08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਐਡਵੋਕੇਟ ਮਨਪ੍ਰੀਤ ਸਿੰਘ ਬੱਗਾ ਯੁਵਾ ਮੋਰਚਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 29-12-2025
ਮਲੇਰਕੋਟਲਾ, 28 ਦਸੰਬਰ (ਮੁਹੰਮਦ ਹਨੀਫ਼ ਥਿੰਦ)-ਭਾਰਤੀ ਜਨਤਾ ਪਾਰਟੀ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਹਰ ਵਰਗ ਤੱਕ ਪਹੁੰਚਾਉਣ ਅਤੇ ਪਾਰਟੀ ਨੂੰ ਸ਼ਹਿਰਾਂ ਅਤੇ ਪਿੰਡਾਂ ਅੰਦਰ ਮਜ਼ਬੂਤੀ ਪ੍ਰਦਾਨ ਕਰਨ ਲਈ ਜ਼ਿਲ੍ਹਾ ਮਲੇਰਕੋਟਲਾ ਅੰਦਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਜਗਤ ਕਥੂਰੀਆ ਵਲੋਂ ਐਡਵੋਕੇਟ ਮਨਪ੍ਰੀਤ ਸਿੰਘ ਬੱਗਾ ਨੂੰ ਭਾਜਪਾ ਯੁਵਾ ਮੋਰਚਾ ਦਾ ਜ਼ਿਲ੍ਹਾ ਮਲੇਰਕੋਟਲਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਨਵ-ਨਿਯੁਕਤ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਮਨਪ੍ਰੀਤ ਸਿੰਘ ਬੱਗਾ ਨੇ ਜਿੱਥੇ ਪਾਰਟੀ ਹਾਈ ਕਮਾਨ ਦਾ ਧੰਨਵਾਦ ਕੀਤਾ, ਓਥੇ ਹੀ ਉਨ੍ਹਾਂ ਜ਼ਿਲ੍ਹਾ ਪ੍ਰਧਾਨ ਜਗਤ ਕਥੂਰੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਸਿਰਤੋੜ ਮਿਹਨਤ ਕਰ ਕੇ ਬੁਲੰਦੀਆਂ ਤੇ ਲੈ ਕੇ ਜਾਣਗੇ ਅਤੇ ਪਾਰਟੀ ਦੇ ਹੁਕਮਾਂ ਅਨੁਸਾਰ ਜੋ ਵੀ ਜਿੱਥੇ ਵੀ ਡਿਊਟੀ ਲੱਗੇਗੀ ਉਸ ਨੰੂ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ | ਇਸ ਮੌਕੇ ਯੁਵਾ ਮੋਰਚਾ ਭਾਜਪਾ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਮਨਪ੍ਰੀਤ ਸਿੰਘ ਬੱਗਾ ਨੂੰ ਭਾਜਪਾ ਮਲੇਰਕੋਟਲਾ ਦੇ ਜ਼ਿਲ੍ਹਾ ਪ੍ਰਧਾਨ ਜਗਤ ਕਥੂਰੀਆ, ਸੰਦੀਪ ਸੂਦ ਜਨਰਲ ਸਕੱਤਰ, ਯੰਕੂ ਜ਼ਖਮੀ ਜਨਰਲ ਸਕੱਤਰ, ਅੰਕੁਰ ਕਾਂਸਲ ਜਨਰਲ ਸਕੱਤਰ, ਰਾਜੀਵ ਕਲਿਆਣ ਸਟੇਟ ਸਕੱਤਰ, ਰਾਜੇਸ਼ ਕੁਮਾਰ ਟਿੰਕੂ, ਰਵੀ ਦਾਨਵ, ਹਰੀ ਓਮ ਨੇ ਮੁਬਾਰਕਬਾਦ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਸਭ ਤੋਂ ਵੱਧ ਰੈਵੀਨਿਊ ਦੇਣ ਵਾਲੀ ਤਹਿਸੀਲ ਕੰਪਲੈਕਸ ਗ਼ੁਰਬਤ ਦੀ ਜੂਨ ਹੰਢਾਉਣ ਲਈ ਮਜਬੂਰ ਅਗਲੀ ਖ਼ਬਰ ਚੇਅਰਮੈਨ ਭੰਗੂ ਨੇ ਰਜਵਾਹੇ ਦੇ ਖ਼ਤਰਨਾਕ ਪੁਲ ਦਾ ਲਿਆ ਜਾਇਜ਼ਾ <br/>
Ad Position 24