18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਮੋਗਾ ਵਿਖੇ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 07-11-2025
• ਹੱਡੀਆਂ ਦੇ ਮਾਹਿਰ ਡਾ. ਕੇਸ਼ਵ ਵਿਜਾਨ ਨੇ ਲਗਾਇਆ ਮੁਫ਼ਤ ਮੈਡੀਕਲ ਕੈਂਪ
ਮੋਗਾ, 6 ਨਵੰਬਰ (ਸੁਰਿੰਦਰਪਾਲ ਸਿੰਘ)-ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਵਲੋਂ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਵਿਸ਼ਵਕਰਮਾ ਭਵਨ ਸਾਹਮਣੇ ਆਈ.ਟੀ.ਆਈ. ਮੋਗਾ ਵਿਖੇ ਮਨਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਭਾਈ ਰਵਿੰਦਰ ਸਿੰਘ ਦੇ ਜਥੇ ਵਲੋਂ ਮਨੋਹਰ ਕੀਰਤਨ ਕੀਤਾ ਗਿਆ | ਭਾਈ ਰਵਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਿਤ ਇਤਿਹਾਸਕ ਪੱਖਾਂ 'ਤੇ ਆਧਾਰਿਤ ਕਥਾ ਕੀਤੀ | ਵਿਸ਼ਵਕਰਮਾ ਭਵਨ ਗੁਰਦੁਆਰਾ ਦੇ ਮੁੱਖ ਗ੍ਰੰਥੀ ਭਾਈ ਚਮਕੌਰ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਹਰਮੇਲ ਸਿੰਘ ਡਰੋਲੀ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਸਮਾਗਮ 'ਚ ਸੋਹਣ ਸਿੰਘ ਸੱਗੂ, ਰਾਜਾ ਸਿੰਘ ਭਾਰਤ ਵਾਲੇ, ਮਾਸਟਰ ਇੰਦਰਜੀਤ ਸਿੰਘ, ਚਮਕੌਰ ਸਿੰਘ ਝੰਡੇਆਣਾ, ਗੁਰਦਰਸ਼ਨ ਸਿੰਘ, ਬਲਵੰਤ ਸਿੰਘ ਝੰਡੇਆਣਾ, ਚਰਨਜੀਤ ਸਿੰਘ ਬੰਮਰਾਹ, ਗੁਰਨਾਮ ਸਿੰਘ ਲਵਲੀ, ਹਾਕਮ ਸਿੰਘ ਖੋਸਾ, ਮਹਿੰਦਰ ਸਿੰਘ ਕਲਸੀ, ਚਰਨਜੀਤ ਸਿੰਘ ਝੰਡੇਆਣਾ, ਇੰਜ: ਪਿਰਤਪਾਲ ਸਿੰਘ, ਗਿਆਨ ਸਿੰਘ ਆਦਿ ਸ਼ਾਮਿਲ ਹੋਏ | ਇਸ ਮੌਕੇ ਵਿਸ਼ਵਕਰਮਾ ਭਵਨ ਵਿਖੇ ਡਾ. ਵਿਜਾਨ ਐਡਵਾਂਸਡ ਆਰਥੋਪੈਡਿਕ ਸੈਂਟਰ ਤੋਂ ਹੱਡੀਆਂ ਦੇ ਮਾਹਿਰ ਡਾ. ਕੇਸ਼ਵ ਵਿਜਾਨ ਨੇ ਮਰੀਜ਼ਾਂ ਦੇ ਚੈੱਕਅਪ ਲਈ ਵਿਸ਼ੇਸ਼ ਮੁਫ਼ਤ ਕੈਂਪ ਲਗਾਇਆ ਤੇ ਦਵਾਈਆਂ ਵੰਡੀਆਂ |
Ad Position 22
No active advertisement
ਪਿਛਲੀ ਖ਼ਬਰ 9ਵੀਂਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਹਾਕੀ ਦੇ ਮੁਕਾਬਲੇ ਢੁੱਡੀਕੇ 'ਚ ਸ਼ੁਰੂ ਅਗਲੀ ਖ਼ਬਰ ਸਿਹਤ ਵਿਭਾਗ ਮੋਗਾ ਵਲੋਂ ਹਵਾ ਪ੍ਰਦੂਸ਼ਣ ਸੰਬੰਧੀ ਐਡਵਾਈਜ਼ਰੀ ਜਾਰੀ
Ad Position 24