22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਸੁਖਬੀਰ ਬਾਦਲ, ਜਥੇਦਾਰ ਗੁਆਰਾ, ਜੱਸੀ ਖੰਗੂੜਾ, ਸੰਤ ਘੁੰਨਸ ਤੇ ਜਥੇਦਾਰ ਸਰੌਦ ਸਣੇ ਉੱਘੀਆਂ ਸ਼ਖ਼ਸੀਅਤਾਂ ਵਲੋਂ ਦਿਓਲ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

Ad Position 21
No active advertisement
ਅਜੀਤ ਡੈਸਕ 07-11-2025
ਮਲੇਰਕੋਟਲਾ, 6 ਨਵੰਬਰ (ਮਨਜਿੰਦਰ ਸਿੰਘ ਸਰੌਦ)-ਜ਼ਿਲ੍ਹਾ ਮਲੇਰਕੋਟਲਾ ਦੀਆਂ ਰਾਜਨੀਤਿਕ ਸਫਾਂ ਅੰਦਰ ਤਕੜਾ ਜਨਤਕ ਆਧਾਰ ਰੱਖਦੇ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਸਾਬਕਾ ਚੇਅਰਮੈਨ ਜਸਵੀਰ ਸਿੰਘ ਦਿਓਲ ਦੇ ਪਿਤਾ ਜਥੇਦਾਰ ਜੰਗ ਸਿੰਘ ਸੰਗਾਲਾ ਬੀਤੇ ਦਿਨੀਂ ਹੱਸਦੇ-ਵਸਦੇ ਪਰਿਵਾਰ ਨੂੰ ਛੱਡ ਕੇ ਸਦੀਵੀ ਵਿਛੋੜਾ ਦੇ ਗਏ | ਜਥੇਦਾਰ ਸੰਗਾਲਾ ਦੇ ਦਿਹਾਂਤ 'ਤੇ ਜ਼ਿਲ੍ਹਾ ਸੰਗਰੂਰ, ਮਲੇਰਕੋਟਲਾ ਦੇ ਧਾਰਮਿਕ ਅਤੇ ਰਾਜਨੀਤਿਕ ਗਲਿਆਰਿਆਂ ਅੰਦਰ ਸੋਗ ਦਾ ਮਾਹੌਲ ਪਸਰ ਗਿਆ | ਜਥੇਦਾਰ ਸੰਗਾਲਾ ਨੇ ਆਪਣਾ ਪੂਰਾ ਜੀਵਨ ਸ਼੍ਰੋਮਣੀ ਅਕਾਲੀ ਦਲ ਨੂੰ ਸਮਰਪਿਤ ਹੋ ਕੇ ਬਤੀਤ ਕੀਤਾ ਅਤੇ ਹਮੇਸ਼ਾ ਕਮਜ਼ੋਰ ਵਰਗ ਦੇ ਹੱਕਾਂ ਲਈ ਡੱਟ ਕੇ ਖੜ੍ਹੇ ਰਹਿਣਾ ਉਨ੍ਹਾਂ ਦੇ ਹਿੱਸੇ ਆਇਆ | ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਪ੍ਰਧਾਨ ਡਾ. ਮਨਦੀਪ ਸਿੰਘ ਖੁਰਦ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਵਿਧਾਇਕ ਜਸਵੀਰ ਸਿੰਘ ਜੱਸੀ ਖੰਗੂੜਾ, ਸਾਬਕਾ ਚੇਅਰਮੈਨ ਅਤੇ ਹਲਕਾ ਅਮਰਗੜ੍ਹ ਦੇ ਸੀਨੀਅਰ ਟਕਸਾਲੀ ਅਕਾਲੀ ਆਗੂ ਜਥੇਦਾਰ ਮੇਘ ਸਿੰਘ ਗੁਆਰਾ, ਸਾਬਕਾ ਵਿਧਾਇਕ ਸੰਤ ਬਲਬੀਰ ਸਿੰਘ ਘੁੰਨਸ, ਬਾਬੂ ਪ੍ਰਕਾਸ਼ ਚੰਦ ਗਰਗ, ਸਾਬਕਾ ਸੀ.ਓ.ਲਤੀਫ ਥਿੰਦ, ਜਥੇਦਾਰ ਗੁਰਜੀਵਨ ਸਿੰਘ ਸਰੌਦ ਅਤੇ ਸਰਪੰਚ ਗੁਰਸ਼ਰਨ ਸਿੰਘ ਸਰਨਾ ਚੱਠਾ ਹਲਕਾ ਅਮਰਗੜ੍ਹ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨਾਲ ਸਬੰਧਤ ਉੱਘੀਆਂ ਸਿਆਸੀ ਸ਼ਖ਼ਸੀਅਤਾਂ ਨੇ ਦਿਓਲ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਆਖਿਆ ਕਿ ਜਥੇਦਾਰ ਸੰਗਾਲਾ ਦੇ ਜਾਣ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਘਾਟਾ ਪਿਆ ਹੈ | ਉਨ੍ਹਾਂ ਵਰਗੇ ਇਨਸਾਨ ਸਦੀਆਂ ਬਾਅਦ ਪੈਦਾ ਹੁੰਦੇ ਹਨ | ਸਾਰੇ ਸਿਆਸੀ ਆਗੂ ਉਨ੍ਹਾਂ ਦਾ ਦਿਲੋਂ ਸਤਿਕਾਰ ਕਰਦੇ ਸਨ | ਉਨ੍ਹਾਂ ਨੇ ਕਦੇ ਵੀ ਆਪਣੇ ਨਿੱਜੀ ਮੁਫਾਦਾਂ ਨੂੰ ਪਹਿਲ ਨਹੀਂ ਦਿੱਤੀ ਸਗੋਂ ਪਾਰਟੀ ਨੂੰ ਸਮਰਪਿਤ ਹੋ ਕੇ ਕੰਮ ਕੀਤਾ ਅਤੇ ਟਕਸਾਲੀ ਅਕਾਲੀ ਵਰਕਰਾਂ ਨੂੰ ਨਾਲ ਜੋੜ ਕੇ ਪਾਰਟੀ ਦੀ ਚੜ੍ਹਦੀ ਕਲ੍ਹਾ ਲਈ ਹਰ ਚੋਣ ਵਿਚ ਡਟ ਕੇ ਮਦਦ ਕੀਤੀ | ਜਥੇਦਾਰ ਸੰਗਾਲਾ ਨੇ ਕੌਮੀ ਹਿਤਾਂ ਦੇ ਲਈ ਆਪਣੀ ਜ਼ਿੰਦਗੀ ਦੇ ਕੀਮਤੀ ਵਰ੍ਹੇ ਜੇਲ੍ਹਾਂ ਵਿਚ ਗੁਜ਼ਾਰੇ ਅਤੇ ਸਦਾ ਹੀ ਪਾਰਟੀ ਨੂੰ ਉੱਚਾ ਚੱਕਣ ਦੇ ਲਈ ਸਿਰਤੋੜ ਯਤਨ ਕੀਤੇ | ਆਗੂਆਂ ਨੇ ਆਖਿਆ ਕਿ ਉਨ੍ਹਾਂ ਦੇ ਜਾਣ ਨਾਲ ਪੰਥਕ ਸਫ਼ਾਂ ਅੰਦਰ ਪੈਦਾ ਹੋਇਆ ਖ਼ਲਾਅ ਸਦਾ ਰੜਕਦਾ ਰਹੇਗਾ |

Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਦੀ ਹੋਈ ਅਹਿਮ ਮੀਟਿੰਗ <br/> ਅਗਲੀ ਖ਼ਬਰ ਵਿਦਿਆਰਥੀਆਂ ਨੂੰ 'ਰੀਡਰ ਆਫ਼ ਦਾ ਮੰਥ' ਚੁਣਿਆ <br/>
Ad Position 24