10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ <br/>

Ad Position 21
No active advertisement
ਗੁਰਦੁਆਰਾ ਸਿੰਘ ਵਿਖੇ ਸਭਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਦੌਰਾਨ ਹਜੂਰੀ ਕੀਰਤਨੀ ਜਥੇ ਨੂੰ ਸਨਮਾਨਿਤ ਕਰਦੇ ਹੋਏ ਮੁੱਖ ਸੇਵਾਦਾਰ ਗੁਲਾਬ ਸਿੰਘ, ਸੈਕਟਰੀ ਨਿਹਾਲ ਸਿੰਘ ਉੱਭੀ, ਜਗਵੰਤ ਸਿੰਘ ਜੱਗੀ ਆਦਿ | ਤਸਵੀਰ: ਸੁਖਜੀਤ ਸਿੰਘ ਖੇੜਾ <br/> 06-11-2025
ਅਹਿਮਦਗੜ੍ਹ, 5 ਨਵੰਬਰ (ਸੁਖਜੀਤ ਸਿੰਘ ਖੇੜਾ, ਰਣਧੀਰ ਸਿੰਘ ਮਹੋਲੀ) - ਪਹਿਲੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਵਿਖੇ ਸਭਾ ਬੜੀ ਧੂਮ ਧਾਮ ਅਤੇ ਸ਼ਰਧਾ ਨਾਲ ਕਰਵਾਇਆ ਗਿਆ | ਅੰਮਿ੍ਤ ਵੇਲੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਹਜੂਰੀ ਰਾਗੀ ਭਾਈ ਓਾਕਾਰ ਸਿੰਘ ਦੇ ਜੱਥੇ ਵਲੋਂ ਕੀਰਤਨ ਕੀਤਾ ਗਿਆ | ਬੱਚਿਆਂ ਦੀਆਂ ਕਵਿਤਾਵਾਂ ਅਤੇ ਲੈਕਚਰ ਤੋਂ ਉਪਰੰਤ ਹਜੂਰੀ ਕਥਾ ਵਾਚਕ ਭਾਈ ਸਤਨਾਮ ਸਿੰਘ ਕਥਾ ਵਿਚਾਰਾਂ ਦੀ ਸਾਂਝ ਪਾਈ | ਉਪਰੰਤ ਪੰਥਕ ਢਾਡੀ ਜੱਥਾ ਬੀਬੀ ਸੁਰਿੰਦਰ ਕੌਰ ਕੁਲਹਿਰੀ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਆਏ ਜਥਿਆਂ ਨੂੰ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਗੁਲਾਬ ਸਿੰਘ, ਸੈਕਟਰੀ ਨਿਹਾਲ ਸਿੰਘ ਉੱਭੀ, ਹੈੱਡ ਗ੍ਰੰਥੀ ਭਾਈ ਰਵਿੰਦਰ ਸਿੰਘ , ਖਜਾਨਚੀ ਮੋਹਨ ਸਿੰਘ, ਦਫ਼ਤਰ ਇੰਚਾਰਜ ਜਸਕਰਨ ਸਿੰਘ ਸੋਢੀ, ਸਹਿ ਖਾਜਨਚੀ ਕੁਲਵੰਤ ਸਿੰਘ ਸੋਨੂ, ਅਵਤਾਰ ਸਿੰਘ ਬੜਿੰਗ, ਜਸਵੀਰ ਸਿੰਘ ਜੱਸੀ, ਗੁਰਮੀਤ ਸਿੰਘ ਖ਼ਾਲਸਾ, ਗੁਰਚਰਨ ਸਿੰਘ, ਬਲਬੀਰ ਸਿੰਘ ਸਪਰਾ, ਹਰਮਿੰਦਰ ਸਿੰਘ ਉੱਭੀ, ਬਲਵਿੰਦਰ ਸਿੰਘ ਭੋਲਾ, ਮਾਸਟਰ ਜਸਵੀਰ ਸਿੰਘ, ਇੰਦਰ ਸਿੰਘ ਗੋਲੂ, ਮਾਸਟਰ ਭੁਪਿੰਦਰ ਸਿੰਘ, ਲਾਲ ਸਿੰਘ ਅਤੇ ਗੁਰਜੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਸੰਗਤ ਨੇ ਹਾਜਰੀ ਭਰੀ |

Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਸ਼ੇਰ ਸਿੰਘ ਮੰਡ ਨੂੰ ਦੂਜੀ ਵਾਰ ਜਨਰਲ ਸਕੱਤਰ ਬਣਾਏ ਜਾਣ ਦਾ ਸਵਾਗਤ ਅਗਲੀ ਖ਼ਬਰ ਸ਼ਤਰੰਜ ਮੁਕਾਬਲਿਆਂ 'ਚ ਪੈਰਾਮਾਊਾਟ ਸਕੂਲ ਨੇ ਮਾਰੀਆਂ ਮੱਲਾਂ <br/>
Ad Position 24