18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਕੈਲੇਫੋਰਨੀਆ ਪਬਲਿਕ ਸਕੂਲ ਖੁਖਰਾਣਾ ਵਿਖੇ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ

Ad Position 21
No active advertisement
ਅਜੀਤ ਡੈਸਕ 07-11-2025
• ਵੱਖ-ਵੱਖ ਮੁਕਾਬਲਿਆਂ 'ਵਚ ਜੇਤੂਆਂ ਦਾ ਸਨਮਾਨ
ਮੋਗਾ, 6 ਨਵੰਬਰ (ਸੁਰਿੰਦਰਪਾਲ ਸਿੰਘ)-ਕੈਲੇਫੋਰਨੀਆ ਪਬਲਿਕ ਸਕੂਲ ਖੁਖਰਾਣਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ਾਸ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਗੁਰੂ ਜੀ ਦੀ ਮਹਿਮਾ ਨੂੰ ਦਰਸਾਉਂਦੇ ਸ਼ਬਦ ਤੋਂ ਕੀਤੀ ਗਈ | ਉਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਵੱਖ-ਵੱਖ ਤਰ੍ਹਾਂ ਦੀਆਂ ਧਾਰਮਿਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ | ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਿਤ ਕਈ ਪ੍ਰੇਰਨਾਦਾਇਕ ਘਟਨਾਵਾਂ ਸੁਣਾ ਕੇ ਗੁਰੂ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਆ | ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਕੀਤਾ | ਇਨ੍ਹਾਂ ਤੋਂ ਬਿਨ੍ਹਾਂ ਗਤਕੇ ਦੇ ਜੌਹਰ ਵੀ ਵਿਦਿਆਰਥੀਆਂ ਵਲੋਂ ਬਹੁਤ ਵਧੀਆ ਢੰਗ ਨਾਲ ਪੇਸ਼ ਕੀਤੇ ਗਏ | ਇਨ੍ਹਾਂ ਗਤੀਵਿਧੀਆਂ ਦੇ ਨਾਲ-ਨਾਲ ਸਕੂਲ 'ਚ ਸਿੱਖ ਇਤਿਹਾਸ ਨਾਲ ਸਬੰਧਿਤ ਪ੍ਰਸ਼ਨੋਤਰੀ ਮੁਕਾਬਲੇ, ਰੰਗੋਲੀ ਬਣਾਉਣ ਦੇ ਮੁਕਾਬਲੇ, ਦਸਤਾਰ ਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਵੀ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਪ੍ਰਸ਼ਨੋਤਰੀ ਮੁਕਾਬਲਿਆਂ 'ਚ ਬਾਬਾ ਫ਼ਤਿਹ ਸਿੰਘ ਹਾਊਸ ਨੇ ਪਹਿਲਾ ਸਥਾਨ, ਬਾਬਾ ਜੁਝਾਰ ਸਿੰਘ ਹਾਊਸ ਨੇ ਦੂਸਰਾ ਤੇ ਬਾਬਾ ਜ਼ੋਰਾਵਰ ਸਿੰਘ ਹਾਊਸ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਰੰਗੋਲੀ ਮੁਕਾਬਲਿਆਂ ਵਿਚ ਬਾਬਾ ਜੁਝਾਰ ਸਿੰਘ ਹਾਊਸ ਨੇ ਪਹਿਲਾ, ਬਾਬਾ ਫ਼ਤਿਹ ਸਿੰਘ ਹਾਊਸ ਨੇ ਦੂਸਰਾ ਤੇ ਬਾਬਾ ਅਜੀਤ ਸਿੰਘ ਹਾਊਸ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਦੁਮਾਲਾ ਸਜਾਉਣ ਦੇ ਮੁਕਾਬਲਿਆਂ 'ਚ ਗਿਆਰ੍ਹਵੀਂ ਜਮਾਤ ਦੀ ਏਕਮਜੋਤ ਕੌਰ ਨੇ ਪਹਿਲਾ, ਦਸਵੀਂ ਜਮਾਤ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ ਨੇ ਦੂਸਰਾ ਤੇ ਅੱਠਵੀਂ ਜਮਾਤ ਦੀ ਪਰਮੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਦਸਤਾਰ ਸਜਾਉਣ ਦੇ ਜੂਨੀਅਰ ਵਰਗ ਦੇ ਮੁਕਾਬਲਿਆਂ ਵਿਚ ਕਰਮਨਤਾਜ ਸਿੰਘ ਨੇ ਪਹਿਲਾ, ਮਨਰਾਜ ਸਿੰਘ ਨੇ ਦੂਸਰਾ ਅਤੇ ਹਰਸਹਿਜ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਹਰਜੋਤ ਸਿੰਘ ਨੂੰ ਖ਼ਾਸ ਤੌਰ 'ਤੇ ਦਸਤਾਰ ਸਜਾਉਣ ਮੁਕਾਬਲੇ ਵਿਚ ਸਨਮਾਨਿਤ ਕੀਤਾ ਗਿਆ | ਸਮਾਗਮ ਵਿਚ ਸਕੂਲ ਦੇ ਚੇਅਰਮੈਨ ਜਸਵੀਰ ਸਿੰਘ ਬਰਾੜ, ਸਕੂਲ ਪਿ੍ੰਸੀਪਲ ਵੇਦ ਪ੍ਰਕਾਸ਼ ਸ਼ਰਮਾ ਨੇ ਸ਼ਮੂਲੀਅਤ ਕੀਤੀ | ਉਨ੍ਹਾਂ ਸੰਬੋਧਨ ਕਰਦੇ ਹੋਏ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਅਮਲ ਕਰਨ ਦਾ ਸੁਨੇਹਾ ਦਿੱਤਾ | ਅੰਤ 'ਚ ਸਕੂਲ ਦੇ ਚੇਅਰਮੈਨ ਜਸਵੀਰ ਸਿੰਘ ਬਰਾੜ ਵਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਦਸਵੀਂ ਜਮਾਤ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ ਨੂੰ ਇਸ ਸਮੇਂ ਵਿਸ਼ੇਸ਼ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਲੋਪੋ ਕਾਲਜ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ 9ਵੀਂਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਹਾਕੀ ਦੇ ਮੁਕਾਬਲੇ ਢੁੱਡੀਕੇ 'ਚ ਸ਼ੁਰੂ
Ad Position 24