22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਜੱਸੀ ਕਰਤਾਰਪੁਰਾ ਨੇ ਬਿਹਾਰ ਦੇ ਦਰਭੰਗਾ ਜ਼ਿਲ੍ਹੇ ਦੇ ਪੰਜ ਹਲਕਿਆਂ ਵਿਚ ਚੋਣ ਪ੍ਰਚਾਰ ਦੀ ਸੰਭਾਲੀ ਕਮਾਨ <br/>

Ad Position 21
No active advertisement
ਅਜੀਤ ਡੈਸਕ 07-11-2025
ਸੰਗਰੂਰ, 6 ਨਵੰਬਰ (ਅਮਨਦੀਪ ਸਿੰਘ ਬਿੱਟਾ) - ਸੰਗਰੂਰ ਨਾਲ ਸਬੰਧਿਤ ਕਾਂਗਰਸ ਪਾਰਟੀ ਦੇ ਐਸ.ਸੀ. ਸੈੱਲ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਜੱਸੀ ਕਰਤਾਰਪੁਰਾ ਜਿੰਨਾ ਨੂੰ ਬਿਹਾਰ ਵਿਧਾਨ ਸਭਾ ਚੋਣਾ ਵਿਚ ਦਰਭੰਗਾ ਜ਼ਿਲ੍ਹੇ ਪੰਜ ਵਿਧਾਨ ਸਭਾ ਹਲਕਿਆਂ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਵਲੋਂ ਹਲਕਾ ਰੋਸਰਾਂ ਵਿਚ ਜ਼ੋਰਦਾਰ ਚੋਣ ਪ੍ਰਚਾਰ ਕਰਦਿਆਂ ਉਮੀਦਵਾਰ ਬਿਰਜਕਿਸ਼ੋਰ ਰਵੀ ਲਈ ਵੋਟ ਦੀ ਮੰਗ ਕੀਤੀ | ਬਿਹਾਰ ਤੋਂ 'ਅਜੀਤ' ਨਾਲ ਫ਼ੋਨ ਉੱਤੇ ਵਿਸ਼ੇਸ਼ ਗੱਲਬਾਤ ਕਰਦਿਆਂ ਚਮਕੌਰ ਸਿੰਘ ਜੱਸੀ ਨੇ ਕਿਹਾ ਕਿ ਇਸ ਵੇਲੇ ਬਿਹਾਰ ਵਿਚ ਕਾਂਗਰਸ ਅਤੇ ਰਾਸ਼ਟਰੀ ਜਨਤਾ ਦਲ ਦੇ ਮਹਾਂਗੱਠਜੋੜ ਦੀ ਹਨੇਰੀ ਜ਼ੋਰਾਂ ਉੱਤੇ ਚੱਲ ਰਹੀ ਹੈ ਅਤੇ ਸਰਕਾਰ ਬਣਨਾ ਤੈਅ ਹੈ | ਉਨ੍ਹਾਂ ਕਿ ਬਿਹਾਰ ਵਿਚ ਜਿੱਥੇ ਲੋਕ ਮੋਦੀ ਦੀ ਅਗਵਾਈ ਹੇਠ ਭਾਜਪਾ ਸਰਕਾਰ ਨੂੰ ਨਕਾਰ ਰਹੇ ਹਨ ਉੱਥੇ ਬਿਹਾਰੀ ਲੋਕ ਤੇਜਸਵੀ ਯਾਦਵ ਨੂੰ ਮੁੱਖ ਮੰਤਰੀ ਬਣਾਉਣ ਉਪਰੰਤ ਰਾਹੁਲ ਗਾਂਧੀ ਨੂੰ ਦੇਸ਼ ਦਾ 2029 ਵਿਚ ਪ੍ਰਧਾਨ ਮੰਤਰੀ ਬਣਾਉਣ ਲਈ ਵੀ ਮਨ ਬਣਾ ਚੁੱਕੇ ਹਨ | ਉਨ੍ਹਾਂ ਦਾਅਵਾ ਕੀਤਾ ਕਿ ਦਰਭੰਗਾ ਦੇ ਪੰਜੇ ਵਿਧਾਨ ਸਭਾ ਹਲਕਿਆਂ ਵਿਚੋਂ ਗੱਠਜੋੜ ਵੱਡੀ ਜਿੱਤ ਵੱਲ ਵੱਧ ਰਿਹਾ ਹੈ | ਇਸ ਮੌਕੇ ਕੁਲਵਿੰਦਰ ਸਿੰਘ ਪਟਿਆਲਾ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਭੁੱਲਰਹੇੜੀ ਦਾ ਗੁਰਦੁਆਰਾ ਕਮੇਟੀ ਧੂਰੀ ਵਲੋਂ ਸਨਮਾਨ <br/>
Ad Position 24