08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਲਕਾ ਸੁਨਾਮ ਦੀਆਂ 8 ਮੰਡੀਆਂ 'ਚ ਬਣਨ ਵਾਲੇ ਸ਼ੈੱਡਾਂ ਦੇ ਨਿਰਮਾਣ ਦਾ ਰੱਖਿਆ ਨੀਂਹ-ਪੱਥਰ

Ad Position 21
No active advertisement
ਅਜੀਤ ਡੈਸਕ 22-09-2025
ਸੁਨਾਮ ਊਧਮ ਸਿੰਘ ਵਾਲਾ, 21 ਸਤੰਬਰ (ਭੁੱਲਰ, ਧਾਲੀਵਾਲ) - ਮੰਡੀਆਂ ਬਾਬਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਇੱਕ ਵੱਡੇ ਕਦਮ ਵਜੋਂ, ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਹਲਕਾ ਸੁਨਾਮ ਦੀਆਂ ਵੱਖ-ਵੱਖ ਅਨਾਜ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਵਿਚ ਕਰੀਬ 1 ਕਰੋੜ 32 ਲੱਖ ਰੁਪਏ ਦੇ ਨਿਵੇਸ਼ ਨਾਲ ਸਟੀਲ ਕਵਰ ਸ਼ੈੱਡਾਂ ਦੇ ਨਿਰਮਾਣ ਲਈ ਨੀਂਹ ਪੱਥਰ ਰੱਖੇ | ਇਨ੍ਹਾਂ ਪ੍ਰੋਜੈਕਟਾਂ ਦਾ ਕੰਮ 2 ਮਹੀਨੇ ਵਿਚ ਮੁਕੰਮਲ ਕਰ ਲਿਆ ਜਾਵੇਗਾ | ਹਲਕੇ ਦੀ ਇਕ ਅਨਾਜ ਮੰਡੀ ਵਿਖੇ ਨੀਂਹ ਪੱਥਰ ਰੱਖਣ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਰੋੜਾ ਨੇ ਦੱਸਿਆ ਕਿ ਇਹਨਾਂ ਸ਼ੈੱਡਾਂ ਜ਼ਰੀਏ ਇਹ ਯਕੀਨੀ ਬਣਾਇਆ ਜਾਵੇਗਾ ਕਿ ਖ਼ਰੀਦ ਸੀਜ਼ਨ ਦੌਰਾਨ ਕਿਸਾਨ ਅਤੇ ਉਨ੍ਹਾਂ ਦੀ ਉਪਜ ਮੌਸਮੀ ਸਥਿਤੀਆਂ ਤੋਂ ਸੁਰੱਖਿਅਤ ਰਹੇ ਅਤੇ ਨਾਲ ਹੀ ਮੰਡੀ ਦੇ ਕੰਮਕਾਜ ਨੂੰ ਵੀ ਸੁਚਾਰੂ ਬਣਾਇਆ ਜਾਵੇ | ਇਸ ਵਿਕਾਸ ਪ੍ਰੋਜੈਕਟ ਤਹਿਤ 100X 50' ਆਕਾਰ ਦੇ ਤਿੰਨ ਵੱਡੇ ਸ਼ੈੱਡ ਅਨਾਜ ਮੰਡੀ ਝਾੜੋਂ ਵਿਖੇ ਕਰੀਬ 31.66 ਲੱਖ ਰੁਪਏ, ਢੱਡਰੀਆਂ ਵਿਖੇ ਕਰੀਬ 31.66 ਲੱਖ ਰੁਪਏ ਅਤੇ ਸ਼ੇਰੋਂ ਵਿਖੇ 31.66 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾਣਗੇ | ਇਸ ਤੋਂ ਇਲਾਵਾ, 35' X 35' ਦੇ ਪੰਜ ਦਰਮਿਆਨੇ ਆਕਾਰ ਦੇ ਸ਼ੈੱਡ ਦਿਆਲਗੜ੍ਹ ਮੰਡੀ ਵਿਖੇ ਕਰੀਬ 7.35 ਲੱਖ ਰੁਪਏ, ਸ਼ਾਹਪੁਰ ਕਲਾਂ ਦੀ ਮੰਡੀ ਵਿਖੇ 7.35 ਲੱਖ, ਤੋਲਾਵਾਲ ਮੰਡੀ ਵਿਖੇ 7.35 ਲੱਖ ਰੁਪਏ, ਤੋਗਾਵਾਲ ਮੰਡੀ ਵਿਖੇ 7.35 ਲੱਖ ਰੁਪਏ, ਲੋਹਾ ਖੇੜਾ ਮੰਡੀ ਵਿਖੇ 7.35 ਲੱਖ ਰੁਪਏ ਦੀ ਲਾਗਤ ਨਾਲ ਸ਼ੈੱਡ ਬਣਾਏ ਜਾਣਗੇ | ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਮੰਡੀਆਂ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਕੈਬਨਿਟ ਮੰਤਰੀ ਨੇ ਕਿਹਾ ਕਿ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਲਈ ਪ੍ਰਬੰਧ ਪੂਰੇ ਹਨ ਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦਾ ਕਾਫ਼ਲਾ ਰਵਾਨਾ ਅਗਲੀ ਖ਼ਬਰ ਅਕਾਲ ਸਹਾਇ ਅਕੈਡਮੀ ਦੀਆਂ 7 ਖਿਡਾਰਨਾਂ ਦੀ ਸਟੇਟ ਪੱਧਰ ਲਈ ਚੋਣ
Ad Position 24