18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਪ੍ਰਕਾਸ਼ ਪੁਰਬ ਮੌਕੇ ਪੰਜਾਬ ਐਂਡ ਸਿੰਧ ਬੈਂਕ ਬਿਲਾਸਪੁਰ 'ਚ ਧਾਰਮਿਕ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 07-11-2025
ਨਿਹਾਲ ਸਿੰਘ ਵਾਲਾ, 6 ਨਵੰਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਪੰਜਾਬ ਐਂਡ ਸਿੰਧ ਬੈਂਕ ਬਿਲਾਸਪੁਰ ਵਿਖੇ ਬਰਾਂਚ ਮੈਨੇਜਰ ਸੁਮਨ ਰਾਣੀ ਦੀ ਅਗਵਾਈ 'ਚ ਸਮੂਹ ਸਟਾਫ਼ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਬੱਤ ਦੇ ਭਲੇ ਲਈ ਪਾਠ ਪ੍ਰਕਾਸ਼ ਕਰਵਾਇਆ ਗਿਆ | ਸਮਾਗਮ 'ਚ ਇਲਾਕੇ ਭਰ ਦੇ ਪੰਚ-ਸਰਪੰਚ, ਮੋਹਤਬਰ ਸ਼ਖ਼ਸੀਅਤਾਂ ਨੇ ਭਾਗ ਲਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਮੁੱਖ ਮਹਿਮਾਨ ਪੰਜਾਬ ਐਂਡ ਸਿੰਧ ਬੈਂਕ ਦੇ ਜ਼ੋਨਲ ਦਫ਼ਤਰ ਮੋਗਾ ਦੇ ਚੀਫ਼ ਮੈਨੇਜਰ ਤੇਜਾ ਸਿੰਘ ਤੇ ਬਰਾਂਚ ਮੈਨੇਜਰ ਸੁਮਨ ਰਾਣੀ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਪ੍ਰਕਾਸ਼ ਪੁਰਬ ਦਿਵਸ ਦੀ ਵਧਾਈ ਦਿੱਤੀ | ਇਸ ਮੌਕੇ ਸਰਪੰਚ ਬਲਵੀਰ ਸਿੰਘ ਨਵਾਂ ਮਾਛੀਕੇ, ਮਹਿੰਦਰ ਸਿੰਘ ਜੇ.ਈ., ਮੈਨੇਜਰ ਸਟੇਟ ਬੈਂਕ ਆਫ਼ ਇੰਡੀਆ ਅਮਿਤ ਕੁਮਾਰ ਵਰਮਾ, ਕੁਲਦੀਪ ਸਿੰਘ ਕੀਪਾ, ਤਾਰੀ ਰਾਊਕੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੈਪਟਨ ਹਰਚਰਨ ਸਿੰਘ ਰੋਡੇ ਦੀ ਮੌਤ 'ਤੇ ਵੱਖ-ਵੱਖ ਆਗੂਆਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਰਜਿੰਦਰਾ ਸੀਨੀਅਰ ਸੈਕੰਡਰੀ ਸਕੂਲ 'ਚ ਫੁੱਟਬਾਲ ਦਿਵਸ ਮਨਾਇਆ
Ad Position 24