20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਪਰਾਲੀ ਦੀਆਂ ਗੱਠਾਂ ਨਾਲ ਭਰੀ ਟਰਾਲੀ ਨੂੰ ਲੱਗੀ ਅੱਗ <br/>

Ad Position 21
No active advertisement
ਪਰਾਲੀ ਦੀਆਂ ਗੱਠਾਂ ਨਾਲ ਭਰੀ ਟਰਾਲੀ ਨੂੰ ਲੱਗੀ ਅੱਗ ਨੂੰ ਬੁਝਾਉਂਦੇ ਹੋਏ ਨਸ਼ਾ ਰੋਕੂ ਕਮੇਟੀ ਦੇ ਮੈਂਬਰ ਤੇ ਪਿੰਡ ਵਾਸੀ | ਤਸਵੀਰ: ਦਰਸ਼ਨ ਸਿੰਘ ਖੇੜੀ <br/> 07-11-2025
ਸ਼ੇਰਪੁਰ, 6 ਨਵੰਬਰ (ਦਰਸ਼ਨ ਸਿੰਘ ਖੇੜੀ)-ਸ਼ੇਰਪੁਰ-ਬਰਨਾਲਾ ਸੜਕ 'ਤੇ ਪਿੰਡ ਖੇੜੀ ਕਲਾਂ ਦੇ ਨਜ਼ਦੀਕ ਪਰਾਲੀ ਦੀਆਂ ਗੱਠਾ ਨਾਲ ਭਰੀ ਟਰਾਲੀ ਨੂੰ ਅੱਗ ਲੱਗਣ ਦੇ ਸਮਾਚਾਰ ਪ੍ਰਾਪਤ ਹੋਏ ਹਨ | ਜਾਣਕਾਰੀ ਅਨੁਸਾਰ ਇਹ ਪਰਾਲੀ ਦੀਆਂ ਗੱਠਾਂ ਨਾਲ ਭਰੀ ਹੋਈ ਟਰਾਲੀ ਖੇੜੀ ਤੋਂ ਸ਼ੇਰਪੁਰ ਵੱਲ ਨੂੰ ਆ ਰਹੀ ਸੀ ਤੇ ਬਿਜਲੀ ਵਾਲੀਆਂ ਤਾਰਾਂ ਨਾਲ ਟਕਰਾਉਣ ਕਾਰਨ ਇਸ ਨੰੂ ਅੱਗ ਲੱਗ ਗਈ | ਅੱਗ ਲੱਗਣ ਦੀ ਖ਼ਬਰ ਮਿਲਣ ਤੇ ਤੁਰੰਤ ਹਰਕਤ ਵਿਚ ਆਉਂਦਿਆਂ ਨਸ਼ਾ ਰੋਕੂ ਕਮੇਟੀ ਦੇ ਮੈਂਬਰਾਂ ਅਤੇ ਪਿੰਡ ਵਾਸੀਆਂ ਵੱਲੋਂ ਅੱਗ ਉੱਪਰ ਨਿੱਜੀ ਮਿੰਨੀ ਫਾਇਰ ਬਿ੍ਗੇਡ ਦੀ ਮਦਦ ਨਾਲ ਕਾਬੂ ਪਾਇਆ ਗਿਆ | ਜਦਕਿ ਹਮੇਸ਼ਾ ਦੀ ਤਰ•ਾਂ ਫਾਇਰ ਬਿ੍ਗੇਡ ਵਾਲੀ ਗੱਡੀ ਦੇਰੀ ਨਾਲ ਹੀ ਪਹੁੰਚੀ | ਟਰਾਲੀ ਨੂੰ ਲੱਗੀ ਅੱਗ ਕਰ ਕੇ ਇਹ ਸੜਕ ਬਿਲਕੁਲ ਬੰਦ ਹੋ ਗਈ ਜਿਸ ਕਰ ਕੇ ਰਾਹਗੀਰਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਤੇ ਉਹ ਬਦਲਵੇਂ ਰਸ਼ਤਿਆਂ ਰਾਹੀਂ ਆਪੋ-ਆਪਣੀਆਂ ਮੰਜ਼ਿਲਾਂ 'ਤੇ ਪਹੁੰਚੇ | ਜ਼ਿਕਰਯੋਗ ਹੈ ਕਿ ਇਸ ਹਾਦਸੇ ਵਾਲੀ ਜਗ•੍ਹਾ ਦੇ ਨਜ਼ਦੀਕ ਰਿਹਾਇਸ਼ੀ ਮਕਾਨ ਵੀ ਸਨ ਜਿਨ੍ਹ•ਾਂ ਦੇ ਨਜ਼ਦੀਕ ਕੁੱਝ ਪਰਾਲੀ ਅਤੇ ਫੂਸ ਵੀ ਇਕੱਠਾ ਕੀਤਾ ਹੋਇਆ ਸੀ, ਗਨੀਮਤ ਇਹ ਰਹੀ ਕਿ ਅੱਗ ਉੱਪਰ ਸਮਾਂ ਰਹਿੰਦਿਆਂ ਕਾਬੂ ਪਾ ਲਿਆ ਗਿਆ ਨਹੀਂ ਤਾਂ ਹੋਰ ਵੀ ਵੱਡਾ ਨੁਕਸਾਨ ਹੋ ਸਕਦਾ ਸੀ |

Ad Position 22
No active advertisement
ਪਿਛਲੀ ਖ਼ਬਰ ਰਾਜਾ ਵੜਿੰਗ ਦੇ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਮੰਗ ਪੱਤਰ ਭੇਜਿਆ <br/> ਅਗਲੀ ਖ਼ਬਰ ਪਰਾਲੀ ਸਾੜਨ ਦੇ ਮਾਮਲੇ ਵਿਚ ਡੀ.ਐੱਸ.ਪੀ. ਅਤੇ ਕਿਸਾਨ ਹੋਏ ਆਹਮੋ ਸਾਹਮਣੇ <br/>
Ad Position 24