ਹਰਮੰਦਰ ਸਿੰਘ ਵਲੋਂ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਬਾਰੇ ਜਾਣਕਾਰੀ ਦਿੰਦੇ ਹੋਏ ਗੁਰੂ ਜੀ ਦੇ ਤਿੰਨ ਉਪਦੇਸ਼ ਕਿਰਤ ਕਰੋ, ਨਾਮ ਜਪੋ, ਵੰਡ ਛਕੋ 'ਤੇ ਚੱਲਣ ਲਈ ਕਿਹਾ | ਸਮੂਹ ਅਧਿਆਪਕਾਂ ਤੇ ਬੱਚਿਆਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਤੇ ਸੰਪੂਰਨਤਾ ਦੀ ਅਰਦਾਸ ਤੋਂ ਬਾਅਦ ਪ੍ਰਸ਼ਾਦ ਵੰਡਿਆਂ ਗਿਆ | ਇਸ ਮੌਕੇ ਸਕੂਲ ਦੀ ਮੈਨੇਜਿੰਗ ਕਮੇਟੀ, ਪਿ੍ੰਸੀਪਲ ਯੋਗੇਸ਼ ਸ਼ਰਮਾ, ਸਮੂਹ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਚੱਲਦਿਆਂ ਸਾਨੂੰ ਗ਼ਰੀਬਾਂ ਦੀ ਸੇਵਾ ਕਰਨੀ ਚਾਹੀਦੀ ਹੈ-ਡਾ. ਗਰਗ ਅਗਲੀ ਖ਼ਬਰ ਗੁਰਦੁਆਰਾ ਗੁਰੂ ਨਾਨਕ ਨਿਵਾਸ ਕੋਠੇ ਸਮਾਲਸਰ ਵਿਖੇ ਪ੍ਰਕਾਸ਼ ਪੁਰਬ ਮਨਾਇਆ
Ad Position 24