17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਪੰਜਾਬ ਬਿਜਲੀ ਬੋਰਡ ਦੇ ਮੁਲਾਜ਼ਮਾਂ 'ਤੇ ਪਾਏ ਨਾਜਾਇਜ਼ ਪਰਚੇ ਵਾਪਸ ਲਵੇ ਸਰਕਾਰ-ਕਿਸਾਨ ਯੂਨੀਅਨ

Ad Position 21
No active advertisement
ਪਿੰਡ ਰਾਮਗੜ੍ਹ ਸੰਧੂਆ ਵਿਖੇ ਭਾਰਤੀ ਕਿਸਾਨ ਮਲਵਈ ਦੀ ਬਣਾਈ ਗਈ 51 ਮੈਂਬਰੀ ਕਮੇਟੀ | ਤਸਵੀਰ: ਅਸ਼ੋਕ ਗਰਗ <br/> 23-10-2025
ਲਹਿਰਾਗਾਗਾ, 22 ਅਕਤੂਬਰ (ਅਸ਼ੋਕ ਗਰਗ) - ਭਾਰਤੀ ਕਿਸਾਨ ਯੂਨੀਅਨ ਏਕਤਾ ਮਲਵਈ ਵਲੋਂ ਬਲਾਕ ਲਹਿਰਾਗਾਗਾ ਦੇ ਆਗੂ ਕੁਲਦੀਪ ਸਿੰਘ ਅਤੇ ਬਿੰਦਰ ਸਿੰਘ ਰਾਮਗੜ੍ਹ ਸੰਧੂਆਂ ਦੀ ਅਗਵਾਈ ਹੇਠ ਪਿੰਡ ਰਾਮਗੜ੍ਹ ਸੰਧੂਆਂ ਵਿਖੇ ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਦਾ ਇਕੱਠ ਕਰ ਕੇ ਪਿੰਡ ਦੀ ਸਰਬਸੰਮਤੀ ਨਾਲ 51 ਮੈਂਬਰੀ ਇਕਾਈ ਦੀ ਚੋਣ ਕੀਤੀ ਗਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਭਾਰਤੀ ਕਿਸਾਨ ਯੂਨੀਅਨ ਏਕਤਾ ਮਲਵਈ ਦੇ ਸੂਬਾ ਆਗੂ ਧਰਮਿੰਦਰ ਸਿੰਘ ਭਾਈ ਕੀ ਪਿਸ਼ੌਰ, ਹਰਜਿੰਦਰ ਸਿੰਘ ਨੰਗਲਾ, ਸੂਬਾ ਸਿੰਘ ਸੰਗਤਪੁਰਾ ਅਤੇ ਮਲਕੀਤ ਸਿੰਘ ਤੂਰਬਣਜਾਰਾ ਨੇ ਪਿੰਡ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਆਪਣੀਆਂ ਮਾੜੀਆਂ ਨੀਤੀਆਂ ਕਾਰਨ ਕਿਸਾਨਾਂ ਮਜ਼ਦੂਰਾਂ ਨੂੰ ਤਾਂ ਮਾਰ ਹੀ ਰਹੀ ਹੈ ਨਾਲ ਮੁਲਾਜ਼ਮਾਂ ਨੂੰ ਵੀ ਨਹੀਂ ਬਖ਼ਸ਼ਿਆ ਜਾ ਰਿਹਾ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਆਪਣੀ ਕਿਸਾਨਾਂ ਪ੍ਰਤੀ ਮਾੜੀ ਨੀਤੀ ਤਹਿਤ ਪੰਜਾਬ ਬਿਜਲੀ ਬੋਰਡ ਦੇ ਮੁਲਾਜ਼ਮਾਂ ਨੂੰ ਬਿਜਲੀ ਮਹਿਕਮੇ ਨਾਲ ਸੰਬਧਿਤ ਕੰਮ ਲੈਣ ਦੀ ਬਜਾਏ ਖੇਤਾਂ ਵਿਚ ਭੇਜ ਕੇ ਉਨ੍ਹਾਂ ਤੋਂ ਮਜਬੂਰੀ ਵੱਸ ਕਿਸਾਨਾਂ 'ਤੇ ਪਰਚੇ ਪਵਾ ਰਹੀ ਹੈ | ਇਸ ਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਮਲਵਈ ਦੇ ਸੂਬਾ ਆਗੂਆਂ ਵਲੋਂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਅਤੇ ਕਿਹਾ ਕੇ ਮੁਲਾਜ਼ਮਾਂ 'ਤੇ ਪਾਏ ਨਾਜਾਇਜ਼ ਪਰਚੇ ਜਲਦ ਵਾਪਸ ਲਵੇ ਸਰਕਾਰ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਜੇਕਰ ਬਿਜਲੀ ਬੋਰਡ ਦੇ ਮੁਲਾਜ਼ਮਾਂ ਵਲੋਂ ਪਰਚੇ ਰੱਦ ਕਰਵਾਉਣ ਲਈ ਸਰਕਾਰ ਖ਼ਿਲਾਫ਼ ਕੋਈ ਸਾਂਝਾ ਰੋਸ ਧਰਨੇ ਦਾ ਸੱਦਾ ਦਿੱਤਾ ਜਾਂਦਾ ਹੈ ਤਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਮਲਵਈ ਵੱਧ ਚੜ ਕੇ ਸ਼ਮੂਲੀਅਤ ਕਰੇਗੀ |
Ad Position 22
No active advertisement
ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਮਨਾਇਆ ਦੀਵਾਲੀ ਦਾ ਤਿਉਹਾਰ ਅਗਲੀ ਖ਼ਬਰ ਪਾਵਰਕੌਮ ਦਾ ਕੋਈ ਵੀ ਕਰਮਚਾਰੀ ਵਾਧੂ ਡਿਊਟੀ ਨਹੀਂ ਕਰੇਗਾ - ਦਵਿੰਦਰ ਪਿਸ਼ੌਰ <br/>
Ad Position 24