22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਪੈਨਸ਼ਨਰਜ਼ ਐਸੋਸੀਏਸ਼ਨ ਦੀ ਹੋਈ ਅਹਿਮ ਮੀਟਿੰਗ <br/>

Ad Position 21
No active advertisement
ਮੀਟਿੰਗ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੈਨਸ਼ਨਰ ਆਗੂ | ਤਸਵੀਰ: ਭੁੱਲਰ <br/> 07-11-2025
ਸੁਨਾਮ ਊਧਮ ਸਿੰਘ ਵਾਲਾ, 6 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਦੀ ਸੁਨਾਮ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਪ੍ਰੇਮ ਚੰਦ ਅਗਰਵਾਲ ਦੀ ਪ੍ਰਧਾਨਗੀ ਹੇਠ ਸਥਾਨਕ ਪੈਨਸ਼ਨ ਦਫ਼ਤਰ ਵਿਖੇ ਹੋਈ | ਜਿਸ ਵਿਚ ਵਿਛੜ ਗਏ ਪੈਨਸ਼ਨਰਜ਼ ਸਾਥੀਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ | ਮੀਟਿੰਗ ਵਿਚ 16 ਨਵੰਬਰ ਨੂੰ ਮੁੱਖ ਮੰਤਰੀ ਦੇ ਹਲਕਾ ਧੂਰੀ ਵਿਖੇ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨੇ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਅਤੇ 17 ਦਸੰਬਰ ਨੂੰ ਸਥਾਨਕ ਸ਼ਾਂਤੀ ਨਿਕੇਤਨ ਧਰਮਸ਼ਾਲਾ ਨੇੜੇ ਬੱਸ ਸਟੈਂਡ ਵਿਖੇ ਮਾਸਟਰ ਅੰਤਰ ਸਿੰਘ ਅਨੰਦ ਦੀ ਦੇਖ-ਰੇਖ ਵਿਚ ਮਨਾਏ ਜਾ ਰਹੇ ਪੈਨਸ਼ਨ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਰੂਪ-ਰੇਖਾ ਉਲੀਕੀ ਗਈ | ਜਿਸ ਵਿਚ ਮੁੱਖ ਮਹਿਮਾਨ ਵਜੋਂ ਸੇਵਾ ਮੁਕਤ ਸੁਪਰਡੈਂਟ ਸ਼ਹੀਦ ਊਧਮ ਸਿੰਘ ਉਦਯੋਗਿਕ ਸਿਖਲਾਈ ਸੰਸਥਾ ਮਨਜੀਤ ਸਿੰਘ ਰਿਸ਼ੀ ਸ਼ਾਮਿਲ ਹੋਣਗੇ | ਚੇਤ ਰਾਮ ਢਿੱਲੋਂ, ਜਗਦੇਵ ਸਿੰਘ ਚੀਮਾ, ਮਦਨ ਲਾਲ ਬਾਂਸਲ ਨੇ ਕਿਹਾ ਕਿ ਪੰਜਾਬ ਸਰਕਾਰ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਵੀ ਜਾਣ-ਬੁੱਝ ਕੇ ਅਣਗੌਲਿਆ ਕਰ ਰਹੀ | ਜਿਸ ਕਾਰਨ ਪੈਨਸ਼ਨਰ ਸੜਕਾਂ 'ਤੇ ਉੱਤਰਨ ਲਈ ਮਜਬੂਰ ਹਨ | ਇਸ ਮੌਕੇ ਕੁਲਦੀਪ ਪਾਠਕ, ਜਗਦੇਵ ਸਿੰਘ ਚੀਮਾ, ਮਦਨ ਲਾਲ ਬਾਂਸਲ, ਸੁਖਵਿੰਦਰ ਸਿੰਘ ਚੱਠਾ, ਚਮਕੌਰ ਸਿੰਘ ਸਿੱਧੂ, ਪ੍ਰਕਾਸ਼ ਸਿੰਘ, ਰਜਿੰਦਰ ਕੁਮਾਰ ਗਰਗ ਅਤੇ ਕਰਮ ਸਿੰਘ ਛਾਜਲੀ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਗੱਜਣਮਾਜਰਾ ਵਲੋਂ ਆਸ਼ਾ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ <br/> ਅਗਲੀ ਖ਼ਬਰ ਸੁਖਬੀਰ ਬਾਦਲ, ਜਥੇਦਾਰ ਗੁਆਰਾ, ਜੱਸੀ ਖੰਗੂੜਾ, ਸੰਤ ਘੁੰਨਸ ਤੇ ਜਥੇਦਾਰ ਸਰੌਦ ਸਣੇ ਉੱਘੀਆਂ ਸ਼ਖ਼ਸੀਅਤਾਂ ਵਲੋਂ ਦਿਓਲ ਪਰ...
Ad Position 24