10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਧੂਰੀ ਸ਼ਹਿਰ ਜਲਦ ਘੰਟਾਘਰ ਨਾਲ ਪਹਿਚਾਣ ਰੱਖਣ ਵਾਲੇ ਚੋਣਵੇਂ ਸ਼ਹਿਰਾਂ 'ਚ ਹੋਵੇਗਾ ਸ਼ਾਮਿਲ

Ad Position 21
No active advertisement
ਕ੍ਰਾਂਤੀ ਚੌਕ ਵਿਚ ਬਣਨ ਵਾਲੇ ਘੰਟਾ ਘਰ ਦਾ ਡਿਜ਼ਾਈਨ | ਤਸਵੀਰਾਂ: ਸੰਜੇ ਲਹਿਰੀ <br/> ਨਗਰ ਕੌਂਸਲ ਧੂਰੀ ਦੇ ਅਧਿਕਾਰੀ ਲਾਲ ਸਿੰਘ ਘੰਟਾ ਘਰ ਚੌਕ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦੇ ਹੋਏ | <br/> 06-11-2025
ਧੂਰੀ, 5 ਨਵੰਬਰ (ਸੰਜੇ ਲਹਿਰੀ, ਲਖਵੀਰ ਸਿੰਘ ਧਾਂਦਰਾ, ਸਖਵੰਤ ਸਿੰਘ ਭੁੱਲਰ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਹਲਕੇ ਵਜੋਂ ਪਹਿਚਾਣ ਰੱਖਣ ਵਾਲਾ ਧੂਰੀ ਹੁਣ ਆਪਣੇ ਸੁੰਦਰੀਕਰਨ ਲਈ ਵੀ ਜਾਣਿਆ ਜਾਵੇਗਾ, ਕਿਉਂਕਿ ਸ. ਮਾਨ ਵਲੋਂ ਧੂਰੀ ਦੇ ਵਿਕਾਸ ਤੇ ਸੁੰਦਰੀਕਰਨ ਲਈ ਕਰੋੜਾਂ ਦੇ ਪ੍ਰੋਜੈਕਟ ਸ਼ੁਰੂ ਕਰਵਾਏ ਗਏ ਹਨ ਅਤੇ ਇਹਨਾਂ ਪ੍ਰੋਜੈਕਟਾਂ ਤਹਿਤ 1 ਕਰੋੜ 41 ਲੱਖ ਰੁਪਏ ਨਾਲ ਧੂਰੀ ਦੇ ਕ੍ਰਾਂਤੀ ਚੌਂਕ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਜਿਸ ਦੇ ਚੱਲਦਿਆਂ ਅਗਲੇ ਕੁਝ ਮਹੀਨਿਆਂ ਵਿਚ ਧੂਰੀ ਸ਼ਹਿਰ ਦੇਸ਼ ਦੇ ਉਨ੍ਹਾਂ ਗਿਣਵੇਂ ਸ਼ਹਿਰਾਂ ਦੀ ਸੂਚੀ ਵਿਚ ਸ਼ਾਮਲ ਹੋ ਜਾਵੇਗਾ, ਜਿਨ੍ਹਾਂ ਦੀ ਪਹਿਚਾਣ ਉੱਥੇ ਬਣੇ ਘੰਟਾਘਰ (ਕਲੋਕ ਟਾਵਰ) ਨਾਲ ਹੈ, ਕਿਉਂਕਿ ਸ਼ਹਿਰ ਦੇ ਪ੍ਰਮੁੱਖ ਸਥਾਨ ਮੰਨਦੇ ਜਾਂਦੇ ਕ੍ਰਾਂਤੀ ਚੌਂਕ ਵਿਚ ਕਲੋਕ ਟਾਵਰ ਦਾ ਕੰਮ ਸ਼ੁਰੂ ਹੋ ਚੁੱਕਾ ਹੈ, ਇਹ ਪ੍ਰਗਟਾਵਾ ਕਰਦਿਆਂ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਤੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਕ੍ਰਾਂਤੀ ਚੌਕ ਵਿਖੇ ਬਣਨ ਜਾ ਰਹੇ ਘੰਟਾ ਘਰ ਚੌਂਕ ਵਿਚ ਹੈਰੀਟੇਜ ਲਾਈਟਾਂ ਵੀ ਲਗਾਈਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਧੂਰੀ ਹਲਕੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਰੋਜ਼ਾਨਾ ਰਿਪੋਰਟ ਲੈਂਦੇ ਹਨ ਤੇ ਉਨ੍ਹਾਂ ਦੇ ਆਦੇਸ਼ਾਂ ਅਨੁਸਾਰ ਹਲਕੇ ਦੇ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ ਤੇ ਸੁੰਦਰੀਕਰਨ ਲਈ ਵੀ ਵੱਡੇ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ ਅਤੇ ਬਹੁਤ ਜਲਦ ਧੂਰੀ ਸ਼ਹਿਰ ਆਧੁਨਿਕਤਾ ਤੇ ਵਿਰਾਸਤੀ ਸੁੰਦਰਤਾ ਦੇ ਸੁਮੇਲ ਵਜੋਂ ਆਪਣੀ ਵੱਖਰੀ ਪਹਿਚਾਣ ਪੇਸ਼ ਕਰੇਗਾ | ਇਸ ਮੌਕੇ ਧੂਰੀ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਗੁਰਿੰਦਰ ਸਿੰਘ ਨੇ ਦੱਸਿਆ ਕਿ ਕਲੋਕ ਟਾਵਰ ਦੇ ਸਭ ਤੋਂ ਥੱਲੇ ਗਰੇਨਾਈਟ ਮਾਰਬਲ ਲੱਗੇਗਾ ਤੇ ਵਿਚਕਾਰ ਟਾਈਲਾਂ ਅਤੇ ਜਾਲੀ ਲਗਾਈ ਜਾਵੇਗੀ, ਉਸ ਤੋਂ ਉੱਪਰ ਚਾਰੇ ਪਾਸੇ ਡਿਜੀਟਲ ਘੜੀ ਲੱਗੇਗੀ ਤੇ ਸਭ ਤੋਂ ਉੱਪਰ ਟਾਈਲ ਵਰਕ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਕ੍ਰਾਂਤੀ ਚੌਕ ਦੇ ਸੁੰਦਰੀਕਰਨ ਦਾ ਕੰਮ ਸਮਾਂਬੱਧ ਤਰੀਕੇ ਨਾਲ ਪੂਰਾ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਡਾ. ਵਰਿੰਦਰ ਗੋਇਲ ਅੰਤਰਰਾਸ਼ਟਰੀ ਸੰਸਥਾ ਦੇ ਬਣੇ ਪ੍ਰਧਾਨ ਅਗਲੀ ਖ਼ਬਰ ਗੁਰਮਤਿ ਪ੍ਰਸ਼ਨੋਤਰੀ ਦੇ ਫਸਵੇਂ ਮੁਕਾਬਲੇ 'ਚ ਅਕਾਲ ਸੀਨੀਅਰ ਸੈਕੰਡਰੀ ਸਕੂਲ ਮਸਤੂਆਣਾ-ਬਹਾਦਰਪੁਰ ਨੇ ਬਾਜ਼ੀ ਮਾਰੀ
Ad Position 24