20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

70 ਗ੍ਰਾਮ ਹੈਰੋਇਨ, 150 ਨਸ਼ੀਲੀਆਂ ਗੋਲੀਆਂ ਤੇ 20 ਬੋਤਲਾਂ ਸ਼ਰਾਬ ਬਰਾਮਦ <br/>

Ad Position 21
No active advertisement
ਅਜੀਤ ਡੈਸਕ 07-11-2025
ਸੁਨਾਮ ਊਧਮ ਸਿੰਘ ਵਾਲਾ, 6 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਡੀ ਐੱਸ ਪੀ ਸੁਨਾਮ ਊਧਮ ਸਿੰਘ ਵਾਲਾ ਹਰਵਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਸਬ ਡਵੀਜ਼ਨ ਸੁਨਾਮ ਦੇ ਥਾਣਾ ਸਿਟੀ ਸੁਨਾਮ, ਲੋਂਗੋਵਾਲ ਅਤੇ ਚੀਮਾਂ ਦੇ ਏਰੀਆ ਨਸ਼ਾ ਸਮੱਗਲਰਾਂ ਵਿਰੁੱਧ ਮਿਤੀ 30 ਅਕਤੂਬਰ ਤੋਂ 5 ਨਵੰਬਰ 2025 ਤੱਕ 3 ਮੁਕੱਦਮੇ ਐੱਨ.ਡੀ.ਪੀ.ਐੱਸ ਐਕਟ ਤਹਿਤ ਦਰਜ ਕਰਕੇ 4 ਦੋਸ਼ੀਆਨ ਨੂੰ ਗਿ੍ਫਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ 70 ਗ੍ਰਾਮ ਹੈਰੋਇਨ/ਚਿੱਟਾ ਅਤੇ 150 ਨਸ਼ੀਲੀਆ ਗੋਲੀਆ ਬਰਾਮਦ ਕੀਤੀ ਗਈ ਹੈ ਅਤੇ ਆਬਕਾਰੀ ਐਕਟ ਤਹਿਤ 1 ਮੁਕੱਦਮਾ ਦਰਜ ਕਰਕੇ 20 ਬੋਤਲਾਂ ਸਰਾਬ ਠੇਕਾ ਦੇਸੀ ਨਜਾਇਜ਼ ਬਰਾਮਦ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਨਸਾ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਦੀ ਸ਼ਨਾਖਤ ਨੂੰ ਗੁਪਤ ਰੱਖਦੇ ਹੋਏ ਉਹਨਾ ਨੂੰ ਨਸ਼ੇ ਦੀ ਦਲਦਲ ਵਿਚੋਂ ਬਾਹਰ ਕੱਢਣ ਲਈ ਹੁਣ ਤੱਕ ਕਰੀਬ 5 ਵਿਅਕਤੀਆਂ ਨੂੰ ਸਰਕਾਰ ਵੱਲੋਂ ਚਲਾਏ ਜਾ ਰਹੇ ਡੀ-ਐਡੀਕੇਸ਼ਨ ਸੈਂਟਰ ਵਿਚ ਰਜਿਸਟਰੇਸਨ ਕਰਵਾ ਦਵਾਈ ਦਿਵਾਈ ਗਈ ਹੈ | ਇਸ ਤੋਂ ਇਲਾਵਾ 1 ਵਿਅਕਤੀ ਨੂੰ ਸਿਵਲ ਹਸਪਤਾਲ ਸੰਗਰੂਰ ਵਿਖੇ ਦਾਖਲ ਕਰਵਾਇਆ ਗਿਆ | ਇਸ ਤੋਂ ਇਲਾਵਾ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਰੀਬ 120 ਵਾਹਨਾਂ ਦੇ ਵੱਖ-2 ਜੁਰਮਾਂ ਤਹਿਤ ਟ੍ਰੈਫਿਕ ਚਲਾਣ ਕੀਤੇ ਗਏ ਹਨ | ਝੋਨੇ ਦੀ ਪਰਾਲੀ ਨੂੰ ਅੱਗ ਨਾਂ ਲਾਉਣ ਸਬੰਧੀ ਸਬ ਡਵੀਜਨ ਸੁਨਾਮ ਅਧੀਨ ਪੈਂਦੇ ਪਿੰਡਾਂ ਵਿੱਚ ਜਾ ਕੇ ਕਿਸਾਨਾ ਨਾਲ ਮੀਟਿੰਗਾ ਕਰਕੇ ਪਰਾਲੀ ਨੂੰ ਅੱਗ ਨਾ ਲਾਉਣ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਹਰਵਿੰਦਰ ਸਿੰਘ ਖਹਿਰਾ ਵੱਲੋਂ ਕਿਸਾਨਾ ਨੂੰ ਪਰਾਲੀ ਦੀ ਰਹਿਦ ਖੁਹਦ ਨੂੰ ਅੱਗ ਨਾ ਲਾਉਣ ਅਤੇ ਪਰਾਲੀ ਦੀਆ ਗੱਠਾ ਬਣਾਉਣ ਦੀ ਅਪੀਲ ਕੀਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਅਮਨ ਅਰੋੜਾ ਦੇ ਯਤਨਾਂ ਸਦਕਾ ਸੁਨਾਮ ਦੇ 110 ਸਾਲ ਪੁਰਾਣੇ ਵਿਰਾਸਤੀ ਦਰਵਾਜ਼ੇ ਦੀ ਪੁਰਾਤਨ ਦਿੱਖ ਬਹਾਲ <br/> ਅਗਲੀ ਖ਼ਬਰ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਵਲੋਂ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਸੇਵਾ ਨਿਭਾਈ <br/>
Ad Position 24