18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਲੋਪੋ ਕਾਲਜ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 07-11-2025
ਨਿਹਾਲ ਸਿੰਘ ਵਾਲਾ, 6 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਦੀ ਸੁਚੱਜੀ ਅਗਵਾਈ ਅਧੀਨ ਚੱਲ ਰਹੀ ਸੰਸਥਾ ਸੰਤ ਦਰਬਾਰਾ ਸਿੰਘ ਕਾਲਜ ਫ਼ਾਰ ਵਿਮੈਨ ਲੋਪੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਜਪੁਜੀ ਸਾਹਿਬ, ਅਨੰਦ ਸਾਹਿਬ ਦਾ ਪਾਠ ਕਰਕੇ ਅਰਦਾਸ ਤੋਂ ਉਪਰੰਤ ਕੜਾਹ ਪ੍ਰਸ਼ਾਦ ਦੀ ਦੇਗ ਵਰਤਾਈ ਗਈ | ਸਮਾਗਮ 'ਚ ਕਾਲਜ ਦੀਆਂ ਵਿਦਿਆਰਥਣਾਂ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸੰਬੰਧਿਤ ਭਾਸ਼ਣ, ਗੀਤ ਤੇ ਕਵਿਤਾ ਉਚਾਰਨ 'ਚ ਭਾਗ ਲਿਆ | ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਕਰਮਜੀਤ ਕੌਰ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਫ਼ਲਸਫ਼ੇ ਸਬੰਧੀ ਆਪਣੇ ਭਾਵਪੂਰਨ ਵਿਚਾਰ ਪ੍ਰਗਟ ਕਰਦਿਆਂ ਹੋਇਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਤਿੰਨ ਬੁਨਿਆਦੀ ਸਿਧਾਂਤ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਬਾਰੇ ਵਿਸਥਾਰ ਨਾਲ ਵਰਣਨ ਕਰਦਿਆਂ ਸਮਾਜ ਦੇ ਅਰਥਚਾਰੇ ਮਨੁੱਖ ਦੀ ਰੂਹਾਨੀ ਖ਼ੁਸ਼ੀ ਤੇ ਸਮਾਜਿਕ ਸਾਂਝੀਵਾਲਤਾ ਦੇ ਅਹਿਮ ਸੰਕਲਪ ਉੱਪਰ ਵਿਚਾਰ ਪੇਸ਼ ਕੀਤੇ | ਕਾਲਜ ਦੇ ਕੋਆਰਡੀਨੇਟਰ ਡਾ. ਬਲਵਿੰਦਰ ਕੌਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਹੋਇਆਂ ਉਨ੍ਹਾਂ ਦੇ ਜੀਵਨ ਨਾਲ ਸੰਬੰਧਿਤ ਇਤਿਹਾਸ ਬਾਰੇ ਜਾਣਕਾਰੀ ਦਿੱਤੀ | ਇਹ ਮੌਕੇ ਕਾਲਜ ਦੇ ਸਮੂਹ ਪ੍ਰੋਫੈਸਰ ਸਾਹਿਬਾਨ ਤੇ ਵਿਦਿਆਰਥਣਾਂ ਹਾਜ਼ਰ ਹਨ | ਸਮੁੱਚਾ ਪ੍ਰੋਗਰਾਮ ਪੰਜਾਬੀ ਵਿਭਾਗ ਦੇ ਸਹਾਇਕ ਪ੍ਰੋ. ਕਰਮਜੀਤ ਕੌਰ, ਡਾ. ਰਜਿੰਦਰ ਕੌਰ ਤੇ ਫਿਜ਼ੀਕਲ ਐਜੂਕੇਸ਼ਨ ਦੇ ਸਹਾਇਕ ਪ੍ਰੋਫੈਸਰ ਤੇ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਪ੍ਰੋ. ਮਿਸਿਜ਼ ਮੋਨਿਕਾ ਦੇਵੀ ਤੇ ਫਾਈਨ ਆਰਟਸ ਦੇ ਸਹਾਇਕ ਪ੍ਰੋ. ਰਮਨਦੀਪ ਕੌਰ ਦੀ ਸੁਚਜੀ ਅਗਵਾਈ ਅਧੀਨ ਨੇਪਰੇ ਚੜਿਆ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਵਲੋਂ ਗੁਰੂ ਸਾਹਿਬ ਦੀ ਤਸਵੀਰ ਵਰਤਣਾ ਸਿੱਖ ਭਾਵਨਾਵਾਂ ਨਾਲ ਖਿਲਵਾੜ-ਧਾਮੀ ਅਗਲੀ ਖ਼ਬਰ ਕੈਲੇਫੋਰਨੀਆ ਪਬਲਿਕ ਸਕੂਲ ਖੁਖਰਾਣਾ ਵਿਖੇ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ
Ad Position 24