08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਵਕਫ਼ ਬੋਰਡ ਪੰਜਾਬ ਦੁਗਨੀ ਵਿਖੇ ਤਕਨੀਕੀ ਸੁਵਿਧਾਵਾਂ ਲੈਸ ਮਾਡਲ ਸਕੂਲ ਬਣਾਏਗਾ- ਡਾ. ਅਨਵਰ ਭਸੌੜ

Ad Position 21
No active advertisement
ਪੰਜਾਬ ਵਕਫ਼ ਬੋਰਡ ਦੇ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਅਨਵਰ ਭਸੌੜ ਗੱਲਬਾਤ ਕਰਦੇ ਹੋਏ | ਤਸਵੀਰ : ਲਖਵੀਰ ਸਿੰਘ ਧਾਂਦਰਾ <br/> 22-09-2025
ਧੂਰੀ, 21 ਸਤੰਬਰ (ਲਖਵੀਰ ਸਿੰਘ ਧਾਂਦਰਾ) - ਪੰਜਾਬ ਵਕਫ਼ ਬੋਰਡ ਦੇ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਸੂਬਾਈ ਆਗੂ ਡਾ. ਅਨਵਰ ਭਸੌੜ ਨੇ ਅੱਜ ਧੂਰੀ ਹਲਕੇ ਦੇ ਪਿੰਡ ਦੁਗਨੀ ਲਈ ਇੱਕ ਮਹੱਤਵਪੂਰਨ ਸਿੱਖਿਆ ਸੰਬੰਧੀ ਯੋਜਨਾ ਦਾ ਐਲਾਨ ਕੀਤਾ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਪੰਜਾਬ ਵਕਫ਼ ਬੋਰਡ ਦੇ ਚੇਅਰਮੈਨ ਮੁਹੰਮਦ ਉਵੈਸ ਦੀਆਂ ਕੋਸ਼ਿਸ਼ਾਂ ਨਾਲ ਪਿੰਡ ਦੁਗਨੀ ਵਿਚ ਇੱਕ ਆਧੁਨਿਕ ਮਾਡਲ ਸਕੂਲ ਸਥਾਪਿਤ ਕੀਤਾ ਜਾ ਰਿਹਾ ਹੈ | ਇਸ ਸਕੂਲ ਵਿਚ ਤਕਨੀਕੀ ਸੁਵਿਧਾਵਾਂ ਨਾਲ ਲੈਸ ਕਲਾਸ-ਰੂਮ, ਸਾਇੰਸ ਅਤੇ ਕੰਪਿਊਟਰ ਲੈਬਾਂ, ਸਮਾਰਟ ਬੋਰਡਾਂ, ਡਿਜ਼ਿਟਲ ਲਾਇਬ੍ਰੇਰੀ ਅਤੇ ਹੋਰ ਆਧੁਨਿਕ ਸਿੱਖਿਆ ਸੰਦ ਉਪਲਬਧ ਕਰਵਾਏ ਜਾਣਗੇ | ਦੱਸਣਯੋਗ ਹੈ ਕਿ ਪੰਜਾਬ ਵਕਫ਼ ਬੋਰਡ ਵਲੋਂ ਧਾਰਮਿਕ, ਸਿੱਖਿਆ, ਪੈਨਸ਼ਨਾਂ, ਵਜ਼ੀਫ਼ੇ ਅਤੇ ਸਿਹਤ ਦੇ ਖੇਤਰ ਵਿਚ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ | ਡਾ. ਅਨਵਰ ਭਸੌੜ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਵਿਚ ਵੱਡੇ ਪੱਧਰ 'ਤੇ ਸੁਧਾਰ ਲਿਆਉਣ ਲਈ ਵਚਨਬੱਧ ਹੈ | ਇਸੇ ਲੜੀ ਦੇ ਤਹਿਤ ਵਕਫ਼ ਬੋਰਡ ਵਲੋਂ ਇਹ ਮਾਡਲ ਸਕੂਲ ਇੱਕ ਮਿਸਾਲ ਬਣੇਗਾ | ਉਨ੍ਹਾਂ ਦੱਸਿਆ ਕਿ ਹਲਕੇ ਦੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਗੁਣਵੱਤਾ ਵਾਲੀ ਸਿੱਖਿਆ ਪ੍ਰਾਪਤ ਕਰਨ ਲਈ ਦੂਰ-ਦਰਾਜ਼ ਸ਼ਹਿਰਾਂ ਵੱਲ ਰੁੱਖ ਨਹੀਂ ਕਰਨਾ ਪਵੇਗਾ | ਦੁਗਨੀ ਪਿੰਡ ਵਿਚ ਬਣਨ ਵਾਲਾ ਇਹ ਸਕੂਲ ਪਿੰਡਾਂ ਦੇ ਗ਼ਰੀਬ ਅਤੇ ਮੱਧਵਰਗ ਪਰਿਵਾਰਾਂ ਦੇ ਬੱਚਿਆਂ ਲਈ ਵੀ ਉੱਚ ਪੱਧਰੀ ਸਿੱਖਿਆ ਦਾ ਦਰਵਾਜ਼ਾ ਖੋਲ੍ਹੇਗਾ | ਉਨ੍ਹਾਂ ਨੇ ਹੋਰ ਜੋੜਿਆ ਕਿ ਅਗਲੇ ਸੈਸ਼ਨ ਤੋਂ ਇਸ ਮਾਡਲ ਸਕੂਲ ਵਿਚ ਦਾਖ਼ਲੇ ਸ਼ੁਰੂ ਹੋ ਜਾਣਗੇ | ਸਕੂਲ ਵਿਚ ਵਿਦਿਆਰਥੀਆਂ ਨੂੰ ਸਿਰਫ਼ ਅਕਾਦਮਿਕ ਪਾਠ ਹੀ ਨਹੀਂ, ਸਗੋਂ ਤਕਨੀਕੀ ਅਤੇ ਵਿਵਸਾਇਕ ਸਿੱਖਿਆ ਵੀ ਦਿੱਤੀ ਜਾਵੇਗੀ ਤਾਂ ਜੋ ਉਹ ਭਵਿੱਖ ਦੇ ਚੁਨੌਤੀਆਂ ਦਾ ਸਾਹਮਣਾ ਆਸਾਨੀ ਨਾਲ ਕਰ ਸਕਣ | ਇਸ ਦੇ ਨਾਲ-ਨਾਲ ਖੇਡਾਂ, ਸਭਿਆਚਾਰਕ ਗਤੀਵਿਧੀਆਂ ਅਤੇ ਨੈਤਿਕ ਸਿੱਖਿਆ 'ਤੇ ਵੀ ਖ਼ਾਸ ਧਿਆਨ ਦਿੱਤਾ ਜਾਵੇਗਾ | ਡਾ. ਅਨਵਰ ਭਸੌੜ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਨਾਲ ਸਿੱਖਿਆ ਪ੍ਰਣਾਲੀ ਨੂੰ ਨਵੀਂ ਦਿਸ਼ਾ ਮਿਲ ਰਹੀ ਹੈ | ਹਰ ਹਲਕੇ ਵਿਚ ਆਧੁਨਿਕ ਸਕੂਲਾਂ ਦੀ ਸਥਾਪਨਾ ਕਰ ਕੇ ਵਿਦਿਆਰਥੀਆਂ ਨੂੰ ਰੌਸ਼ਨ ਭਵਿੱਖ ਦੇ ਮੌਕੇ ਦਿੱਤੇ ਜਾ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਸਮਾਜ ਚਿੰਤਕਾਂ ਵਲੋਂ ਭਾਈਚਾਰਕ ਏਕਤਾ ਬਣਾ ਕੇ ਰੱਖਣ ਦੀ ਅਪੀਲ ਅਗਲੀ ਖ਼ਬਰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿਚ ਕਰੀਬ 13 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੇ ਰੱਖੇ ਨੀਂਹ ਪੱਥਰ <...
Ad Position 24