25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸੰਗਰੂਰ ਬੇਹਾਲ :- ਸੀਵਰੇਜ ਓਵਰ ਫਲੋਅ ਅਤੇ ਸਟਰੀਟ ਲਾਈਟਾਂ ਦੀ ਸਮੱਸਿਆ ਕਾਰਨ ਲੋਕ ਪ੍ਰੇਸ਼ਾਨ <br/>

Ad Position 21
No active advertisement
ਅਜੀਤ ਡੈਸਕ 21-09-2025
ਸੰਗਰੂਰ, 20 ਸਤੰਬਰ (ਧੀਰਜ ਪਸ਼ੌਰੀਆ) - ਸੰਗਰੂਰ ਬੇਹਾਲ ਹੈ, ਸ਼ਹਿਰ ਦੀਆਂ ਕਈ ਕਲੋਨੀਆਂ ਵਿਚ ਸੀਵਰੇਜ ਨਿਕਾਸੀ ਗੜਬੜਾਈ ਹੋਈ ਹੈ | ਥਾਂ-ਥਾਂ ਸਟਰੀਟ ਲਾਈਟਾਂ ਬੰਦ ਹੋ ਚੁੱਕੀਆਂ ਹਨ | ਜੇਕਰ ਲੋਕ ਬਾਜ਼ਾਰ ਆਉਂਦੇ ਹਨ ਤਾਂ ਟਰੈਫ਼ਿਕ ਜਾਮ ਦੀ ਸਮੱਸਿਆ ਪ੍ਰੇਸ਼ਾਨ ਕਰਦੀ ਹੈ | ਇਸ ਦਾ ਨੋਟਿਸ ਲੈਂਦਿਆਂ ਐਡਵੋਕੇਟ ਸੁਰਜੀਤ ਸਿੰਘ ਗਰੇਵਾਲ ਅਤੇ ਐਡਵੋਕੇਟ ਦਲਜੀਤ ਸਿੰਘ ਸੇਖੋਂ ਨੇ ਅਦਾਲਤ ਵਿਚ ਪਟੀਸ਼ਨ ਪਾਉਣ ਦਾ ਫੈਸਲਾ ਕੀਤਾ ਹੈ | ਵਕੀਲ ਆਗੂਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਇੱਕ ਪਾਸੇ ਸਵੱਛ ਭਾਰਤ ਦਾ ਨਾਅਰਾ ਦਿੱਤਾ ਜਾਂਦਾ ਹੈ ਪਰ ਦੂਜੇ ਪਾਸੇ ਥਾਂ-ਥਾਂ ਸੀਵਰੇਜ ਓਵਰ ਫਲੋਅ ਅਤੇ ਕੂੜੇ ਦੇ ਡੰਪ, ਭਾਰਤ ਸਰਕਾਰ ਵਲੋ ਦਿੱਤੇ ਸਵੱਛ ਭਾਰਤ ਦੇ ਨਾਅਰਿਆਂ ਦਾ ਮਖ਼ੌਲ ਉਡਾਉਂਦੇ ਹਨ | ਘਰਾਂ-ਦੁਕਾਨਾਂ ਵਿਚੋਂ ਨਿਕਲਦੇ ਕੂੜੇ ਦਾ ਸਹੀ ਤਰੀਕੇ ਨਾਲ ਨਿਪਟਾਰਾ ਕਰਨ ਦੀ ਗੱਲ ਤਾਂ ਕੀਤੀ ਜਾਂਦੀ ਹੈ ਪਰ ਇੱਥੇ ਤਾਂ ਕੂੜਾ ਚੁੱਕਿਆ ਹੀ ਨਹੀਂ ਜਾਂਦਾ | ਬਾਜ਼ਾਰਾਂ ਵਿਚ ਦੁਕਾਨਦਾਰਾਂ ਵਲੋਂ ਬਾਹਰ ਰੱਖਿਆ ਜਾਂਦਾ ਸਮਾਨ ਅਤੇ ਸੜਕ ਕਿਰਾਏ 'ਤੇ ਦੇ ਕੇ ਲਗਵਾਈਆਂ ਜਾਂਦੀ ਰੇਹੜੀਆਂ ਟਰੈਫ਼ਿਕ ਜਾਮ ਦਾ ਕਾਰਨ ਬਣ ਰਹੀਆਂ ਹਨ ਪਰ ਇਸ ਦਾ ਕਿਧਰੇ ਵੀ ਕੋਈ ਹੱਲ ਨਜ਼ਰ ਨਹੀਂ ਆ ਰਿਹਾ | ਇਸ ਤੋਂ ਇਲਾਵਾ ਨਿੱਤ ਹੋ ਰਹੀਆਂ ਚੋਰੀਆਂ ਨੇ ਲੋਕਾਂ ਦੀ ਨੀਂਦ ਹਰਾਮ ਕੀਤੀ ਹੋਈ ਹੈ | ਵਕੀਲ ਆਗੂਆਂ ਨੇ ਕਿਹਾ ਕਿ ਸ਼ਹਿਰ ਵਾਸੀ ਬਹੁਤ ਪ੍ਰੇਸ਼ਾਨ ਹਨ ਅਤੇ ਬੇਸਬਰੀ ਨਾਲ 2027 ਦੀ ਉਡੀਕ ਕਰ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਖੇਡਾਂ ਦਾ ਪੱਧਰ ਉੱਚਾ ਚੁੱਕਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ - ਚੀਮਾ ਅਗਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਅੱਜ
Ad Position 24