17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਗੁਰਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 3 ਤੋਂ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 23-10-2025
ਧਰਮਗੜ੍ਹ, 22 ਅਕਤੂਬਰ (ਗੁਰਜੀਤ ਸਿੰਘ ਚਹਿਲ) - ਮਨੁੱਖਤਾ ਦੇ ਰਹਿਬਰ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਅਤੇ ਸੇਵਾ ਦੇ ਪੁੰਜ ਨਾਮ ਰਸੀਏ ਸੰਤ ਗਿਆਨੀ ਦਲੀਪ ਸਿੰਘ ਸਿਧਾਣਾ ਸਾਹਿਬ ਵਾਲਿਆਂ ਦੀ ਅੱਠਵੀਂ ਸਾਲਾਨਾ ਯਾਦ (ਬਰਸੀ) ਨੂੰ ਸਮਰਪਿਤ ਗੁਰਮਤਿ ਸਮਾਗਮ 3 ਨਵੰਬਰ ਤੋਂ 5 ਨਵੰਬਰ ਤੱਕ ਕਰਵਾਇਆ ਜਾ ਰਿਹਾ ਹੈ | ਸਮਾਗਮ ਸੰਬੰਧੀ ਜਾਣਕਾਰੀ ਦਿੰਦਿਆਂ ਬਾਬਾ ਸੁਖਦੇਵ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸਿਧਾਣਾ ਸਾਹਿਬ ਪਾਤਸ਼ਾਹੀ ਪਹਿਲੀ ਨੇ ਦੱਸਿਆ ਕਿ ਉਹ ਨਗਰ ਖੁਰਾਨਾ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਦੇ ਵਿਸ਼ੇਸ਼ ਸਹਿਯੋਗ ਸਦਕਾ 3 ਨਵੰਬਰ ਨੂੰ ਸ਼੍ਰੀ ਅਖੰਡ ਪਾਠ ਪ੍ਰਕਾਸ਼ ਕਰਵਾਏ ਜਾਣਗੇ ਅਤੇ 5 ਨਵੰਬਰ ਨੂੰ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਜਾਣਗੇ | ਉਨ੍ਹਾਂ ਦੱਸਿਆ ਕਿ ਸੰਗਤਾਂ ਵਲੋਂ ਅੰਮਿ੍ਤ ਵੇਲੇ 1 ਨਵੰਬਰ ਤੋਂ 4 ਨਵੰਬਰ ਤੱਕ ਪ੍ਰਭਾਤ ਫੇਰੀ ਵੀ ਕੱਢੀ ਜਾਵੇਗੀ | ਗੁਰਪੁਰਬ ਵਾਲੇ ਦਿਨ 5 ਨਵੰਬਰ ਨੂੰ ਗੁ. ਸਾਹਿਬ ਦੇ ਦੀਵਾਨ ਹਾਲ ਵਿਖੇ ਵੱਖ-ਵੱਖ ਸੰਪਰਦਾਵਾਂ ਦੇ ਮਹਾਂਪੁਰਸ਼ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਵਿਗਿਆਨਕ ਕਲੱਬ ਨੇ ਲੋਕਾਂ ਨੂੰ ਮੁਫ਼ਤ ਬੂਟੇ ਵੰਡ ਕੇ ਹਰੀ ਦੀਵਾਲੀ ਮਨਾਉਣ ਦਾ ਦਿੱਤਾ ਸੁਨੇਹਾ ਅਗਲੀ ਖ਼ਬਰ 'ਬੰਦੀ ਛੋੜ ਦਿਵਸ' ਮੌਕੇ ਪ੍ਰੋਗਰਾਮ ਕਰਵਾਇਆ <br/>
Ad Position 24