08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਡੀ.ਟੀ.ਐਫ਼. ਬਲਾਕ ਚੀਮਾ 25 ਦੀ ਸੰਗਰੂਰ ਰੈਲੀ 'ਚ ਕਰੇਗੀ ਭਰਵੀਂ ਸ਼ਮੂਲੀਅਤ <br/>

Ad Position 21
No active advertisement
ਅਜੀਤ ਡੈਸਕ 22-09-2025
ਚੀਮਾ ਮੰਡੀ, 21 ਸਤੰਬਰ (ਦਲਜੀਤ ਸਿੰਘ ਮੱਕੜ) - ਕਿਰਤੀ ਕਿਸਾਨ ਯੂਨੀਅਨ ਤੇ ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਵੱਲੋਂ ਸਾਂਝੇ ਤੌਰ 'ਤੇ ਮਾਸਟਰ ਨਿਰਭੈ ਸਿੰਘ ਖਾਈ ਦੇ ਕਾਤਲਾਨਾ ਹਮਲਾ ਕਰਨ ਵਾਲੇ ਮੁੱਖ ਮੁਲਜ਼ਮਾਂ ਦੀ ਗਿ੍ਫ਼ਤਾਰੀ ਲਈ ਸੰਗਰੂਰ ਪੁਲਿਸ ਵੱਲੋਂ ਇਰਾਦਾ ਕਤਲ ਦੇ ਮੁਕੱਦਮੇ ਨੂੰ ਕਾਨੂੰਨੀ ਤੌਰ ਤੇ ਕਮਜ਼ੋਰ ਕਰਨ ਲਈ ਵਰਤੀ ਜਾ ਰਹੀ ਕਥਿਤ ਢਿੱਲਮੱਠ ਤੇ ਨਿਰਭੈ ਸਿੰਘ ਖਾਈ ਅਤੇ ਉਸ ਦੇ ਪਰਿਵਾਰ ਉੱਪਰ ਸਮਝੌਤਾ ਕਰਨ ਲਈ ਪਾਏ ਜਾ ਰਹੇ ਦਬਾਅ ਤੇ ਧਮਕਾਉਣ ਵਿਰੁੱਧ ਰੋਸ ਜ਼ਾਹਿਰ ਕਰਨ ਲਈ 25 ਸਤੰਬਰ ਨੂੰ ਐਸਐਸਪੀ ਦਫ਼ਤਰ ਸੰਗਰੂਰ ਅੱਗੇ ਸੂਬਾ ਪੱਧਰੀ ਰੋਸ ਧਰਨਾ ਦੇਣ ਦਾ ਐਲਾਨ ਕੀਤਾ ਹੋਇਆ ਹੈ ਜ਼ਿਲ੍ਹਾ ਬਲਾਕ ਚੀਮਾ ਦੇ ਪ੍ਰਧਾਨ ਬਲਵਿੰਦਰ ਸਿੰਘ ਸਤੌਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਗਰੂਰ ਪੁਲਿਸ ਦੀ ਕਥਿਤ ਸਿਆਸੀ ਪੁਸ਼ਤ ਪੁਨਾਹੀ ਹੇਠ ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਆਗੂ ਮਾਸਟਰ ਨਿਰਭੈ ਸਿੰਘ ਖਾਈ ਤੇ ਕਾਤਲਾਨਾ ਹਮਲਾ ਕਰਨ ਵਾਲੇ ਮੁੱਖ ਮੁਲਜਮਾਂ ਨੂੰ ਬਚਾਉਣ ਖ਼ਾਤਰ ਇਰਾਦਾ ਕਤਲ ਦੇ ਮੁਕੱਦਮੇ ਨੂੰ ਕਾਨੂੰਨੀ ਤੌਰ ਤੇ ਕਮਜ਼ੋਰ ਕਰਨ ਦੇ ਆਹਰ ਵਿਚ ਜੁਟੀ ਹੋਈ ਹੈ | ਮੀਟਿੰਗ ਦੌਰਾਨ ਗੱਲ ਕਰਦਿਆ ਬਲਾਕ ਪੈੱ੍ਰਸ ਸਕੱਤਰ ਗੁਰਦੀਪ ਸਿੰਘ ਚੀਮਾ ਨੇ ਕਿਹਾ ਕਿ ਇਸ 25 ਸਤੰਬਰ ਨੂੰ ਹੋਣ ਵਾਲੇ ਸੂਬਾ ਪੱਧਰੀ ਧਰਨੇ ਦੇ ਵਿਚ ਬਲਾਕ ਚੀਮਾ ਵੱਲੋਂ ਵਧਵੀ ਸ਼ਮੂਲੀਅਤ ਕੀਤੀ ਜਾਵੇਗੀ ਅਤੇ ਸਾਥੀ ਨਿਰਭੈ ਸਿੰਘ ਖਾਈ ਨੂੰ ਇਨਸਾਫ਼ ਦਿਵਾਉਣ ਤੱਕ ਹਰ ਸੰਘਰਸ਼ ਦਾ ਵੱਧ ਚੜ ਕੇ ਸਾਥ ਦਿੱਤਾ ਜਾਵੇਗਾ | ਇਸ ਮੌਕੇ ਸੁਖਬੀਰ ਸਿੰਘ,ਪ੍ਰਦੀਪ ਬਾਂਸਲ, ਚਰਨਜੀਤ ਸਿੰਘ ਚੰਨੀ, ਨਰਪਾਲ ਸਿੰਘ, ਡਾ.ਕੁਲਦੀਪ ਸਿੰਘ, ਗੁਰਬਿੰਦਰ ਵਾਲੀਆ, ਭੁਪਿੰਦਰ ਸਿੰਘ, ਗੁਰਪ੍ਰੀਤ ਸਿੰਘ, ਰਜਿੰਦਰ ਸਿੰਘ, ਸਿਮਰਨਜੀਤ ਸਿੰਘ, ਚਮਕੌਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤਾਂ ਲਈ ਸਹਾਇਤਾ ਰਾਸ਼ੀ ਜੱਥੇਦਾਰ ਝੂੰਦਾਂ ਨੂੰ ਸੌਂਪੀ <br/> ਅਗਲੀ ਖ਼ਬਰ ਪ੍ਰਵਾਸੀ ਮਜ਼ਦੂਰਾਂ ਦੇ ਜਾਣ ਨਾਲ ਪੰਜਾਬ ਦੀ ਖੇਤੀ ਅਤੇ ਉਦਯੋਗ ਬੁਰੀ ਤਰ੍ਹਾਂ ਪ੍ਰਭਾਵਿਤ ਹੋਣਗੇ-ਡਾ. ਮਾਨ <br/>
Ad Position 24