10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਪ੍ਰਦੂਸ਼ਣ ਮੁਕਤ ਗ੍ਰੀਨ ਦੀਵਾਲੀ ਮਨਾਉਣ ਦਾ ਸੱਦਾ

Ad Position 21
No active advertisement
ਅਜੀਤ ਡੈਸਕ 18-10-2025
ਅਹਿਮਦਗੜ੍ਹ, 17 ਅਕਤੂਬਰ (ਮਹੋਲੀ) - ਦਿਨੋ ਦਿਨ ਵਧ ਰਹੇ ਪ੍ਰਦੂਸ਼ਨ ਕਾਰਨ ਪਲੀਤ ਹੋ ਰਹੇ ਵਾਤਾਵਰਨ 'ਤੇ ਚਿੰਤਾ ਵਿਅਕਤ ਕਰਦਿਆਂ ਵੱਖ-ਵੱਖ ਸੰਸਥਾਵਾਂ ਦੇ ਆਗੂਆਂ, ਬੁੱਧਜੀਵੀਆਂ ਵਲੋਂ ਗਰੀਨ ਦਿਵਾਲੀ ਮਨਾਉਣ ਦਾ ਸੱਦਾ ਦਿੱਤਾ ਗਿਆ | ਸਾਬਕਾ ਸਰਪੰਚ ਹਰਦੀਪ ਸਿੰਘ ਬੋੜਹਾਈ ਅਤੇ ਸਾਬਕਾ ਸਰਪੰਚ ਰੁਪਿੰਦਰ ਸਿੰਘ ਕੰਗਣਵਾਲ ਨੇ ਪਟਾਕੇ ਚਲਾਉਣ ਦੇ ਵੱਧ ਰਹੇ ਰੁਝਾਨ ਕਾਰਨ ਪ੍ਰਦੂਸ਼ਿਤ ਅਤੇ ਪਲੀਤ ਹੋ ਰਹੇ ਵਾਤਾਵਰਨ 'ਤੇ ਚਿੰਤਾ ਪ੍ਰਗਟ ਕਰਦਿਆਂ ਦਿਵਾਲੀ ਸਮੇਤ ਹੋਰਨਾਂ ਤਿਉਹਾਰਾਂ ਨੂੰ ਪ੍ਰਦੂਸ਼ਣ ਰਹਿਤ ਮਨਾਉਣ ਦਾ ਸੱਦਾ ਦਿੱਤਾ | ਆਗੂਆਂ ਨੇ ਕਿਹਾ ਕਿ ਜਰੂਰੀ ਨਹੀਂ ਖੁਸ਼ੀ ਦਾ ਪ੍ਰਗਟਾਵਾ ਪਟਾਕੇ ਚਲਾ ਕੇ ਹੀ ਕੀਤਾ ਜਾਵੇ | ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਪਟਾਖਿਆਂ ਤੇ ਪੈਸੇ ਖਰਚ ਕਰਨ ਤੋ ਗੁਰੇਜ਼ ਕਰਦਿਆਂ ਇਹ ਧਨ ਕਿਸੇ ਜ਼ਰੂਰਤਮੰਦ ਦੀ ਮਦਦ ਲਈ ਲਗਾਉ ਅਤੇ ਵਾਤਾਵਰਨ ਨੂੰ ਸ਼ੁੱਧ ਕਰਨ ਲਈ ਬੂਟੇ ਲਗਾਕੇ ਯੋਗਦਾਨ ਪਾਇਆ ਜਾਵੇ |
Ad Position 22
No active advertisement
ਪਿਛਲੀ ਖ਼ਬਰ ਸੜਕਾਂ ਕਿਨਾਰੇ ਬੈਠ ਕੇ ਦੀਵੇ ਅਤੇ ਘਰੂੰਡੀਆਂ ਆਦਿ ਵੇਚਣ ਵਾਲੇ ਲੋਕਾਂ ਪਾਸੋਂ ਖ਼ਰੀਦਦਾਰੀ ਕਰ ਕੇ ਜ਼ਰੂਰਤਮੰਦਾਂ ਦੀਆਂ ਖ਼... ਅਗਲੀ ਖ਼ਬਰ ਮਨਰੇਗਾ ਮਜ਼ਦੂਰਾਂ ਨੇ ਮਜ਼ਦੂਰੀ ਲੈਣ ਸੰਬੰਧੀ ਕੀਤਾ ਰੋਸ ਪ੍ਰਦਰਸ਼ਨ <br/>
Ad Position 24