22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਨਗਰ ਕੀਰਤਨ ਸਜਾਇਆ <br/>

Ad Position 21
No active advertisement
ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ | ਤਸਵੀਰ: ਭੁੱਲਰ <br/> 07-11-2025
ਸੁਨਾਮ ਊਧਮ ਸਿੰਘ ਵਾਲਾ, 6 ਨਵੰਬਰ (ਭੁੱਲਰ,ਧਾਲੀਵਾਲ)-ਗੁਰਦੁਆਰਾ ਪ੍ਰਬੰਧਕ ਕਮੇਟੀ ਪਾਤਸ਼ਾਹੀ ਪਹਿਲੀ ਵਲੋਂ ਸ਼ਹੀਦ ਊਧਮ ਸਿੰਘ ਨੌਜਵਾਨ ਸਭਾ, ਭੈਣ ਨਾਨਕੀ ਇਸਤਰੀ ਸਭਾ, ਭਾਈ ਘਨੱਈਆ ਸੇਵਾ ਦਲ, ਪੰਜ ਪਿਆਰੇ ਖ਼ਾਲਸਾ ਸੇਵਾ ਦਲ, ਸ੍ਰੀ ਨਿਰਵੈਰ ਖ਼ਾਲਸਾ ਦਲ ਅਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ | ਇਸ ਸਮੇਂ ਭਾਈ ਅੰਮਿ੍ਤਪਾਲ ਸਿੰਘ ਘੁੰਮਣ ਦੇ ਢਾਡੀ ਜਥੇ ਵਲੋਂ ਸਿੱਖ ਇਤਿਹਾਸ ਅਤੇ ਯੋਧਿਆਂ ਦੀਆਂ ਵਾਰਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਪ੍ਰਧਾਨ ਸਾਧਾ ਸਿੰਘ, ਕਾਕਾ ਸਿੰਘ, ਕਰਮਜੀਤ ਸਿੰਘ, ਹਰਪਾਲ ਸਿੰਘ, ਭਾਗ ਸਿੰਘ, ਅਮਰੀਕ ਸਿੰਘ, ਮਨੋਹਰ ਸਿੰਘ, ਬਲਜਿੰਦਰ ਸਿੰਘ, ਕੁਲਵੀਰ ਸਿੰਘ, ਪਰਮਜੀਤ ਸਿੰਘ ਅਤੇ ਦਰਸ਼ਨ ਸਿੰਘ ਆਦਿ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਝੱਬਰ ਦਾ ਸ਼੍ਰੋਮਣੀ ਕਮੇਟੀ ਦੇ ਅੰਤਿ੍ੰਗ ਮੈਂਬਰ ਤੇ ਬੁਲਾਰੇ ਨਿਯੁਕਤ ਕਾਰਨ 'ਤੇ ਵਿਸ਼ੇਸ਼ ਸਨਮਾਨ <br/> ਅਗਲੀ ਖ਼ਬਰ ਜੱਸੀ ਕਰਤਾਰਪੁਰਾ ਨੇ ਬਿਹਾਰ ਦੇ ਦਰਭੰਗਾ ਜ਼ਿਲ੍ਹੇ ਦੇ ਪੰਜ ਹਲਕਿਆਂ ਵਿਚ ਚੋਣ ਪ੍ਰਚਾਰ ਦੀ ਸੰਭਾਲੀ ਕਮਾਨ <br/>
Ad Position 24