20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਵਲੋਂ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਸੇਵਾ ਨਿਭਾਈ <br/>

Ad Position 21
No active advertisement
ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਗੁਰਦੁਆਰਾ ਸ੍ਰੀ ਨਾਨਕਿਆਨਾ ਸਾਹਿਬ ਵਿਖੇ ਸੇਵਾ ਕਰਦੇ ਹੋਏ | ਤਸਵੀਰ: ਮੁਕੇਸ਼ ਕੁਮਾਰ <br/> 07-11-2025
ਸੰਗਰੂਰ, 6 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਪਹਿਲੇ ਪਾਤਸ਼ਾਹ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਅੱਜ ਗੁਰਦੁਆਰਾ ਸ੍ਰੀ ਨਾਨਕਿਆਨਾ ਸਾਹਿਬ ਵਿਖੇ ਹਾਜ਼ਰੀ ਭਰੀ ਤੇ ਗੁਰੂ ਘਰ ਵਿਚ ਸੇਵਾ ਦਾ ਸੁਭਾਗ ਪ੍ਰਾਪਤ ਕੀਤਾ | ਇਸ ਮੌਕੇ ਡਾ. ਮਿੰਕੂ ਜਵੰਧਾ ਨੇ ਗੁਰਦੁਆਰਾ ਸਾਹਿਬ ਵਿਚ ਪ੍ਰਕਾਸ਼ ਪੁਰਬ ਦੀਆਂ ਮਨਾਈਆਂ ਗਈਆਂ ਰੌਣਕਾਂ ਦਾ ਵੀ ਅਨੰਦ ਮਾਣਿਆ | ਗੁਰਦੁਆਰੇ ਦਾ ਪੂਰਾ ਪ੍ਰੰਗਣ ਫੁੱਲਾਂ, ਰੌਸ਼ਨੀ ਤੇ ਸ਼ਰਧਾ ਨਾਲ ਸਜਾਇਆ ਗਿਆ ਸੀ | ਸੰਗਤਾਂ ਨੇ ਗੁਰੂ ਸਾਹਿਬ ਦੇ ਕੀਰਤਨ ਦਾ ਅਨੰਦ ਲੈ ਕੇ ਮਨ ਨੂੰ ਸ਼ਾਂਤੀ ਪ੍ਰਾਪਤ ਕੀਤੀ | ਡਾ. ਮਿੰਕੂ ਨੇ ਗੁਰੂ ਘਰ ਦੀ ਸੇਵਾ ਵਿਚ ਆਪਣਾ ਯੋਗਦਾਨ ਪਾ ਕੇ ਕਿਹਾ ਕਿ ਗੁਰੂ ਨਾਨਕ ਸਾਹਿਬ ਦੀ ਸਿੱਖਿਆ ਅਜੋਕੇ ਯੁੱਗ ਵਿਚ ਵੀ ਪੂਰੀ ਤਰ੍ਹਾਂ ਪ੍ਰਸੰਗਕ ਹੈ ਅਤੇ ਇਸ ਨੰੂ ਅਪਣਾਉਣਾ ਹੀ ਸੱਚੀ ਸੇਵਾ ਹੈ | ਗੁਰਦੁਆਰੇ ਵਿਚ ਹਜ਼ਾਰਾਂ ਸੰਗਤਾਂ ਨੇ ਅੱਜ ਸ਼ਰਧਾ ਨਾਲ ਹਾਜ਼ਰੀ ਭਰੀ ਅਤੇ ਗੁਰੂ ਸਾਹਿਬ ਦੇ ਕੀਰਤਨ ਤੇ ਕਥਾ ਦਾ ਅਨੰਦ ਮਾਣਿਆ |

Ad Position 22
No active advertisement
ਪਿਛਲੀ ਖ਼ਬਰ 70 ਗ੍ਰਾਮ ਹੈਰੋਇਨ, 150 ਨਸ਼ੀਲੀਆਂ ਗੋਲੀਆਂ ਤੇ 20 ਬੋਤਲਾਂ ਸ਼ਰਾਬ ਬਰਾਮਦ <br/> ਅਗਲੀ ਖ਼ਬਰ ਰਾਜਾ ਵੜਿੰਗ ਦੇ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਮੰਗ ਪੱਤਰ ਭੇਜਿਆ <br/>
Ad Position 24