24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਚੇਅਰਮੈਨ ਹਰਪ੍ਰੀਤ ਨੰਗਲ ਹਲਕਾ ਅਮਰਗੜ੍ਹ ਦੇ ਸੰਗਠਨ ਇੰਚਾਰਜ ਨਿਯੁਕਤ

Ad Position 21
No active advertisement
ਅਜੀਤ ਡੈਸਕ 21-09-2025
ਅਮਰਗੜ੍ਹ, 20 ਸਤੰਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ) - ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਸੂਬੇ ਦੇ 27 ਹਲਕਿਆਂ ਅੰਦਰ ਸੰਗਠਨ ਇੰਚਾਰਜ ਨਿਯੁਕਤ ਕੀਤੇ ਗਏ ਹਨ | ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਵਲੋਂ ਜਾਰੀ ਕੀਤੀ ਗਈ ਸੂਚੀ ਵਿਚ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਨੌਜਵਾਨ ਆਗੂ ਅਤੇ ਮਾਰਕੀਟ ਕਮੇਟੀ ਅਮਰਗੜ੍ਹ ਦੇ ਚੇਅਰਮੈਨ ਹਰਪ੍ਰੀਤ ਸਿੰਘ ਹੈਪੀ ਨੰਗਲ ਨੂੰ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਚੇਅਰਮੈਨ ਹੈਪੀ ਨੰਗਲ ਨੇ ਇਸ ਨਿਯੁਕਤੀ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੂਬਾ ਪ੍ਰਧਾਨ ਅਮਨ ਅਰੋੜਾ, ਸੂਬਾ ਇੰਚਾਰਜ ਮਨੀਸ਼ ਸਿਸੋਦੀਆ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹਲਕਾ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ | ਵਿਧਾਇਕ ਗੱਜਣਮਾਜਰਾ ਦੇ ਨਿੱਜੀ ਸਕੱਤਰ ਅਭੀਜੋਤ ਨੇ ਚੇਅਰਮੈਨ ਹਰਪ੍ਰੀਤ ਸਿੰਘ ਹੈਪੀ ਨੰਗਲ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ | ਪਾਰਟੀ ਦੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਸੁਖਵਿੰਦਰ ਸਿੰਘ ਸ਼ਾਹੀ ਸਰਪੰਚ ਝੱਲ, ਗੁਰਪ੍ਰੀਤ ਸਿੰਘ ਬਿੱਟੂ ਬਨਭੌਰਾ, ਚਮਕੌਰ ਸਿੰਘ ਗੁਆਰਾ, ਪੀ.ਏ. ਰਾਜੀਵ ਕੁਮਾਰ ਤੋਗਾਹੇੜੀ, ਰਾਜ ਸਰਵਰਪੁਰ, ਰਣਧੀਰ ਸਿੰਘ ਪੰਚ ਬਾਗੜੀਆਂ, ਨਿਸਾਰ ਅਕਬਰਪੁਰ ਅਤੇ ਮਨਪ੍ਰੀਤ ਸਿੰਘ ਮਨੀ ਸਰਪੰਚ ਨੰਗਲ ਨੇ ਚੇਅਰਮੈਨ ਹਰਪ੍ਰੀਤ ਸਿੰਘ ਹੈਪੀ ਨੰਗਲ ਨੂੰ ਇਹ ਵੱਡੀ ਜ਼ਿੰਮੇਵਾਰੀ ਮਿਲਣ ਤੇ ਵਧਾਈ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਧੂਰੀ ਦੇ ਸਾਰੇ ਕੰਮ ਪਹਿਲ ਦੇ ਆਧਾਰ 'ਤੇ ਹੋਣਗੇ - ਰਵਨੀਤ ਬਿੱਟੂ ਅਗਲੀ ਖ਼ਬਰ ਸਹਿਮਤੀ ਨਾਲ ਹੀ ਬਣਾਇਆ ਜਾਵੇਗਾ ਕਾਂਗਰਸ ਦਾ ਜ਼ਿਲ੍ਹਾ ਪ੍ਰਧਾਨ- ਜਾਂਗੜ
Ad Position 24