08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਪ੍ਰਵਾਸੀ ਮਜ਼ਦੂਰਾਂ ਦੇ ਜਾਣ ਨਾਲ ਪੰਜਾਬ ਦੀ ਖੇਤੀ ਅਤੇ ਉਦਯੋਗ ਬੁਰੀ ਤਰ੍ਹਾਂ ਪ੍ਰਭਾਵਿਤ ਹੋਣਗੇ-ਡਾ. ਮਾਨ <br/>

Ad Position 21
No active advertisement
ਅਜੀਤ ਡੈਸਕ 22-09-2025
ਸੰਗਰੂਰ, 21 ਸਤੰਬਰ (ਧੀਰਜ ਪਸੌਰੀਆ) - ਮਜ਼ਦੂਰਾਂ ਦੇ ਹੱਕ ਵਿਚ ਬਿਆਨ ਜਾਰੀ ਕਰਦਿਆਂ ਸਾਇੰਟੇਫਿਕ ਅਵੇਅਰਨੈੱਸ ਫੋਰਮ ਦੇ ਪ੍ਰਧਾਨ ਡਾ ਅਮਰਜੀਤ ਸਿੰਘ ਮਾਨ ਨੇ ਕਿਹਾ ਹੈ ਕਿ ਜੇਕਰ ਕਿਸੇ ਵੀ ਤਰੀਕੇ ਨਾਲ ਸੂਬੇ 'ਚੋਂ ਪ੍ਰਵਾਸੀ ਮਜ਼ਦੂਰਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਗਈ ਤਾਂ ਇਹ ਕਦਮ ਸਿਰਫ਼ ਸਮਾਜਕ ਸਦਭਾਵਨਾ ਨੂੰ ਹੀ ਨਹੀਂ ਸਗੋਂ ਆਰਥਿਕ ਪ੍ਰਣਾਲੀ ਨੂੰ ਵੀ ਗੰਭੀਰ ਤੌਰ 'ਤੇ ਹਿਲਾ ਦੇਵੇਗਾ | ਉਨ੍ਹਾਂ ਕਿਹਾ ਕਿ ਪੰਜਾਬੀ ਆਪਣੇ ਰੋਜ਼ਗਾਰ ਲਈ ਵਿਦੇਸ਼ਾਂ ਅਤੇ ਹੋਰ ਸੂਬਿਆਂ 'ਚ ਵੱਸਦੇ ਹਨ ਅਤੇ ਉੱਥੇ ਸਥਾਨਕ ਲੋਕਾਂ ਦੇ ਸਹਿਯੋਗ ਨਾਲ ਆਪਣੀ ਜ਼ਿੰਦਗੀ ਬਿਤਾਉਂਦੇ ਹਨ | ਇਸੇ ਤਰ੍ਹਾਂ ਹੋਰ ਸੂਬਿਆਂ ਤੋਂ ਆਏ ਪ੍ਰਵਾਸੀ ਮਜ਼ਦੂਰ ਪੰਜਾਬ ਦੀ ਰੋਜ਼ਾਨਾ ਜ਼ਿੰਦਗੀ ਅਤੇ ਖੇਤੀਬਾੜੀ ਪ੍ਰਣਾਲੀ ਦਾ ਅਟੁੱਟ ਹਿੱਸਾ ਹਨ | ਉਨ੍ਹਾਂ ਤੋਂ ਬਿਨਾਂ ਨਾ ਤਾਂ ਕਿਸਾਨ ਆਪਣੀ ਫ਼ਸਲ ਦੀ ਬੀਜਾਈ ਕਰ ਸਕਦੇ ਹਨ ਅਤੇ ਨਾ ਹੀ ਉਦਯੋਗ ਚੱਲ ਸਕਦੇ ਹਨ | ਉਨ੍ਹਾਂ ਕਿਹਾ ਕਿ ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਨਕਾਰਾਤਮਿਕ ਸੋਚ ਸੂਬੇ ਦੇ ਸਮਾਜਕ ਮਾਹੌਲ ਨੂੰ ਵੀ ਪ੍ਰਭਾਵਿਤ ਕਰ

Ad Position 22
No active advertisement
ਪਿਛਲੀ ਖ਼ਬਰ ਡੀ.ਟੀ.ਐਫ਼. ਬਲਾਕ ਚੀਮਾ 25 ਦੀ ਸੰਗਰੂਰ ਰੈਲੀ 'ਚ ਕਰੇਗੀ ਭਰਵੀਂ ਸ਼ਮੂਲੀਅਤ <br/> ਅਗਲੀ ਖ਼ਬਰ ਨਰਕ ਭੋਗਣ ਲਈ ਮਜਬੂਰ ਹਨ ਦੁੱਲਟ ਪੱਤੀ ਦੀ ਗਲੀ ਦੇ ਵਸਨੀਕ <br/>
Ad Position 24