18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਚੱਲਦਿਆਂ ਸਾਨੂੰ ਗ਼ਰੀਬਾਂ ਦੀ ਸੇਵਾ ਕਰਨੀ ਚਾਹੀਦੀ ਹੈ-ਡਾ. ਗਰਗ

Ad Position 21
No active advertisement
ਅਜੀਤ ਡੈਸਕ 07-11-2025
ਮੋਗਾ, 6 ਨਵੰਬਰ (ਸੁਰਿੰਦਰਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਨੇ ਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਤੇ ਕੀਰਤਨ ਸੁਣਿਆ | ਇਸ ਮੌਕੇ ਸੀਨੀਅਰ ਭਾਜਪਾ ਆਗੂ ਨਿਧੜਕ ਸਿੰਘ ਬਰਾੜ, ਭਜਨ ਸਿਤਾਰਾ, ਮਹਿਲਾ ਮੋਰਚਾ ਦੀ ਉਪ ਪ੍ਰਧਾਨ ਸੁਮਨ ਮਲਹੋਤਰਾ, ਮੰਡਲ ਪ੍ਰਧਾਨ ਭੁਪਿੰਦਰ ਹੈਪੀ, ਮੰਡਲ ਪ੍ਰਧਾਨ ਉਮਾਕਾਂਤ, ਸ਼ਸ਼ੀਕਾਂਤ ਪਾਂਡੇ, ਰਜਿੰਦਰ ਗਾਬਾ, ਕਮਲ ਕੁਮਾਰ, ਚੇਤਨ ਕੁਮਾਰ, ਸਚਿਨ ਗਰਗ, ਸੁਕੇਸ਼ ਸੂਦ, ਮੰਡਲ ਪ੍ਰਧਾਨ ਦੀਪਕ ਤਲਵਾਰ ਬਾਘਾ ਪੁਰਾਣਾ, ਮਿੰਟੂ ਸਮਰਾਟ, ਮੁਕੇਸ਼ ਸ਼ਰਮਾ, ਜਤਿੰਦਰ ਚੱਢਾ, ਹੇਮੰਤ ਸੂਦ, ਸੁੱਖਾ ਸਿੰਘ, ਗੋਲਡੀ ਆਦਿ ਹਾਜ਼ਰ ਸਨ | ਡਾ. ਸੀਮਾਂਤ ਗਰਗ ਨੇ ਕਿਹਾ ਕਿ ਸਾਨੂੰ ਗੁਰੂ ਜੀ ਦੀਆਂ ਸਿੱਖਿਆਵਾਂ 'ਤੇ ਚੱਲਣਾ ਚਾਹੀਦਾ ਹੈ ਤੇ ਗ਼ਰੀਬਾਂ ਤੇ ਲੋੜਵੰਦਾਂ ਦੀ ਸੇਵਾ ਨੂੰ ਆਪਣੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਹਮੇਸ਼ਾ ਸਾਨੂੰ ਗ਼ਰੀਬਾਂ ਅਤੇ ਲੋੜਵੰਦਾਂ ਦੀ ਸੇਵਾ ਕਰਨਾ ਸਿਖਾਇਆ ਹੈ | ਉਨ੍ਹਾਂ ਕਿਹਾ ਕਿ ਅੱਜ ਸਾਨੂੰ ਹਮੇਸ਼ਾ ਸਾਰਿਆਂ ਦੀ ਭਲਾਈ ਲਈ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਸਾਡਾ ਦੇਸ਼ ਤਰੱਕੀ ਦੇ ਰਾਹ 'ਤੇ ਚੱਲ ਸਕੇ | ਇਸ ਮੌਕੇ ਉਨ੍ਹਾਂ ਝੁੱਗੀ-ਝੌਂਪੜੀ ਵਾਲਿਆਂ ਨੂੰ ਖਾਣ-ਪੀਣ ਦੀਆਂ ਚੀਜ਼ਾਂ, ਫਲ ਤੇ ਕੱਪੜੇ ਵੰਡੇ |
Ad Position 22
No active advertisement
ਪਿਛਲੀ ਖ਼ਬਰ ਮੈਕਰੋ ਗਲੋਬਲ ਆਈਲਟਸ ਤੇ ਸਟੱਡੀ ਵੀਜ਼ਾ ਲਈ ਲੋਕਾਂ ਦੀ ਬਣੀ ਪਹਿਲੀ ਪਸੰੰਦ-ਡੱਲਾ ਅਗਲੀ ਖ਼ਬਰ ਯੂਨੀਕ ਸਕੂਲ ਸਮਾਲਸਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24