17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਮਨਾਇਆ ਦੀਵਾਲੀ ਦਾ ਤਿਉਹਾਰ

Ad Position 21
No active advertisement
ਅਜੀਤ ਡੈਸਕ 23-10-2025
ਸੰਗਰੂਰ, 22 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਕੈਂਬਿਰਜ ਇੰਟਰਨੈਸ਼ਨਲ ਸਕੂਲ ਸੰਗਰੂਰ-ਸੁਨਾਮ ਰੋਡ, ਸੰਗਰੂਰ ਵਿਖੇ ਦੀਵਾਲੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਵੰਨਗੀਆਂ ਰਾਹੀਂ ਆਪਣੀ ਕਲਾ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਸਕੂਲੀ ਬੱਚਿਆਂ ਦੁਆਰਾ ਰੰਗਾਂ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਵਿਚ ਵਿਦਿਆਰਥੀਆਂ ਨੇ ਸੁੰਦਰ-ਸੁੰਦਰ ਰੰਗੋਲੀਆਂ ਬਣਾ ਕੇ, ਪੂਜਾ ਦੀ ਥਾਲੀ, ਦੀਵੇ, ਆਦਿ ਦੀ ਸਜਾਵਟ ਕਰਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ | ਸਕੂਲ ਚੇਅਰਮੈਨ ਇੰਜੀਨੀਅਰ ਸ਼ਿਵ ਆਰੀਆ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਾਤਾਵਰਣ ਦੀ ਰੱਖਿਆ ਸਾਡੀ ਜ਼ਿੰਮੇਵਾਰੀ ਹੈ | ਉਨ੍ਹਾਂ ਨੇ ਕਿਹਾ ਕਿ ਧਰਤੀ ਮਾਂ ਪਹਿਲਾਂ ਹੀ ਕਈ ਮੁਸ਼ਕਲਾਂ ਦਾ ਬੋਝ ਝੱਲ ਰਹੀ ਹੈ, ਸਾਨੂੰ ਉਸ ਦਾ ਬੋਝ ਘਟਾਉਣਾ ਚਾਹੀਦਾ ਹੈ ਉਨ੍ਹਾਂ ਨੇ ਇਹ ਵੀ ਦਰਸਾਇਆ ਕਿ ਪਟਾਖਿਆਂ ਕਾਰਨ ਕਈ ਜਾਨਵਰ ਡਰ ਅਤੇ ਤਣਾਅ ਮਹਿਸੂਸ ਕਰਦੇ ਹਨ | ਇਹ ਧਰਤੀ ਸਿਰਫ਼ ਮਨੁੱਖਾਂ ਲਈ ਨਹੀਂ, ਸਾਰੇ ਜੀਵਾਂ ਲਈ ਹੈ ਉਨ੍ਹਾਂ ਨਾਲ ਦਇਆ ਦਾ ਵਿਵਹਾਰ ਕਰਨਾ ਹੀ ਸੱਚੀ ਦੀਵਾਲੀ ਹੈ | ਪਿ੍ੰਸੀਪਲ ਮਨਦੀਪ ਕੌਰ ਛੰਨਾ ਨੇ ਆਪਣੇ ਸੰਬੋਧਨ ਵਿਚ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਇਤਿਹਾਸ ਦੇ ਸੰਦਰਭ ਵਿੱਚ ਜਾਣਕਾਰੀ ਦਿੱਤੀ | ਇਸ ਤੋਂ ਬਾਅਦ ਸਕੂਲ ਦੇ ਪ੍ਰੈਸੀਡੈਂਟ ਡਾਕਟਰ ਸੀਮਾ ਅਰੋੜਾ, ਪਿ੍ੰਸੀਪਲ ਮਨਦੀਪ ਕੌਰ ਛੰਨਾ, ਸੀ.ਈ.ਓ ਭਾਵਨਾ ਪੌਲ ਦੁਆਰਾ ਸਭ ਅਧਿਆਪਕ ਸਾਹਿਬਾਨਾਂ ਅਤੇ ਸਮੂਹ ਕਰਮਚਾਰੀਆਂ ਨੂੰ ਦੀਵਾਲੀ ਪੁਰਬ ਦੇ ਸੰਦਰਭ ਵਿਚ ਵਿਸ਼ੇਸ਼ ਤੋਹਫ਼ੇ ਦੇ ਕੇ ਦੀਵਾਲੀ ਦੀ ਵਧਾਈ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਧੂਰੀ ਦੀ ਜਨਤਕ ਲਾਇਬ੍ਰੇਰੀ ਨਾਲ ਹਲਕੇ 'ਚ ਲਾਇਬ੍ਰੇਰੀ ਸੱਭਿਆਚਾਰ ਮੁੜ ਸੁਰਜੀਤ ਹੋਇਆ <br/> ਅਗਲੀ ਖ਼ਬਰ ਪੰਜਾਬ ਬਿਜਲੀ ਬੋਰਡ ਦੇ ਮੁਲਾਜ਼ਮਾਂ 'ਤੇ ਪਾਏ ਨਾਜਾਇਜ਼ ਪਰਚੇ ਵਾਪਸ ਲਵੇ ਸਰਕਾਰ-ਕਿਸਾਨ ਯੂਨੀਅਨ
Ad Position 24