24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਰਜਿੰਦਰ ਕੌਰ ਵਰਮਾ ਬਲਾਕ ਧੂਰੀ ਦੀ ਮਹਿਲਾ ਕਾਂਗਰਸ ਦੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ <br/>

Ad Position 21
No active advertisement
ਸ਼ੁਭਮ ਸ਼ਰਮਾ ਸ਼ੁਭੀ ਸ੍ਰੀਮਤੀ ਰਾਜਿੰਦਰ ਕੌਰ ਵਰਮਾ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ | ਤਸਵੀਰ : ਲਖਵੀਰ ਸਿੰਘ ਧਾਂਦਰਾ <br/> 21-09-2025
ਧੂਰੀ, 20 ਸਤੰਬਰ (ਧਾਂਦਰਾ) - ਸ਼੍ਰੀਮਤੀ ਰਜਿੰਦਰ ਕੌਰ ਵਰਮਾ ਨੂੰ ਬਲਾਕ ਧੂਰੀ ਦੀ ਮਹਿਲਾ ਕਾਂਗਰਸ ਦੀ ਸੀਨੀਅਰ ਮੀਤ ਪ੍ਰਧਾਨ ਦਾ ਨਿਯੁਕਤੀ ਪੱਤਰ ਦਿੰਦਿਆਂ ਯੂਥ ਕਾਂਗਰਸ ਦੇ ਜਨਰਲ ਸਕੱਤਰ ਸ਼ੁਭਮ ਸ਼ਰਮਾ ਸ਼ੁਭੀ ਨੇ ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਸ਼੍ਰੀਮਤੀ ਗੁਰਸ਼ਰਨ ਕੌਰ ਰੰਧਾਵਾ , ਜ਼ਿਲ੍ਹਾ ਪ੍ਰਧਾਨ ਸ਼੍ਰੀਮਤੀ ਰਣਜੀਤ ਕੌਰ ਬਦੇਸ਼ਾ ਦਾ ਧੰਨਵਾਦ ਕਰਦਿਆ ਕਿਹਾ ਕਿ ਸਾਡੀ ਸਾਰੀ ਟੀਮ ਧੂਰੀ ਕਾਂਗਰਸ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰ ਰਹੀ ਹੈ ਅਤੇ ਆਉਣ ਵਾਲੀਆ 2027 ਦੀਆ ਵਿਧਾਨ ਸਭਾ ਦੀਆ ਚੋਣਾ ਵਿਚ ਧੂਰੀ ਹਲਕੇ ਸੀਟ ਜਿੱਤ ਕੇ ਕਾਂਗਰਸ ਪਾਰਟੀ ਦੀ ਝੋਲੀ ਵਿਚ ਪਾਵਾਂਗੇ | ਆਪਣਾ ਨਿਯੁਕਤੀ ਪੱਤਰ ਲੈਂਦਿਆਂ ਸ਼੍ਰੀਮਤੀ ਰਾਜਿੰਦਰ ਕੌਰ ਵਰਮਾ ਨੇ ਪਾਰਟੀ ਹਾਈਕਮਾਂਡ ਅਤੇ ਵਿਸ਼ੇਸ਼ ਤੌਰ ਤੇ ਸ਼ੁਭਮ ਸ਼ਰਮਾ ਸ਼ੁਭੀ ਦਾ ਧੰਨਵਾਦ ਕਰਦਿਆ ਕਿਹਾ ਕਿ ਉਨ੍ਹਾਂ ਮਿਲੀ ਜ਼ਿੰਮੇਵਾਰੀ ਪੂਰੀ ਮਿਹਨਤ ਅਤੇ ਲਗਨ ਨਾਲ ਨਿਭਾਉਣਗੇ ਅਤੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਸਖ਼ਤ ਮਿਹਨਤ ਕਰਨਗੇ |ਇਸ ਮੌਕੇ ਮਹਿਲਾ ਕਾਂਗਰਸ ਧੂਰੀ ਦੀ ਪ੍ਰਧਾਨ ਸ਼੍ਰੀਮਤੀ ਨਿਰੂ ਸਿੰਗਲਾ, ਗੁਰਚਰਨ ਸਿੰਘ, ਗਿਆਨ ਸਿੰਘ, ਧਰਮਪਾਲ ਬਾਂਸਲ, ਨਰੇਸ਼ ਕੁਮਾਰ ਕਾਲਾ, ਰਜਿੰਦਰ ਕਾਕਾ, ਬਿੰਦਰ ਸਿੰਘ, ਲਖਵਿੰਦਰ ਕੁਮਾਰ ਲੱਖਾ ਰਾਚਣਾ ਅਤੇ ਜਤਿੰਦਰ ਕਾਕਾ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਾਰ ਦੀ ਟੱਕਰ ਵੱਜਣ ਕਾਰਨ ਸਕੂਟਰੀ ਸਵਾਰ ਦੀ ਮੌਤ ਅਗਲੀ ਖ਼ਬਰ ਜ਼ਿਲ੍ਹਾ ਸੰਗਰੂਰ ਦੇ 19 ਪੀ.ਐਮ. ਸ੍ਰੀ ਸਕੂਲਾਂ ਦੀ ਕੇਂਦਰ ਸਰਕਾਰ ਵਲੋਂ ਬਦਲੀ ਜਾਵੇਗੀ ਨੁਹਾਰ
Ad Position 24