17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਸੰਗਰੂਰ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਵਲੋਂ ਸਮਾਰੋਹ 25 ਨੂੰ <br/>

Ad Position 21
No active advertisement
ਅਜੀਤ ਡੈਸਕ 23-10-2025
ਸੰਗਰੂਰ, 22 ਅਕਤੂਬਰ (ਬਿੱਟਾ)-ਸਮਾਜ ਸੇਵੀ ਸੰਸਥਾ ਸੰਗਰੂਰ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਸੰਗਰੂਰ ਜੋ ਕਿ ਸਮਾਜ ਸੇਵਾ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਸਮਰਪਿਤ ਹੈ ਦੇ ਪ੍ਰਧਾਨ ਅਤੇ ਸੂਬਾਈ ਪੈਨਸ਼ਨਰ ਆਗੂ ਸ੍ਰੀ ਰਾਜ ਕੁਮਾਰ ਅਰੋੜਾ ਨੇ ਦੱਸਿਆ ਕਿ ਐਸੋਸੀਏਸ਼ਨ ਵਲੋਂ ਸਮੇਂ-ਸਮੇਂ ਤੇ ਬਜ਼ੁਰਗਾਂ ਦੀ ਭਲਾਈ ਲਈ ਕੰਮ ਕੀਤੇ ਜਾਂਦੇ ਹਨ, ਸਮੇਂ ਸਮੇਂ ਤੇ ਬਜ਼ੁਰਗਾਂ ਦੀ ਨਰੋਈ ਸਿਹਤ ਲਈ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਵੀ ਲਗਾਏ ਜਾਂਦੇ ਹਨ ਅਤੇ ਲੋੜਵੰਦਾਂ ਦੀ ਸਹਾਇਤਾ ਕੀਤੀ ਜਾਂਦੀ ਹੈ | ਉਨ੍ਹਾਂ ਦੱਸਿਆ ਕਿ 25 ਅਕਤੂਬਰ ਨੂੰ ਪੈਨਸ਼ਨਰ ਭਵਨ ਤਹਿਸੀਲ ਕੈਂਪਲੈਕਸ ਸੰਗਰੂਰ ਵਿਖੇ ਐਸੋਸੀਏਸ਼ਨ ਵਲੋਂ ਸੱਭਿਆਚਾਰਕ, ਸਨਮਾਨ ਸਮਾਰੋਹ ਆਯੋਜਿਤ ਕੀਤਾ ਜਾਵੇਗਾ | ਸਮਾਗਮ ਦੌਰਾਨ ਅਕਤੂਬਰ ਮਹੀਨੇ ਦੌਰਾਨ ਜਿਨ੍ਹਾਂ ਮੈਂਬਰ ਸਾਹਿਬਾਨ ਦੇ ਜਨਮ ਦਿਨ ਆਉਂਦੇ ਹਨ, ਮਨਾਏ ਜਾਣਗੇ | ਚੇਅਰਮੈਨ ਸ੍ਰੀ ਰਵਿੰਦਰ ਗੁੱਡੂ, ਵਾਇਸ ਚੇਅਰਮੈਨ ਲਾਲ ਚੰਦ ਸੈਣੀ, ਸੀਨੀਅਰ ਮੀਤ ਪ੍ਰਧਾਨ, ਕਰਨੈਲ ਸਿੰਘ ਸੇਖੋਂ, ਓਮ ਪ੍ਰਕਾਸ਼ ਖਿੱਪਲ, ਡਾ. ਮਨਮੋਹਨ ਸਿੰਘ, ਰਜਿੰਦਰ ਗੋਇਲ , ਜਨਰਲ ਸਕੱਤਰ ਕੰਵਲਜੀਤ ਸਿੰਘ, ਵਿੱਤ ਸਕੱਤਰ ਸੁਰਿੰਦਰ ਸਿੰਘ ਸੋਢੀ, ਮਹੇਸ਼ ਜੌਹਰ, ਰਾਜ ਕੁਮਾਰ ਬਾਂਸਲ, ਸੁਰਿੰਦਰ ਪਾਲ ਗਰਗ, ਸਤਦੇਵ ਸ਼ਰਮਾ, ਬਲਦੇਵ ਸਿੰਘ ਰਤਨ ਅਤੇ ਜਨਕ ਰਾਜ ਜੋਸ਼ੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਝੋਨੇ ਦਾ ਝਾੜ ਘਟਣ ਕਾਰਨ ਨਿਰਾਸ਼ ਹੋਏ ਕਿਸਾਨਾ ਲਈ ਆਪ ਸਰਕਾਰ 200 ਰੁਪਏ ਬੋਨਸ ਦੇਵੇ-ਗਰਗ <br/> ਅਗਲੀ ਖ਼ਬਰ ਰਾਜ ਸਿੰਘ ਭੋਡੇ ਬਣੇ ਵਿਸ਼ਵਕਰਮਾ ਮੰਦਰ ਕਮੇਟੀ ਸੁਨਾਮ ਦੇ ਪ੍ਰਧਾਨ
Ad Position 24