17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਪੰਜਾਬ ਅੰਦਰ ਭਿ੍ਸ਼ਟਾਚਾਰ ਕਿਸੇ ਵੀ ਹਾਲ ਬਰਦਾਸ਼ਤ ਨਹੀਂ - ਅਮਨ ਅਰੋੜਾ

Ad Position 21
No active advertisement
ਅਜੀਤ ਡੈਸਕ 23-10-2025
ਸੁਨਾਮ ਊਧਮ ਸਿੰਘ ਵਾਲਾ, 22 ਅਕਤੂਬਰ (ਰੁਪਿੰਦਰ ਸਿੰਘ ਸੱਗੂ) - ਸੁਨਾਮ ਅੰਦਰ ਨਵੇਂ ਬਣ ਰਹੇ ਅੰਡਰ ਬਰਿੱਜ ਦਾ ਜਾਇਜ਼ਾ ਲੈਣ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵਲੋਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭਿ੍ਸ਼ਟਾਚਾਰ ਸਬੰਧੀ ਜ਼ੀਰੋ ਟਾਲਰੈਂਸ ਨੀਤੀ ਹੈ ਤੇ ਜਿਹੜਾ ਵੀ ਵਿਅਕਤੀ, ਚਾਹੇ ਉਹ ਕੋਈ ਵੱਡਾ ਅਧਿਕਾਰੀ ਹੋਵੇ, ਚਾਹੇ ਛੋਟਾ, ਕਿਸੇ ਵੀ ਹਾਲ ਬਖ਼ਸ਼ਿਆ ਨਹੀਂ ਜਾਵੇਗਾ | ਸ੍ਰੀ ਅਰੋੜਾ ਨੇ ਕਿਹਾ ਕਿ ਨਵਾਂ ਬਣ ਰਿਹਾ ਅੰਡਰ ਬਰਿੱਜ ਜਲਦੀ ਹੀ ਬਣ ਕੇ ਤਿਆਰ ਹੋ ਜਾਵੇਗਾ, ਸ੍ਰੀ ਅਰੋੜਾ ਨੇ ਕਿਹਾ ਕਿ ਸੁਨਾਮ ਦਾ ਨਵਾਂ ਬੱਸ ਸਟੈਂਡ ਵੀ 31 ਜੁਲਾਈ 2026 ਤੱਕ ਬਣ ਕੇ ਤਿਆਰ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਸੁਨਾਮ ਹਲਕੇ ਦੇ ਵਿਕਾਸ ਵਿਚ ਕੋਈ ਵੀ ਕਸਰ ਬਾਕੀ ਨਹੀ ਛੱਡੀ ਜਾਵੇਗੀ | ਸ਼੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਮਿਹਨਤੀ ਵਰਗ ਦੀ ਭਲਾਈ ਲਈ ਵੱਖ-ਵੱਖ ਯੋਜਨਾਵਾਂ 'ਤੇ ਕੰਮ ਕਰ ਰਹੀ ਹੈ | ਉਦਯੋਗਿਕ ਖੇਤਰਾਂ ਦੇ ਵਿਸਥਾਰ, ਨਵੇਂ ਕੌਸ਼ਲ ਕੇਂਦਰਾਂ ਦੀ ਸਥਾਪਨਾ ਅਤੇ ਤਕਨੀਕੀ ਸਿੱਖਿਆ ਸੰਸਥਾਵਾਂ ਦੇ ਅਧੁਨੀਕਿਰਨ ਲਈ ਸਰਕਾਰ ਵਲੋਂ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ | ਇਸ ਮੌਕੇ 'ਤੇ ਅਜੈਬ ਸਿੰਘ ਸੱਗੂ, ਇੰਦਰਜੀਤ ਸਿੰਘ ਕੰਬੋਜ, ਸਾਹਿਬ ਸਿੰਘ ਅਤੇ ਨਰਿੰਦਰ ਸਿੰਘ ਠੇਕੇਦਾਰ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਿੰਕੂ ਜਵੰਧਾ ਦੇ ਯਤਨਾ ਸਦਕਾ ਗ਼ਰੀਬ ਪਰਿਵਾਰ ਨੂੰ ਦੀਵਾਲੀ ਤੋਂ ਪਹਿਲਾ ਮਿਲੀ ਨਵੀਂ ਛੱਤ ਅਗਲੀ ਖ਼ਬਰ ਵਿਗਿਆਨਕ ਕਲੱਬ ਨੇ ਲੋਕਾਂ ਨੂੰ ਮੁਫ਼ਤ ਬੂਟੇ ਵੰਡ ਕੇ ਹਰੀ ਦੀਵਾਲੀ ਮਨਾਉਣ ਦਾ ਦਿੱਤਾ ਸੁਨੇਹਾ
Ad Position 24