25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਲਕਾ ਦਿੜ੍ਹਬਾ ਦੇ ਹੜ੍ਹ•ਪ੍ਰਭਾਵਿਤ ਖੇਤਰਾਂ ਲਈ ਭੇਜੀਆਂ ਤਿੰਨ ਐਂਬੂਲੈਂਸਾਂ

Ad Position 21
No active advertisement
ਅਜੀਤ ਡੈਸਕ 21-09-2025
ਚੰਡੀਗੜ•/ਸੰਗਰੂਰ, 20 ਸਤੰਬਰ (ਅ. ਬ.)-ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਹਲਕਾ ਦਿੜ•ਬਾ ਦੇ ਹੜ• ਪ੍ਰਭਾਵਿਤ ਖੇਤਰਾਂ ਦੇ ਵਸਨੀਕਾਂ ਨੂੰ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਲਈ ਰੈਸਟ ਹਾਊਸ, ਸੰਗਰੂਰ ਤੋਂ ਤਿੰਨ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ |
ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਦੇ ਆਦੇਸ਼ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਡਾਕਟਰਾਂ, ਨਰਸਾਂ ਅਤੇ ਫਾਰਮਾਸਿਸਟਾਂ ਨਾਲ ਲੈਸ ਐਂਬੂਲੈਂਸਾਂ ਹੜ• ਤੋਂ ਬਾਅਦ ਦੀਆਂ ਸਿਹਤ ਚੁਣੌਤੀਆਂ ਦਾ ਹੱਲ ਕਰਨਗੀਆਂ ਅਤੇ ਲੋਕਾਂ ਨੂੰ ਪਾਣੀ ਤੋਂ ਪੈਦਾ ਹੋਣ ਵਾਲੀਆਂ ਅਤੇ ਹੋਰ ਬਿਮਾਰੀਆਂ ਤੋਂ ਬਚਾਉਣਗੀਆਂ | ਉਨ•ਾਂ ਕਿਹਾ ਕਿ ਇਨ•ਾਂ ਐਂਬੂਲੈਂਸਾਂ ਰਾਹੀਂ ਅਗਲੇ 15 ਦਿਨਾਂ ਲਈ ਮੁਫਤ ਡਾਕਟਰੀ ਜਾਂਚ ਅਤੇ ਦਵਾਈਆਂ ਪ੍ਰਦਾਨ ਕੀਤੀਆਂ ਜਾਣਗੀਆਂ, ਅਤੇ ਗੰਭੀਰ ਮਾਮਲਿਆਂ ਵਿੱਚ, ਮਰੀਜਾਂ ਨੂੰ ਅਗਲੇ ਇਲਾਜ ਲਈ ਨੇੜਲੇ ਸਿਹਤ ਕੇਂਦਰਾਂ ਵਿੱਚ ਭੇਜਿਆ ਜਾਵੇਗਾ |
ਇਸ ਮੌਕੇ ਗੱਲਬਾਤ ਕਰਦਿਆਂ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਹੜ• ਪੀੜਤਾਂ ਨੂੰ ਬਿਹਤਰ ਮੁਆਵਜ਼ਾ ਦੇਣ ਲਈ ਵਚਨਬੱਧ ਹੈ | ਉਨ•ਾਂ ਕਿਹਾ ਕਿ ਸੂਬਾਈ ਕੈਬਨਿਟ ਦੀ ਪ੍ਰਵਾਨਗੀ ਤੋਂ ਬਾਅਦ ਆਫਤ ਪ੍ਰਬੰਧਨ ਐਕਟ, ਮਾਈਨਿੰਗ ਐਕਟ ਅਤੇ ਹੋਰ ਸਬੰਧਤ ਕਾਨੂੰਨਾਂ ਵਿੱਚ ਜਰੂਰੀ ਸੋਧਾਂ ਸੈਸਨ ਵਿੱਚ ਰੱਖੀਆਂ ਜਾਣਗੀਆਂ | ਉਨ•ਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਾਲੀ ਸਮੁੱਚੀ ਸਰਕਾਰ ਤੇ ਆਮ ਆਦਮੀ ਪਾਰਟੀ ਹੜ• ਪ੍ਰਭਾਵਿਤ ਪਰਿਵਾਰਾਂ ਦੀ ਭਲਾਈ ਲਈ ਸਮਰਪਿਤ ਹੈ, ਅਤੇ ਇਹ ਸੈਸਨ ਉਸ ਵਚਨਬੱਧਤਾ ਨੂੰ ਦਰਸਾਏਗਾ | ਰੰਗਲਾ ਪੰਜਾਬ ਚੜ•ਦੀ ਕਲਾ ਫੰਡ ਇਕੱਤਰ ਕਰਨ ਦੀ ਮੁਹਿੰਮ ਨੂੰ ਸਫਲ ਕਰਾਰ ਦਿੰਦੇ ਹੋਏ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਦੁਨੀਆ ਭਰ ਦੇ ਪੰਜਾਬੀਆਂ ਵੱਲੋਂ ਦਿੱਤੇ ਜਾ ਰਹੇ ਭਾਰੀ ਯੋਗਦਾਨ ਨੇ ਆਮ ਸਥਿਤੀ ਬਹਾਲ ਕਰਨ ਦੇ ਯਤਨਾਂ ਨੂੰ ਮਜਬੂਤੀ ਦਿੱਤੀ ਹੈ | ਇਨ•ਾਂ ਮੁਸ਼ਕਿਲ ਸਮਿਆਂ ਵਿੱਚ ਮਦਦ ਕਰਨ ਲਈ ਪ੍ਰਵਾਸੀ ਭਾਰਤੀਆਂ ਦਾ ਧੰਨਵਾਦ ਕਰਦੇ ਹੋਏ ਉਨ•ਾਂ ਕਿਹਾ ਕਿ ਇਹ ਫੰਡ ਉਨ•ਾਂ ਪਰਿਵਾਰਾਂ ਦੀ ਹਿੰਮਤ ਵਧਾਏਗਾ ਜਿਨ•ਾਂ ਨੂੰ ਕੁਦਰਤ ਦੇ ਕਹਿਰ ਕਾਰਨ ਭਾਰੀ ਨੁਕਸਾਨ ਹੋਇਆ ਹੈ | ਵਿੱਤ ਮੰਤਰੀ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਹੜ• ਪ੍ਰਭਾਵਿਤ ਆਬਾਦੀ ਦੀ ਸਹਾਇਤਾ ਲਈ ਹਰ ਸੰਭਵ ਕਦਮ ਚੁੱਕੇਗੀ, ਜਿਸ ਦਾ ਉਦੇਸ਼ ਪੰਜਾਬ ਨੂੰ ਮਜਬੂਤ ਅਤੇ ਖੁਸ਼ਹਾਲ ਬਣਾਉਣਾ ਹੈ | ਇਸ ਮੌਕੇ ਵਿੱਤ ਮੰਤਰੀ ਦੇ ਓ ਐਸ ਡੀ ਐਡਵੋਕੇਟ ਤਪਿੰਦਰ ਸਿੰਘ ਸੋਹੀ, ਸਹਿਤ ਵਿਭਾਗ ਦੀਆਂ ਟੀਮਾਂ ਅਤੇ ਵੱਡੀ ਗਿਣਤੀ ਵਿੱਚ ਪਤਵੰਤੇ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਅਨਾਜ ਮੰਡੀ ਸੰਗਰੂਰ 'ਚ ਦੂਜੇ ਦਿਨ ਵੀ ਨਹੀਂ ਹੋ ਸਕੀ ਬਾਸਮਤੀ ਦੀ ਬੋਲੀ ਅਗਲੀ ਖ਼ਬਰ ਰਿਟਾਇਰਡ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਇਕੱਤਰਤਾ ਕੀਤੀ
Ad Position 24