08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਨਗਰ ਕੌਂਸਲ ਦੇ ਪ੍ਰਧਾਨ ਨੇ ਖ਼ੁਦ ਆ ਕੇ ਕਰਵਾਈ ਕੋਲਾ ਪਾਰਕ ਦੀ ਸਫ਼ਾਈ <br/>

Ad Position 21
No active advertisement
ਅਜੀਤ ਡੈਸਕ 22-09-2025
ਸੰਗਰੂਰ, 21 ਸਤੰਬਰ (ਧੀਰਜ ਪਸ਼ੌਰੀਆ) - ਕੋਲਾ ਪਾਰਕ ਮਾਰਕੀਟ ਜਿੱਥੇ ਪਿਛਲੇ ਕਈ ਦਿਨਾਂ ਤੋਂ ਸੀਵਰੇਜ ਓਵਰ ਫਲੋਅ ਦੀ ਸਮੱਸਿਆ ਦੇ ਨਾਲ ਬਦਬੂ ਅਤੇ ਮੱਛਰਾਂ ਦੀ ਭਰਮਾਰ ਸੀ, ਵਿਖੇ ਨਗਰ ਕੌਂਸਲ ਸੰਗਰੂਰ ਦੇ ਪ੍ਰਧਾਨ ਭੁਪਿੰਦਰ ਸਿੰਘ ਨਹਿਲ ਨੇ ਖ਼ੁਦ ਮਾਰਕੀਟ ਵਿਚ ਪੁੱਜ ਕੇ ਕੌਂਸਲ ਦੀ ਟੀਮ ਤੋਂ ਆਪਣੀ ਨਿਗਰਾਨੀ ਹੇਠ ਸਫ਼ਾਈ ਕਰਵਾਈ ਜਿਸ ਨਾਲ ਦੁਕਾਨਦਾਰਾਂ ਨੂੰ ਕਾਫ਼ੀ ਰਾਹਤ ਮਿਲੀ ਹੈ | ਦੁਕਾਨਦਾਰਾਂ ਨੇ ਪ੍ਰਧਾਨ ਨੂੰ ਦੱਸਿਆ ਕਿ ਜਦੋਂ ਬਰਸਾਤਾਂ ਦੌਰਾਨ ਇੱਥੇ ਕਈ ਕਈ ਦਿਨ ਪਾਣੀ ਖੜ੍ਹਾ ਰਹਿੰਦਾ ਹੈ ਜਿਸ ਕਾਰਨ ਕਾਰੋਬਾਰ ਠੱਪ ਹੋ ਜਾਂਦੇ ਹਨ | ਕੁਝ ਦੁਕਾਨਦਾਰਾਂ ਨੇ ਇਹ ਵੀ ਦੱਸਿਆ ਕਿ ਨੇੜਲੀ ਗਊਸ਼ਾਲਾ ਦਾ ਗੋਹਾ ਲਗਾਤਾਰ ਕੋਲਾ ਪਾਰਕ ਮਾਰਕੀਟ ਵੱਲ ਆਉਂਦਾ ਰਹਿੰਦਾ ਹੈ ਜਿਸ ਕਾਰਨ ਮਾਰਕੀਟ ਦਾ ਸੀਵਰੇਜ ਨਿਕਾਸ ਬੰਦ ਹੋ ਜਾਂਦਾ ਹੈ | ਦੁਕਾਨਦਾਰਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਪ੍ਰਧਾਨ ਨੇ ਵਿਸ਼ਵਾਸ ਦਿਵਾਇਆ ਕਿ ਸਾਰੀਆਂ ਸਮੱਸਿਆਵਾਂ ਦਾ ਜਲਦ ਹੱਲ ਕੀਤਾ ਜਾਵੇਗਾ, ਬਸ ਲੋਕਾਂ ਦੇ ਸਹਿਯੋਗ ਦੀ ਜ਼ਰੂਰਤ ਹੈ | ਉਨ੍ਹਾਂ ਕਿਹਾ ਕਿ ਕੋਈ ਵੀ ਦੁਕਾਨਦਾਰ ਖ਼ਾਸ ਕਰ ਕੇ ਖਾਣ ਪੀਣ ਵਾਲੀਆਂ ਦੁਕਾਨਾਂ ਵਾਲੇ ਆਪਣੀ ਵੇਸਟੇਜ ਇੱਧਰ ਉੱਧਰ ਸੁੱਟਣ ਦੀ ਬਜਾਏ ਇਕੱਠੀ ਕਰ ਕੇ ਸਫ਼ਾਈ ਸੇਵਕ ਨੂੰ ਪਾਉਣ ਤਾਂ ਜੋ ਸਫ਼ਾਈ ਰਹਿ ਸਕੇ |

Ad Position 22
No active advertisement
ਪਿਛਲੀ ਖ਼ਬਰ ਦਿੜ੍ਹਬਾ ਹਲਕੇ ਦੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਹੋਈ <br/> ਅਗਲੀ ਖ਼ਬਰ ਹੜ੍ਹ ਪੀੜਤਾਂ ਦੀ ਮਦਦ ਲਈ ਰਾਮਪੁਰ ਛੰਨਾ ਤੋਂ ਤਿੰਨ ਟਰੱਕ ਚਾਰੇ ਦੇ ਰਵਾਨਾ <br/>
Ad Position 24